ਪਟਿਆਲਾ ਵਿੱਚ ਬੇਰੁਜ਼ਗਾਰ ਸਾਂਝਾ ਮੋਰਚੇ ਦੀ ਅਗਵਾਈ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਨੂੰ ਘੇਰਨ ਜਾ ਰਹੇ ਨੌਜਵਾਨਾਂ ’ਤੇ ਪੁਲਿਸ ਨੇ ਲਾਠੀਚਾਰਜ ਕੀਤਾ। ਇਸ ਦੌਰਾਨ ਕਈ ਨੌਜਵਾਨਾਂ ਨੂੰ ਮਾਮੂਲੀ ਸੱਟਾਂ ਲੱਗੀਆਂ, ਜਦਕਿ ਕਈ ਬੇਰੁਜ਼ਗਾਰਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ।
ਬੇਰੁਜ਼ਗਾਰ ਸਾਂਝਾ ਮੋਰਚਾ ਦੇ ਮੈਂਬਰ 30,000 ਅਸਾਮੀਆਂ ‘ਤੇ ਭਰਤੀ ਦੀ ਮੰਗ ਕਰ ਰਹੇ ਹਨ। ਇਸ ਮੰਗ ਦੇ ਤਹਿਤ ਉਹ ਮੰਗਲਵਾਰ ਨੂੰ ਮੁੱਖ ਮੰਤਰੀ ਨਿਵਾਸ ਦਾ ਘਿਰਾਓ ਕਰਨ ਜਾ ਰਹੇ ਸਨ। ਬੇਰੁਜ਼ਗਾਰਾਂ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਪੁਲਿਸ ਨੇ ਸਖਤ ਸੁਰੱਖਿਆ ਪ੍ਰਬੰਧ ਪਹਿਲਾਂ ਹੀ ਕਰ ਲਏ ਸਨ।
ਪੁਲਿਸ ਨੇ ਬੇਰੋਜ਼ਗਾਰ ਨੌਜਵਾਨਾਂ ਨੂੰ ਵਾਈਪੀਐਸ ਚੌਕ ਨੇੜੇ ਰੋਕ ਲਿਆ, ਪਰ ਨੌਜਵਾਨਾਂ ਨੇ ਅੱਗੇ ਵਧਣ ਦੀ ਜ਼ਿੱਦ ਕੀਤੀ। ਇਸ ਦੌਰਾਨ ਪੁਲਿਸ ਅਤੇ ਬੇਰੁਜ਼ਗਾਰ ਨੌਜਵਾਨਾਂ ਵਿਚਾਲੇ ਤਿੱਖੀ ਝੜਪ ਵੀ ਹੋਈ। ਜਦੋਂ ਨੌਜਵਾਨ ਅੱਗੇ ਵਧਣ ਲੱਗੇ ਤਾਂ ਪੁਲਿਸ ਨੂੰ ਰੋਕਣ ਲਈ ਲਾਠੀਚਾਰਜ ਕਰਨਾ ਪਿਆ।
ਇਹ ਵੀ ਪੜ੍ਹੋ : ਬਰਨਾਲਾ ਪਹੁੰਚੇ ਭਾਜਪਾ ਜ਼ਿਲ੍ਹਾ ਇੰਚਾਰਜ ਨੂੰ ਘੇਰਿਆ ਕਿਸਾਨਾਂ ਨੇ, ਆਗੂ ਦੀ ਗੱਡੀ ਨੇ ਮਾਰੀ ਮੋਟਰਸਾਈਕਲ ਨੂੰ ਟੱਕਰ
ਇਨ੍ਹਾਂ ਪ੍ਰਦਰਸ਼ਨਕਾਰੀ ਨੌਜਵਾਨਾਂ ਵਿੱਚ ਬੀ.ਐੱਡ, ਟੀਈਟੀ ਪਾਸ ਬੇਰੋਜ਼ਗਾਰ ਅਧਿਆਪਕ, ਡੀਪੀਈ ਤੇ ਪੀਟੀਆਈ ਅਧਿਆਪਕ ਅਤੇ ਮਲਟੀ-ਪਰਪਜ਼ ਹੈਲਥ ਕੇਅਰ ਵਰਕਰ ਸ਼ਾਮਲ ਸਨ।