ਇੰਗਲੈਂਡ ਦੇ ਈਸਟ ਮਿਡਲੈਂਡਸ ਖੇਤ ਵਿਚ ਬ੍ਰਿਟਿਸ਼ ਪੰਜਾਬੀ ਭਾਈਚਾਰੇ ਨਾਲ ਜੁੜੇ ਇਕ ਕਬੱਡੀ ਟੂਰਨਾਮੈਂਟ ਵਿਚ ਗੋਲੀਆਂ ਚਲੀਆਂ। ਟੂਰਨਾਮੈਂਟ ਵਿਚ ਅਚਾਨਕ ਭਗਦੜ ਮਚਣ ਦੇ ਬਾਅਦ ਲੋਕ ਇਧਰ-ਉਧਰ ਭੱਜਣ ਲੱਗੇ। ਇਸ ਦੌਰਾਨ 3 ਲੋਕ ਜ਼ਖਮੀ ਹੋ ਗਏ ਜਿਨ੍ਹਾਂ ਵਿਚੋਂ ਇਕ ਦੀ ਹਾਲਤ ਗੰਭੀਰ ਹੈ। ਡਰਬੀਸ਼ਾਇਰ ਪੁਲਿਸ ਨੇ ਕਿਹਾ ਕਿ ਡਰਬੀ ਦੇ ਅਲਵਾਸਟਨ ਵਿਚ ਐਲਵਾਸਟਨ ਲੇਨ ਦੇ ਇਲਾਕੇ ਵਿਚ ਵੱਡੀ ਗਿਣਤੀ ਵਿਚ ਪੁਲਿਸ ਦੀ ਮੌਜੂਦਗੀ ਰਹੇਗੀ ਜਿਥੇ ਐਤਵਾਰ ਨੂੰ ਝੜਪ ਹੋਈ ਸੀ।
ਕਬੱਡੀ ਟੂਰਨਾਮੈਂਟ ਦੀਆਂ ਕਈ ਤਸਵੀਰਾਂ ਤੇ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਵੱਡੀ ਗਿਣਤੀ ਵਿਚ ਲੋਕ ਇਧਰ-ਉਧਰ ਭੱਜ ਰਹੇ ਹਨ ਤੇ ਭੀੜ ਵਿਚ ਭਗਦੜ ਮਚੀ ਹੋਈ ਹੈ। ਵੀਡੀਓ ਵਿਚ ਗੋਲੀਆਂ ਚਲਾਉਣ ਦੀ ਆਵਾਜ਼ ਸੁਣੀ ਜਾ ਸਕਦੀ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਘਟਨਾ ਦੋ ਧਿਰਾਂ ਵਿਚ ਆਪਸੀ ਝੜਪ ਦਾ ਨਤੀਜਾ ਸੀ।
ਇਹ ਵੀ ਪੜ੍ਹੋ : ਤਰਨਤਾਰਨ ਦੇ 9 ਸਕੂਲਾਂ ‘ਚ 23 ਅਗਸਤ ਤੱਕ ਛੁੱਟੀਆਂ ਦਾ ਐਲਾਨ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਹੁਕਮ
ਪੁਲਿਸ ਨੇ ਕਿਹਾ ਕਿ 3 ਲੋਕ ਜ਼ਖਮੀ ਹੋ ਗਏ ਹਨ ਜਿਨ੍ਹਾਂ ਵਿਚੋਂ ਇਕ ਗਭੀਰ ਜ਼ਖਮੀ ਹੈ। ਉਨ੍ਹਾਂ ਸਾਰਿਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਇਲਾਕੇ ਵਿਚ ਵੱਡੀ ਗਿਣਤੀ ਵਿਚ ਪੁਲਿਸ ਮੌਜੂਦ ਹੈ ਤੇ ਅਧਿਕਾਰੀਆਂ ਦੇ ਕੁਝ ਸਮੇਂ ਤੱਕ ਘਟਨਾ ਵਾਲੀ ਥਾਂ ‘ਤੇ ਰਹਿਣ ਦੀ ਉਮੀਦ ਹੈ। ਪੁਲਿਸ ਨੇ ਇਸ ਘਟਨਾ ਦੇ ਗਵਾਹਾਂ ਨੂੰ ਵੀ ਸੂਚਨਾ ਦੇਣ ਲਈ ਕਿਹਾ ਹੈ। ਪੁਲਿਸ ਨੇ ਕਿਹਾ ਕਿ ਜੇਕਰ ਤੁਹਾਡੇ ਕੋਲ ਘਟਨਾ ਬਾਰੇ ਜਾਣਕਾਰੀ ਹੈ ਤਾਂ ਅੱਗੇ ਭੇਜੋ।
ਵੀਡੀਓ ਲਈ ਕਲਿੱਕ ਕਰੋ -: