ਪੰਜਾਬ ਕਾਂਗਰਸ ਵਿਚ ਘਮਾਸਾਨ ਵਿਚਕਾਰ ਨਵਜੋਤ ਸਿੰਘ ਸਿੱਧੂ ਵੀ ਵਿਧਾਨ ਸਭਾ ਚੋਣਾਂ ਲਈ ਸਰਗਰਮ ਹੋ ਗਏ ਹਨ। ਪਾਰਟੀ ਨੇ ਭਾਵੇਂ ਹਾਲੇ ਟਿਕਟਾਂ ਦਾ ਐਲਾਨ ਨਹੀਂ ਕੀਤਾ ਹੈ ਪਰ ਸਿੱਧੂ ਨੇ ਇਹ ਦੱਸ ਦਿੱਤਾ ਹੈ ਕਿ ਉਹ ਕਿਥੋਂ ਚੋਣ ਲੜਨ ਵਾਲੇ ਹਨ।
ਸਿੱਧੂ ਨੇ ਸਪੱਸ਼ਟ ਕਰ ਦਿੱਤਾ ਕਿ ਉਹ ਅੰਮ੍ਰਿਤਸਰ ਤੋਂ ਹੀ ਵਿਧਾਨ ਸਭਾ ਚੋਣ ਲੜਨਗੇ। ਦੱਸ ਦੇਈਏ ਕਿ ਪਿਛਲੀ ਵਾਰ ਸਿੱਧੂ ਨੇ ਅੰਮ੍ਰਿਤਸਰ ਪੂਰਬੀ ਤੋਂ ਚੋਣਾਂ ਲੜੀਆਂ ਸਨ। ਸਿੱਧੂ ਨੇ ਇਸ਼ਾਰਾ ਕੀਤਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉਨ੍ਹਾਂ ਦਰਮਿਆਨ ਸਭ ਕੁਝ ਚੰਗਾ ਹੈ ਤੇ ਦੋਵੇਂ ਆਗੂ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਮਿਲ ਕੇ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਕ ਵਾਰ ਫਿਰ ਕਾਂਗਰਸ ਦੀ ਸਰਕਾਰ ਬਣੇਗੀ ਤੇ ਕੋਈ ਵੀ ਤਾਕਤ ਇਸ ਨੂੰ ਰੋਕ ਨਹੀਂ ਸਕਦੀ। ਜਦੋਂ ਸਿੱਧੂ ਕੋਲੋਂ ਮੁੱਖ ਮਤਰੀ ਦੇ ਉਮੀਦਵਾਰ ਵਜੋਂ ਉਨ੍ਹਾਂ ਦੀ ਦਾਅਵੇਦਾਰੀ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਇਸ ਦਾ ਫੈਸਲਾ ਹਾਈਕਮਾਂਡ ਲਵੇਗੀ।
ਵੀਡੀਓ ਲਈ ਕਲਿੱਕ ਕਰੋ -:
Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”
ਕਾਂਗਰਸ ਤੋਂ ਪਹਿਲਾਂ ਉਹ ਭਾਜਪਾ ਵਿਚ ਸਨ ਅਤੇ ਕੈਪਟਨ ਅਮਰਿੰਦਰ ਦੇ ਹੁੰਦਿਆਂ ਉਹ ਇਸ ਪਾਰਟੀ ਵਿਚ ਸ਼ਾਮਲ ਹੋਏ ਸਨ। ਹਾਲਾਂਕਿ, ਪਿਛਲੇ ਕੁਝ ਮਹੀਨਿਆਂ ਤੋਂ ਉਹ ਕੈਪਟਨ ਅਮਰਿੰਦਰ ਸਿੰਘ ਦੇ ਹੀ ਖਿਲਾਫ ਖੜ੍ਹੇ ਹੋ ਗਏ ਅਤੇ ਕੈਪਟਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣਾ ਪਿਆ।
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਇਹ ਕਹਿ ਚੁੱਕੇ ਹਨ ਕਿ ਸਿੱਧੂ ਜਿਥੋਂ ਵੀ ਖੜ੍ਹਾ ਹੋਵੇਗਾ, ਉਹ ਉਸ ਨੂੰ ਜਿੱਤਣ ਨਹੀਂ ਦੇਣਗੇ। ਹੁਣ ਦੇਖਣਾ ਇਹ ਹੋਵੇਗਾ ਕਿ ਕੈਪਟਨ ਦਾ ਕੀ ਰੁਖ ਸਾਹਮਣੇ ਆਉਂਦਾ ਹੈ।