ਮਸ਼ਹੂਰ ਗੈਂਗਸਟਰ ਸੁੱਖਾ ਕਾਹਲਵਾਂ ‘ਤੇ ਬਣੀ ਫਿਲਮ ‘ਸ਼ੂਟਰ’ ‘ਤੇ ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਤੋਂ ਪਾਬੰਦੀ ਲਗਾ ਦਿੱਤੀ ਹੈ।
ਇਸ ਤੋਂ ਪਹਿਲਾਂ ਪਿਛਲੇ ਸਾਲ ਵੀ, ਸਰਕਾਰ ਨੇ 10 ਫਰਵਰੀ, 2020 ਨੂੰ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਸੀ, ਜਿਸ ਵਿੱਚ ਇਸ ਫਿਲਮ ਨੂੰ ਪੰਜਾਬ ਵਿੱਚ ਰਿਲੀਜ਼ ਕਰਨ ਲਈ ਦੋ ਮਹੀਨਿਆਂ ਲਈ ਪਾਬੰਦੀ ਲਗਾਈ ਗਈ ਸੀ। ਹੁਣ ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਸੋਮਵਾਰ, 12 ਜੁਲਾਈ ਨੂੰ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਪੰਜਾਬ ਵਿੱਚ ਇਸ ਫਿਲਮ ਦੀ ਰਿਲੀਜ਼ ਉੱਤੇ ਦੋ ਮਹੀਨੇ ਦੀ ਪਾਬੰਦੀ ਲਗਾਈ ਹੈ।
ਪੰਜਾਬ ਦੇ ਮਸ਼ਹੂਰ ਗੈਂਗਸਟਰ ਸੁੱਖਾ ਕਾਹਲਵਾਂ ਨੂੰ ਲੈ ਕੇ ਬਣਾਈ ਗਈ ਫਿਲਮ ‘ਸ਼ੂਟਰ’ ਨੂੰ ਹਿੰਸਾ ਤੇ ਹਥਿਆਰਾਂ ਦਾ ਪ੍ਰਚਾਰ ਕਰਨ ਵਾਲੀ ਫਿਲਮ ਦੱਸਦੇ ਹੋਏ ਪੰਜਾਬ ਸਰਕਾਰ ਨੇ ਇਸ ‘ਤੇ ਰੋਕ ਲਗਾ ਦਿੱਤੀ ਹੈ। ਸੂਬਾ ਸਰਕਾਰ ਦਾ ਕਹਿਣਾ ਹੈ ਕਿ ਫਿਲਮ ਹਿੰਸਾ ਤੇ ਹਥਿਆਰਾਂ ਦਾ ਪ੍ਰਚਾਰ ਕਰਨ ਵਾਲੀ ਹੈ। ਇਸ ਲਈ ਇਸ ‘ਤੇ ਰੋਕ ਲਗਾਈ ਜਾਣੀ ਜ਼ਰੂਰੀ ਹੈ।
ਇਹ ਵੀ ਪੜ੍ਹੋ : ਵੱਡੀ ਖਬਰ : ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਦਲਜੀਤ ਸਿੰਘ ਗਰੇਵਾਲ ਭੋਲਾ