ਚੰਡੀਗੜ: ਬੀਤੇ ਦਿਨੀਂ ਕਾਂਗਰਸ ਦੇ ਨਵੇਂ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਦਾ ਪ੍ਰੋਗਰਾਮ ਸੀ। ਸ਼ੁੱਕਰਵਾਰ ਨੂੰ ਸਿੱਧੂ ਨੇ ਰਸਮੀ ਤੌਰ ‘ਤੇ ਪੰਜਾਬ ਕਾਂਗਰਸ ਦੀ ਕਮਾਨ ਸੰਭਾਲ ਲਈ ਹੈ।
ਇਸ ਦੌਰਾਨ ਕੱਲ੍ਹ ਸਿੱਧੂ ਦੇ ਤਾਜਪੋਸ਼ੀ ਪ੍ਰੋਗਰਾਮ ਦੌਰਾਨ ਲੋਕਾਂ ਨੇ ਕੋਰੋਨਾ ਦੇ ਦਿਸ਼ਾ-ਨਿਰਦੇਸ਼ਾਂ ਦੀਆਂ ਧੱਜੀਆਂ ਉਡਾਈਆਂ। ਦੱਸ ਦੇਈਏ ਕਿ ਦੇਰ ਰਾਤ ਨੂੰ ਚੰਡੀਗੜ੍ਹ ਪੁਲਿਸ ਨੇ ਅਣਪਛਾਤੇ ਲੋਕਾਂ ਦੇ ਖ਼ਿਲਾਫ਼ ਡਿਜਾਸਟਰ ਪ੍ਰਬੰਧਨ ਐਕਟ 2005 ਦੀ ਧਾਰਾ 51 ਬੀ ਅਤੇ ਧਾਰਾ 188 ਦੀ ਉਲੰਘਣਾ ਕਰਨ ‘ਤੇ ਕੇਸ ਦਰਜ ਕੀਤਾ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਦਿਨ-ਦਿਹਾੜੇ ਘਰ ਵਿੱਚ ਵੜ ਕੇ ਲੁੱਟ- ਪਾਰਸਲ ਦੇਣ ਦੇ ਬਹਾਨੇ ਆਏ ਲੁਟੇਰਿਆਂ ਨੇ ਬਜ਼ੁਰਗ ਤੋਂ ਲੁੱਟੇ 2 ਲੱਖ ਰੁਪਏ
ਭਾਵੇਂ ਮੁੱਖ ਮੰਤਰੀ ਅਮਰਿੰਦਰ ਸਿੰਘ ਵੀ ਪ੍ਰੋਗਰਾਮ ਵਿੱਚ ਸ਼ਾਮਲ ਹੋਏ, ਪਰ ਉਨ੍ਹਾਂ ਅਤੇ ਸਿੱਧੂ ਦਰਮਿਆਨ ਦੂਰੀਆਂ ਤੇ ਰੋਸੇ ਸਾਫ਼ ਦਿਖਾਈ ਦਿੱਤੇ। ਡੇਢ ਘੰਟੇ ਤੱਕ ਚੱਲੇ ਇਸ ਪ੍ਰੋਗਰਾਮ ਵਿਚ ਕੈਪਟਨ ਤੇ ਸਿੱਧੂ ਸਟੇਜ ‘ਤੇ ਇਕੱਠੇ ਬੈਠੇ ਸਨ, ਪਰ ਨਾ ਤਾਂ ਦੋਵਾਂ ਵਿਚਾਲੇ ਕੋਈ ਗੱਲਬਾਤ ਹੋਈ ਅਤੇ ਨਾ ਹੀ ਇਕ-ਦੂਜੇ ਨੂੰ ਵੇਖਿਆ। ਇੰਨਾ ਹੀ ਨਹੀਂ, ਕੈਪਟਨ ਨੇ ਆਪਣੇ ਸੰਬੋਧਨ ਵਿੱਚ ਸਿੱਧੂ ਅਤੇ ਉਸਦੇ ਪਰਿਵਾਰ ਦਾ ਜ਼ਿਕਰ ਕੀਤਾ, ਸਿੱਧੂ ਨੇ ਆਪਣੇ ਭਾਸ਼ਣ ਵਿੱਚ ਕੈਪਟਨ ਦੇ ਨਾਮ ਦਾ ਜ਼ਿਕਰ ਤੱਕ ਨਹੀਂ ਲਿਆ।
ਸ਼ੁੱਕਰਵਾਰ ਨੂੰ ਚੰਡੀਗੜ੍ਹ ਦੇ ਪੰਜਾਬ ਕਾਂਗਰਸ ਭਵਨ ਵਿੱਚ ਕਾਂਗਰਸ ਪ੍ਰਧਾਨ ਦੇ ਅਹੁਦੇ ‘ਤੇ ਨਵਜੋਤ ਸਿੱਧੂ ਦੇ ਤਾਜਪੋਸ਼ੀ ਦੌਰਾਨ ਪਾਰਟੀ ਦੇ ਕਈ ਵੱਡੇ ਨੇਤਾਵਾਂ ਨੇ ਆਪਣੀ ਗੱਲ ਰੱਖੀ ਪਰ ਇਨ੍ਹਾਂ ਵਿੱਚ ਸਭ ਤੋਂ ਦਮਦਾਰ ਸਪੀਚ ਰਹੀ ਸੁਨੀਲ ਜਾਖੜ ਦੀ ਸੀ। ਜਾਖੜ ਨੂੰ ਸੂਬਾ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਹਟਾ ਕੇ ਨਵਜੋਤ ਸਿੱਧੂ ਨੂੰ ਪ੍ਰਧਾਨ ਬਣਾਇਆ ਗਿਆ ਹੈ। ਸਟੇਜ ਤੋਂ ਤਕਰੀਬਨ 25 ਮਿੰਟ ਦੇ ਆਪਣੇ ਭਾਸ਼ਣ ਵਿਚ ਜਾਖੜ ਨੇ ਦਮਦਾਰ ਅੰਦਾਜ਼ ਵਿੱਚ ਕਦੇ ਪਾਰਟੀ ਆਗੂਆਂ ਦੇ ਨਾਂ ਲੈ ਕੇ ਤੇ ਕਦੇ ਇਸ਼ਾਰਿਆਂ-ਇਸ਼ਾਰਿਆਂ ਵਿੱਚ ਸਾਰਿਆਂ ਨੂੰ ਖਰੀਆਂ-ਖਰੀਆਂ ਸੁਣਾ ਦਿੱਤੀਆਂ।
ਇਹ ਵੀ ਪੜ੍ਹੋ : ਗੜ੍ਹਸ਼ੰਕਰ ਦੇ ਪਿੰਡ ਪਦਰਾਣਾਂ ‘ਚ 32 ਸਾਲਾਂ ਔਰਤ ਨੇ ਸਹੁਰੇ ਪਰਿਵਾਰ ‘ਤੇ ਲਗਾਏ ਤੰਗ ਪ੍ਰੇਸ਼ਾਨ ਕਰਨ ਦੇ ਆਰੋਪ