ਪੰਜਾਬ ਸਰਕਾਰ ਨੇ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ ਲਗਭਗ 7.73 ਕਰੋੜ ਰੁਪਏ ਖਰਚਣ ਦਾ ਫੈਸਲਾ ਕੀਤਾ ਹੈ। ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਸੂਬੇ ਭਰ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਗੋਲਡਨ ਗੇਟ ਅੰਮ੍ਰਿਤਸਰ ਦੀ ਪੇਂਟਿੰਗ ਅਤੇ ਜਨਰਲ ਰੈਨੋਵੇਸ਼ਨ ਦਾ ਕੰਮ ਕੀਤਾ ਜਾਵੇਗਾ ਇਸਦੇ ਨਾਲ ਹੀ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ‘ਤੇ ਮੋਜ਼ੇਕ ਟਾਈਲਾਂ ਨਾਲ ਮੁਕੰਮਲ ਰੰਗਦਾਰ ਲਾਈਟਾਂ ਵਾਲੇ12 ਫੁੱਟ ਦੇ ਫੁਹਾਰੇ ਦੀ ਉਸਾਰੀ ਦਾ ਕੰਮ ਵੀ ਕੀਤਾ ਜਾਵੇਗਾ।
ਇਹ ਵੀ ਪੜ੍ਹੋ:ਕਰਨਾਟਕ ‘ਚ 5 ਸਾਲਾਂ ਬੱਚੀ ‘ਚ Zika ਵਾਇਰਸ ਦੀ ਪੁਸ਼ਟੀ, ਸਿਹਤ ਵਿਭਾਗ ਵੱਲੋਂ ਅਲਰਟ ਜਾਰੀ
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਬੀ/ਐਸ ਖਾਲਸਾ ਕਾਲਜ ਅਤੇ GNDU ਰੋਡ ਸਾਈਡ ਲੈਵਲਿੰਗ ਡਰੈਸਿੰਗ ਅਤੇ ਬੂਟੇ ਲਗਾਉਣ ਦੇ ਕੰਮ ਕੀਤੇ ਜਾਣਗੇ, ਪੁਲਾਂ ਨੂੰ ਪੇਂਟ ਕਰਕੇ ਸੁੰਦਰ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ‘ਤੋਂ ਇਲਾਵਾ ਜ਼ਿਲ੍ਹਾ ਸ਼ਾਪਿੰਗ ਸੈਂਟਰ ਅੰਮ੍ਰਿਤਸਰ ਵਿਖੇ ਹਰੀ ਪੱਟੀ ਦੀ ਮੁਰੰਮਤ ਅਤੇ ਸੁੰਦਰੀਕਰਨ ਵੀ ਕੀਤਾ ਜਾਵੇਗਾ।
ਇਸੇ ਤਰ੍ਹਾਂ ਸ਼ਾਮ ਸਿੰਘ ਅਟਾਰੀਵਾਲਾ ਯਾਦਗਾਰੀ ਗੇਟ ਦੀ ਮੁਰੰਮਤ ਅਤੇ ਵਾਰਨਿਸ਼ਿੰਗ ਦਾ ਕੰਮ ਕੀਤਾ ਜਾਵੇਗਾ। ਸ਼ਹਿਰ ਨੂੰ ਜਾਣ ਵਾਲੀਆਂ ਵੱਖ-ਵੱਖ ਸੜਕਾਂ ‘ਤੇ ਸਜਾਵਟੀ ਬੂਟੇ ਅਤੇ ਕਰੀਪਰ ਆਦਿ ਲਗਾਏ ਜਾਣਗੇ। 97 ਏਕੜ ‘ਚ ਸੜਕਾਂ ‘ਤੇ ਇੰਟਰਲਾਕਿੰਗ ਟਾਈਲਾਂ ਲਗਾਉਣ, ਸੈਂਟਰਲ ਵਰਜ ਦੀ ਪੇਂਟਿੰਗ ਅਤੇ ਐਕਸਟੈਨਸ਼ਨ ਸਕੀਮ ਤਹਿਤ ਕਬੀਰ ਪਾਰਕ ‘ਚ ਫੁੱਟਪਾਥ ਦੀ ਮੁਰੰਮਤ ਦਾ ਕੰਮ ਕੀਤਾ ਜਾਵੇਗਾ। ਜਾਣਕਾਰੀ ਅਨੁਸਾਰ ਇਸਦੇ ਨਾਲ ਹੀ ਸਰਕਾਰ ਵੱਲੋਂ ਅੰਮ੍ਰਿਤਸਰ ਸ਼ਹਿਰ ਵਿੱਚ ਹੋਰ ਵੀ ਕਈ ਵਿਕਾਸ ਕਾਰਜ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: