ਐੱਸ. ਜੀ. ਪੀ. ਸੀ. ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ਵਿਖੇ ਸਮਾਗਮਾਂ ਵਿਚ ਸ਼ਮੂਲੀਅਤ ਵਾਸਤੇ 17 ਨਵੰਬਰ ਨੂੰ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ ਹੋਣਾ ਹੈ। ਇਸੇ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਕੋਲ 1046 ਸ਼ਰਧਾਲੂਆਂ ਦੇ ਪਾਸਪੋਰਟ ਭੇਜੇ ਗਏ ਸਨ ਜਿਨ੍ਹਾਂ ਵਿਚੋਂ 855 ਵੀਜ਼ੇ ਹੀ ਮਿਲੇ ਹਨ, ਜਦਕਿ 191 ਸ਼ਰਧਾਲੂਆਂ ਨੂੰ ਵੀਜ਼ੇ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ।
SGPC ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ 191 ਸ਼ਰਧਾਲੂਆਂ ਦੇ ਵੀਜ਼ੇ ਰੱਦ ਕਰਨ ਨੂੰ ਮੰਦਭਾਗਾ ਕਰਾਰ ਦਿੱਤਾ ਹੈ ਤੇ ਕਿਹਾ ਕਿ ਇਸ ਮੌਕੇ ਹਰ ਸ਼ਰਧਾਲੂ ਦੀ ਦਿਲੀ ਇੱਛਾ ਹੁੰਦੀ ਹੈ ਕਿ ਉਹ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਣ ਪਰ ਪਾਕਿਸਤਾਨ ਦੂਤਾਵਾਸ ਵੱਲੋਂ ਵੀਜ਼ੇ ਰੱਦ ਕਰਨ ਨਾਲ ਸਿੱਖ ਸ਼ਰਧਾਲੂਆਂ ਦੀ ਧਾਰਮਿਕ ਭਾਵਨਾ ਨੂੰ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਜਾਣ ਵਾਲੇ ਹਰੇਕ ਸ਼ਰਧਾਲੂ ਨੂੰ ਵੀਜ਼ਾ ਮਿਲਣਾ ਚਾਹੀਦਾ ਹੈ।
ਵੀਡੀਓ ਲਈ ਕਲਿੱਕ ਕਰੋ -:
Congress Person open CM Channi’s ” ਪੋਲ”, “CM Channi Spent crores of rupees for advertisement”
ਗੌਰਤਲਬ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 17 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਹੋਣਾ ਹੈ ਤੇ ਇਸ ਲਈ ਕਮੇਟੀ ਵੱਲੋਂ 14 ਤੇ 15 ਨਵੰਬਰ ਨੂੰ ਕੋਰੋਨਾ ਦਾ ਵਿਸ਼ੇਸ਼ ਟੈਸਟ ਕੈਂਪ ਵੀ ਲਗਾਇਆ ਗਿਆ ਹੈ ਤਾਂ ਜੋ ਸ਼ਰਧਾਲੂ ਆਪਣਾ ਟੈਸਟ ਕਰਵਾ ਸਕਣ। ਪਾਕਿਸਤਾਨ ਜਾਣ ਵਾਲੇ ਹਰ ਸ਼ਰਧਾਲੂ ਲਈ ਕੋਰੋਨਾ ਟੀਕੇ ਦੀਆਂ ਦੋਵੇਂ ਡੋਜ਼ਾਂ ਲਗਾਉਣੀਆਂ ਲਾਜ਼ਮੀ ਹਨ ਤੇ ਨਾਲ ਹੀ ਕੋਰੋਨਾ ਦੀ 72 ਘੰਟੇ ਪਹਿਲਾਂ ਦੀ ਨੈਗੇਟਿਵ ਰਿਪੋਰਟ ਹੋਣੀ ਜ਼ਰੂਰੀ ਹੈ।