ਪਿਛਲੇ ਕੁੱਝ ਸਮੇਂ ‘ਤੋਂ ਪੰਜਾਬੀ ਭਾਸ਼ਾ ਦਾ ਸਤਿਕਾਰ ਵਿਦੇਸ਼ਾਂ ਵਿਚ ਵੀ ਵਧ ਗਿਆ ਹੈ। ਇਸ ਦੀ ਇਕ ਝਲਕ ਆਸਟੇ੍ਰਲੀਆ ’ਚ ਦੇਖਣ ਨੂੰ ਮਿਲੀ ਹੈ। ਪੰਜਾਬੀ ਭਾਸ਼ਾ ਨੂੰ ਆਸਟ੍ਰੇਲੀਆ ਦੀਆਂ ਪਹਿਲੀਆਂ 10 ਭਾਸ਼ਾਵਾਂ ’ਚ ਸ਼ਾਮਲ ਕੀਤਾ ਜਾ ਚੁੱਕਾ ਹੈ। ਇਸ ਪਹਿਲ ਨਾਲ ਹੁਣ ਆਸਟ੍ਰੇਲੀਆ ‘ਚ ਰਹਿਣ ਵਾਲੇ ਸਕੂਲੀ ਵਿਦਿਆਰਥੀ ਵਿਸ਼ੇ ਵਜੋਂ ਪੰਜਾਬੀ ਪੜ੍ਹ ਸਕਦੇ ਹਨ। ਇਸ ਦੇ ਨਾਲ ਵਿਦੇਸ਼ਾਂ ਤੋਂ ਆਏ ਲੋਕ ਆਸਟੇ੍ਰਲੀਆ ’ਚ ਰਹਿ ਕੇ ਵੀ ਪੰਜਾਬੀ ਭਾਸ਼ਾ ਨਾਲ ਜੁੜੇ ਰਹਿ ਸਕਦੇ ਹਨ।
ਦੱਸ ਦੇਈਏ ਕਿ ਆਸਟੇ੍ਰਲੀਆ ’ਚ ਦੂਜੇ ਦੇਸ਼ਾਂ ਤੋਂ ਜਾ ਕੇ ਵਸੇ ਲੋਕਾਂ ਨੂੰ ਆਪਣੀ ਮਾਂ ਬੋਲੀ ਨਾਲ ਜੋੜੀ ਰੱਖਣ ਲਈ ਉਥੋਂ ਦੀ ਸਰਕਾਰ ਵੱਲੋਂ ਪੰਜਾਬੀ ਵਿਸ਼ੇ ਨੂੰ ਵਾਧੂ ਵਿਸ਼ੇ ਵਜੋਂ ਮਾਨਤਾ ਦਿੱਤੀ ਗਈ ਹੈ। ਇਸ ਸਬੰਧੀ ਆਸਟ੍ਰੇਲੀਆ ਦੀ ਸਰਕਾਰ ਨੇ ਪੰਜਾਬੀ ਭਾਸ਼ਾ ਨੂੰ ਪਹਿਲੀਆਂ 10 ਭਾਸ਼ਾਵਾਂ ’ਚ ਸ਼ਾਮਲ ਕਰ ਦਿੱਤਾ ਹੈ। ਪੰਜਾਬੀ ਭਾਸ਼ਾ ਦੇ ਇੱਛੁਕ ਵਿਦਿਆਰਥੀ ਆਪਣੀ ਮਾਂ ਬੋਲੀ ਦਾ ਵਿਸ਼ਾ ਰੱਖ ਕੇ ਉਸ ਦੀ ਪੜ੍ਹਾਈ ਕਰ ਸਕਦੇ ਹਨ।
ਇਹ ਵੀ ਪੜ੍ਹੋ : ਸ਼ਰਧਾ ਮਰਡਰ ਵਰਗਾ ਇੱਕ ਹੋਰ ਕਤਲਕਾਂਡ, ਬੰਦੇ ਨੇ ਦੂਜੀ ਪਤਨੀ ਨੂੰ ਮਾਰ ਕੀਤੇ ਕਈ ਟੋਟੇ
ਜਾਣਕਾਰੀ ਅਨੁਸਾਰ ਆਸਟ੍ਰੇਲੀਆ ਦੇ ਸਕੂਲਾਂ ’ਚ ਪੰਜਾਬੀ ਵਿਸ਼ੇ ਨੂੰ ਵਾਧੂ ਵਿਸ਼ੇ ਵਜੋਂ ਪੜ੍ਹਾਉਣ ਲਈ ਹਫ਼ਤੇ ਦਾ ਆਖ਼ਰੀ ਦਿਨ ਨਿਰਧਾਰਤ ਕੀਤਾ ਗਿਆ ਹੈ। ਅਧਿਆਪਕਾਂ ਵੱਲੋਂ ਹਫਤੇ ਦੇ ਆਖ਼ਰੀ ਇਕ ਦਿਨ ਵਿਚ ਹੀ ਪੂਰੇ ਹਫ਼ਤੇ ਦੀ ਪੜ੍ਹਾਈ ਕਰਵਾਈ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: