ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮੁੰਬਈ ਵਿਚ ਜ਼ਮੀਨ ਘਪਲੇ ਮਾਮਲੇ ਵਿਚ ਸ਼ਿਵਸੈਨਾ ਨੇਤਾ ਸੰਜੇ ਰਾਊਤ ਦੀ ਰਿਹਾਇਸ਼ ‘ਤੇ ਕਈ ਘੰਟੇ ਦੀ ਛਾਪੇਮਾਰੀ ਦੇ ਬਾਅਦ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ ਹੈ। ਈਡੀ ਨੇ ਬੁੱਧਵਾਰ ਨੂੰ ਸਾਢੇ ਛੇ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਇਹ ਕਾਰਵਾਈ ਕੀਤੀ। ਰਾਉਤ ਐਤਵਾਰ ਸ਼ਾਮ 5.30 ਵਜੇ ਈਡੀ ਦਫ਼ਤਰ ਪਹੁੰਚੇ ਸਨ।
ਰਾਉਤ ਦੀ ਗ੍ਰਿਫਤਾਰੀ ਤੋਂ ਬਾਅਦ ਉਸਦੇ ਭਰਾ ਸੁਨੀਲ ਰਾਉਤ ਨੇ ਕਿਹਾ ਕਿ ਉਸਨੂੰ ਗਲਤ ਤਰੀਕੇ ਨਾਲ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰੀ ਸਬੰਧੀ ਸਾਨੂੰ ਕੋਈ ਕਾਗਜ਼ ਨਹੀਂ ਦਿੱਤਾ ਗਿਆ ਹੈ। ਭਾਜਪਾ ਸੰਜੇ ਰਾਉਤ ਤੋਂ ਡਰਦੀ ਹੈ, ਇਸ ਲਈ ਗ੍ਰਿਫਤਾਰੀ ਕੀਤੀ ਗਈ ਹੈ।
ਈਡੀ ਦੇ ਸੂਤਰਾਂ ਮੁਤਾਬਕ ਰਾਉਤ ਦੇ ਘਰੋਂ 11.5 ਲੱਖ ਦੀ ਨਕਦੀ ਮਿਲੀ ਹੈ। ਰਾਉਤ ਇਸ ਨਕਦੀ ਦਾ ਹਿਸਾਬ ਨਹੀਂ ਦੇ ਸਕੇ, ਜਿਸ ਤੋਂ ਬਾਅਦ ਈਡੀ ਨੇ ਇਸ ਨੂੰ ਜ਼ਬਤ ਕਰ ਲਿਆ। ਸੰਜੇ ਰਾਉਤ ਦੇ ਭਰਾ ਸੁਨੀਲ ਨੇ ਦੱਸਿਆ ਕਿ ਉਸ ਨੂੰ ਸੋਮਵਾਰ ਸਵੇਰੇ 11.30 ਵਜੇ ਪੀਐਮਐਲਏ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਈਡੀ ਦੀ ਟੀਮ ਪੁੱਛਗਿੱਛ ਲਈ ਹਿਰਾਸਤ ਦੀ ਮੰਗ ਕਰ ਸਕਦੀ ਹੈ।