ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਉਰਫ ਹਨੀ ਅਤੇ ਉਸ ਦੇ ਸਹਿਯੋਗੀ ਕੁਦਰਤ ਦੀਪ ਸਿੰਘ ਦੋਵਾਂ ‘ਤੇ ਕਥਿਤ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ‘ਚ ਪੀਐੱਮਐੱਲਏ ਐਕਟ ਦੀ ਧਾਰਾ 3 ਅਤੇ 4 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਨਾਜਾਇਜ਼ ਮਾਈਨਿੰਗ ਦੇ ਮਾਮਲਾ ਵਿਚ ਜੱਜ ਰੁਪਿੰਦਰਜੀਤ ਚਹਿਲ ਦੀ ਵਿਸ਼ੇਸ਼ ਅਦਾਲਤ ਨੇ ਅੱਜ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਉਰਫ਼ ਹਨੀ ਅਤੇ ਉਸ ਦੇ ਸਹਿਯੋਗੀ ਕੁਦਰਤ ਦੀਪ ਸਿੰਘ ਖ਼ਿਲਾਫ਼ ਐਕਟ ਦੀਆਂ ਧਾਰਾਵਾਂ 3 ਅਤੇ 4 ਤਹਿਤ ਦੋਸ਼ ਤੈਅ ਕੀਤੇ ਹਨ। ਵਿਸ਼ੇਸ਼ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 1 ਨਵੰਬਰ ਤੈਅ ਕੀਤੀ ਹੈ।
ਦੱਸ ਦੇਈਏ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 3 ਫਰਵਰੀ ਨੂੰ ਸਾਬਕਾ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਇਸ ਸਾਲ 31 ਮਾਰਚ ਨੂੰ ਭੁਪਿੰਦਰ ਅਤੇ ਕੁਦਰਤ ਦੀਪ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਸੀ। ਭੁਪਿੰਦਰ ਫਿਲਹਾਲ ਜ਼ਮਾਨਤ ‘ਤੇ ਬਾਹਰ ਹੈ। ਡਾਇਰੈਕਟੋਰੇਟ ਨੇ ਇਸ ਸਾਲ ਅਪ੍ਰੈਲ ਵਿੱਚ ਇਸ ਮਾਮਲੇ ਵਿੱਚ ਸਾਬਕਾ ਚੰਨੀ ਤੋਂ ਵੀ ਪੁੱਛਗਿੱਛ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਜ਼ਿਕਰੋਯਗ ਹੈ ਕਿ ਚਾਰਜਸ਼ੀਟ ਵਿੱਚ, ਈਡੀ ਨੇ ਕਿਹਾ ਕਿ ਦੋਸ਼ੀ ਕੁਦਰਤਦੀਪ ਸਿੰਘ ਨੂੰ ਰੇਤ ਦੀ ਮਾਈਨਿੰਗ ਦੀਆਂ ਥਾਵਾਂ ਅਲਾਟ ਕੀਤੀਆਂ ਗਈਆਂ ਸਨ, ਅਤੇ ਇਹ ਵੀ ਕਿਹਾ ਕਿ ਉਸਨੇ ਅਤੇ ਭੁਪਿੰਦਰ ਨੇ ਮਾਈਨਿੰਗ ਦੀ ਮਨਜ਼ੂਰੀ ਦੀ ਸੀਮਾ ਨੂੰ ਪਾਰ ਕੀਤਾ, ਇਸ ਤਰ੍ਹਾਂ ਨਿਯਮਾਂ ਦੀ ਉਲੰਘਣਾ ਕੀਤੀ। ਡਾਇਰੈਕਟੋਰੇਟ ਨੇ ਇਸ ਸਾਲ ਜਨਵਰੀ ਵਿੱਚ ਕੀਤੀ ਗਈ ਤਲਾਸ਼ੀ ਤੋਂ 10 ਕਰੋੜ ਰੁਪਏ ਬਰਾਮਦ ਕੀਤੇ ਸਨ।