ਪੰਜਾਬ ਤੋਂ ਗੁਆਂਢੀ ਸੂਬਿਆਂ ਦਿੱਲੀ, ਹਰਿਆਣਾ, ਹਿਮਾਚਲ, ਰਾਜਸਥਾਨ ਤੇ ਉਤਰਾਖੰਡ ਲਈ ਰੋਡਵੇਜ਼ ਬੱਸਾਂ ਦਾ ਚੱਕਾ ਜਾਮ ਹੋ ਸਕਦਾ ਹੈ। ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ 7 ਹਜ਼ਾਰ ਤੋਂ ਵੱਧ ਠੇਕਾ ਮੁਲਾਜ਼ਮ ਨੌਕਰੀ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਹੜਤਾਲ ‘ਤੇ ਜਾ ਰਹੇ ਹਨ, ਜੋ ਚੰਨੀ ਸਰਕਾਰ ਲਈ ਵੱਡੀ ਚੁਣੌਤੀ ਸਾਬਤ ਹੋਵੇਗਾ।
ਸੂਬੇ ਦੇ ਅੰਦਰ ਅਤੇ ਬਾਹਰ ਬੱਸ ਸੇਵਾਵਾਂ ਲਗਭਗ ਬੰਦ ਹੋ ਜਾਣਗੀਆਂ। ਹੜਤਾਲ ਕਾਰਨ ਅੰਬਾਲਾ, ਯਮੁਨਾਨਗਰ, ਦਿੱਲੀ, ਜੈਪੁਰ, ਹਰਿਦੁਆਰ, ਹਲਦਵਾਨੀ ਸਣੇ ਸਾਰੇ ਅੰਤਰਰਾਜੀ ਰੂਟਾਂ ‘ਤੇ ਲੋੜੀਂਦੀਆਂ ਬੱਸਾਂ ਨਹੀਂ ਚੱਲ ਸਕਣਗੀਆਂ। ਠੇਕਾ ਮੁਲਾਜ਼ਮ ਇਸ ਤੋਂ ਪਹਿਲਾਂ ਸਤੰਬਰ ਦੇ ਸ਼ੁਰੂ ਵਿੱਚ ਹੜਤਾਲ ’ਤੇ ਗਏ ਸਨ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਠੇਕਾ ਮੁਲਾਜ਼ਮਾਂ ਦੀ ਹੜਤਾਲ ਕਾਰਨ ਬੱਸ ਸੇਵਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗੀ ਕਿਉਂਕਿ ਇਸ ਸਮੇਂ ਪੰਜਾਬ ਰੋਡਵੇਜ਼ ਕੋਲ ਰੈਗੂਲਰ ਡਰਾਈਵਰਾਂ ਦੀ ਗਿਣਤੀ ਬਹੁਤ ਘੱਟ ਹੈ ਜੋ ਠੇਕੇਦਾਰਾਂ ਦੀ ਹੜਤਾਲ ਕਾਰਨ ਬੱਸਾਂ ਨਹੀਂ ਚਲਾ ਸਕਣਗੇ। ਉਦਾਹਰਣ ਲਈ, ਪੰਜਾਬ ਰੋਡਵੇਜ਼ ਜਲੰਧਰ-1 ਡਿਪੂ ਕੋਲ ਇਸ ਸਮੇਂ ਕੁੱਲ 91 ਬੱਸਾਂ ਹਨ, ਜਿਨ੍ਹਾਂ ਵਿੱਚੋਂ 21 ਪੰਜਾਬ ਰੋਡਵੇਜ਼ ਦੀਆਂ ਹਨ ਬਾਕੀ 70 ਬੱਸਾਂ ਪਨਬਸ ਤਹਿਤ ਹਨ।
ਡਿਪੂ ਵਿੱਚ ਸਿਰਫ਼ ਸੱਤ ਰੈਗੂਲਰ ਡਰਾਈਵਰ ਹਨ, ਜਿਨ੍ਹਾਂ ਵਿੱਚੋਂ ਇੱਕ ਡਰਾਈਵਰ ਮੈਡੀਕਲ ਛੁੱਟੀ ’ਤੇ ਹੈ। ਬਾਕੀ ਛੇ ਡਰਾਈਵਰ, ਜੋ ਰਿਟਾਇਰਮੈਂਟ ਦੇ ਨੇੜੇ ਪਹੁੰਚ ਚੁੱਕੇ ਹਨ। ਬਾਕੀ 6 ਡਰਾਈਵਰ ਬੱਸਾਂ ਚਲਾਉਣ ਦੇ ਯੋਗ ਹੋਣਗੇ, ਪਰ ਉਨ੍ਹਾਂ ਨੂੰ ਅੰਤਰਰਾਜੀ ਜਾਂ ਕਿਸੇ ਲੰਬੇ ਰੂਟ ‘ਤੇ ਭੇਜਣਾ ਸੰਭਵ ਨਹੀਂ ਹੋਵੇਗਾ।