ਪੰਜਾਬ ਸਰਕਾਰ ਦਾ ਕੈਬਨਿਟ ਵਿਸਥਾਰ ਜਲਦ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਵਿਚ 5 ਨਵੇਂ ਮੰਤਰੀ ਸ਼ਾਮਲ ਕੀਤੇ ਜਾਣਗੇ। ਇਨ੍ਹਾਂ ਵਿਚ 2 ਮੰਤਰੀ ਉਹ ਹੋਣਗੇ ਜੋ ਦੂਜੀ ਵਾਰ ਵਿਧਾਇਕ ਚੁਣ ਕੇ ਆਏ ਹਨ। ਇਨ੍ਹਾਂ ਵਿਚ ਅਮਨ ਅਰੋੜਾ, ਪ੍ਰੋ. ਬਲਜਿੰਦਰ ਕੌਰ ਤੇ ਸਰਵਜੀਤ ਕੌਰ ਮਾਣੂੰਕੇ ਸ਼ਾਮਲ ਹਨ।
ਦੂਜੀ ਵਾਰ ਵਿਧਾਇਕ ਬਣਨ ਵਾਲਿਆਂ ਵਿਚ ਕੁਲਤਾਰ ਸੰਧਵਾ ਵਿਧਾਨ ਸਭਾ ਸਪੀਕਰ ਤੇ ਜੈਕਿਸ਼ਨ ਰੋੜੀ ਡਿਪਟੀ ਸਪੀਕਰ ਬਣ ਚੁੱਕੇ ਹਨ। ਦੂਜੇ ਪਾਸੇ ਮੀਤ ਹੇਅਰ ਤੇ ਹਰਪਾਲ ਚੀਮਾ ਪਹਿਲਾਂ ਹੀ ਮੰਤਰੀ ਬਣ ਚੁੱਕੇ ਹਨ। ਇਸ ਲਈ ਦਿੱਲੀ ਵਿਚ ਭਗਵੰਤ ਮਾਨ ਤੇ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਵਿਚ 3 ਘੰਟੇ ਤੱਕ ਮੰਥਨ ਹੋਇਆ ਜਿਸ ਵਿਚ ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਮੌਜੂਦ ਰਹੇ।
ਮਾਨ ਸਰਕਾਰ ਵਿਚ ਅਜੇ ਸਿਰਫ ਇੱਕ ਹੀ ਮਹਿਲਾ ਮੰਤਰੀ ਡਾ. ਬਲਜੀਤ ਕੌਰ ਹੈ। ਕੈਬਨਿਟ ਵਿਸਥਾਰ ਵਿਚ ਇੱਕ ਹੋਰ ਮਹਿਲਾ ਮੰਤਰੀ ਨੂੰ ਸ਼ਾਮਲ ਕੀਤਾ ਜਾਵੇਗਾ। ਸੈਕੰਡ ਟਾਈਮ MLA ਦੇ ਇਲਾਵਾ ਅੰਮ੍ਰਿਤਸਰ ਜ਼ਿਲ੍ਹੇ ਤੋਂ ਇੱਕ ਮੰਤਰੀ ਬਣਾਇਆ ਜਾ ਸਕਦਾ ਹੈ। ਨਵੇਂ ਬਣਾਏ ਜਾਣ ਵਾਲੇ ਮੰਤਰੀਆਂ ਨੂੰ ਅਹਿਮ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ।
ਦੱਸ ਦੇਈਏ ਕਿ ਪੰਜਾਬ ਸਰਕਾਰ ਵਿਚ ਮੁੱਖ ਮੰਤਰੀ ਸਣੇ 18 ਮੰਤਰੀ ਬਣ ਸਕਦੇ ਹਨ। ਮਾਨ ਸਰਕਾਰ ਨੇ ਸ਼ੁਰੂਆਤ ਵਿਚ ਮੁੱਖ ਮੰਤਰੀ ਦੇ ਇਲਾਵਾ 10 ਮੰਤਰੀ ਬਣਾਏ ਸਨ। ਹਾਲਾਂਕਿ ਭ੍ਰਿਸ਼ਟਾਚਾਰ ਕੇਸ ਵਿਚ ਹੈਲਥ ਮਨਿਸਟਰ ਡਾ. ਵਿਜੈ ਸਿੰਗਲਾ ਨੇ ਬਰਖਾਸਤ ਕਰ ਦਿੱਤਾ। ਇਸ ਦੇ ਬਾਅਦ ਹੁਣ ਸਰਕਾਰ ਵਿਚ 8 ਮੰਤਰੀ ਹੋਰ ਬਣਾਏ ਜਾ ਸਕਦੇ ਹਨ। ਮਾਨ ਸਰਕਾਰ ਫਿਲਹਾਲ 5 ਮੰਤਰੀ ਬਣਾ ਕੇ 3 ਕੁਰਸੀਆਂ ਖਾਲੀ ਰੱਖੇਗਾ।
ਵੀਡੀਓ ਲਈ ਕਲਿੱਕ ਕਰੋ -: