ਮੋਰਿੰਡਾ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਸ਼ਕਤੀ ਪ੍ਰਦਰਸ਼ਨ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਅੱਜ ਸਿੱਧੂ ਨੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੋਰਿੰਡਾ, ਚਮਕੌਰ ਸਾਹਿਬ ਵਿਖੇ ਰਿਹਾਇਸ਼ ਦਾ ਦੌਰਾ ਕੀਤਾ। ਇਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਇਸ ਦੌਰਾਨ ਸਿੱਧੂ ਦੀ ਸੁਰੱਖਿਆ ਦੇ ਮੱਦੇਨਜ਼ਰ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ। ਉਨ੍ਹਾਂ ਇਕ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ, “ਕਿਸਾਨ ਮੋਰਚਾ ਮੇਰੇ ਲਈ ਕਿਸੇ ਤੀਰਥ ਯਾਤਰਾ ਤੋਂ ਘੱਟ ਨਹੀਂ ਹੈ ਅਤੇ ਕਿਸਾਨ ਅੰਦੋਲਨ ਵਿਚ ਸ਼ਾਮਲ ਬਜ਼ੁਰਗ ਮੇਰੇ ਮਾਪਿਆਂ ਵਰਗੇ ਹਨ। ਇਸ ਮੌਕੇ ਸਿੱਧੂ ਨੇ ਕਿਸਾਨ ਮੋਰਚੇ ਵਿੱਚ ਸ਼ਾਮਲ ਹੋਣ ਬਾਰੇ ਵੱਡਾ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਉਹ ਕਿਸਾਨ ਮੋਰਚੇ ਵਿੱਚ ਸ਼ਾਮਲ ਹੋਣ ਲਈ ਨੰਗੇ ਪੈਰੀਂ ਜਾਣਗੇ। ਮੈਂ ਪਿਛਲੇ ਇੱਕ ਸਾਲ ਤੋਂ ਇਸ ਕਿਸਾਨ ਮੋਰਚੇ ਨੂੰ ਪਵਿੱਤਰ ਕਹਿ ਰਿਹਾ ਹਾਂ।
ਇਹ ਵੀ ਪੜ੍ਹੋ :ਮੀਰਾਬਾਈ ਚਾਨੂ ਦੀ ਇਤਿਹਾਸਕ ਪ੍ਰਾਪਤੀ ਪਿੱਛੇ ਪੰਜਾਬ ਦੇ ਸੰਦੀਪ ਕੁਮਾਰ ਦਾ ਅਹਿਮ ਯੋਗਦਾਨ
ਇਹ ਕਿਸਾਨ ਮੋਰਚਾ ਸੰਵਿਧਾਨ ਦੀ ਆਵਾਜ਼ ਬੁਲੰਦ ਕਰ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਕਿਸਾਨਾਂ ਦੀ ਉਪਜ ਅਤੇ ਆਮਦਨੀ ਵਿੱਚ ਕਮੀ ਹੀ ਹੈ ਜੋ ਕਿਸਾਨਾਂ ਨੂੰ ਅੰਦੋਲਨ ਲਈ ਮਜਬੂਰ ਕਰ ਰਹੀ ਹੈ। ਹਰ ਕੋਈ ਚਾਹੁੰਦਾ ਹੈ ਕਿ ਇਸ ਸਮਾਜਿਕ ਲਹਿਰ ਨੂੰ ਇੱਕ ਆਰਥਿਕ ਸ਼ਕਤੀ ਦੇ ਰੂਪ ਵਿੱਚ ਬਦਲਣਾ ਚਾਹੀਦਾ ਹੈ ਅਤੇ ਕਿਸਾਨਾਂ ਨੂੰ ਸਤਿਕਾਰ ਦੀ ਰੋਟੀ ਮਿਲਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਸੰਭਾਲਦੇ ਹੀ ਸਿੱਧੂ ਨੇ ਦਿਖਾਏ ਤੇਵਰ! ਬੇਅਦਬੀ ਮਾਮਲੇ ‘ਤੇ ਫਿਰ ਤੋਂ ਘੇਰਿਆ ਸਰਕਾਰ ਨੂੰ