ਅੱਜ ਫਿਰੋਜ਼ਪੁਰ ਵਿਖੇ ਅਕਾਲੀ ਆਗੂ ਵਰਦੇਵ ਸਿੰਘ ਮਾਨ ‘ਤੇ ਜਾਨਲੇਵਾ ਹਮਲਾ ਕੀਤਾ ਗਿਆ। ਵਰਦੇਵ ਸਿੰਘ ਨੋਨੀ ਮਾਨ ਉਤੇ ਅਚਾਨਕ ਗੋਲੀਆਂ ਚਲਾਈਆਂ ਗਈਆਂ, ਜਿਸ ਵਿੱਚ ਉਹ ਵਾਲ-ਵਾਲ ਬਚੇ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਲਈ ਫਿਰੋਜ਼ਪੁਰ ਤੋਂ ਐੱਮ. ਐੱਲ. ਏ. ਪਰਮਿੰਦਰ ਸਿੰਘ ਪਿੰਕੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਸੀ. ਐੱਮ. ਚੰਨੀ ਤੋਂ ਮੰਗ ਕੀਤੀ ਹੈ ਕਿ ਕਿ ਕਾਂਗਰਸੀ ਐੱਮ. ਐੱਲ. ਏ. ਪਰਮਿੰਦਰ ਪਿੰਕੀ ਖਿਲਾਫ ਕੇਸ ਦਰਜ ਹੋਵੇ।
ਸੁਖਬੀਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਨੂੰ ਤੁਰੰਤ ਕਾਂਗਰਸੀ ਵਿਧਾਇਕ ਪਰਮਿੰਦਰ ਪਿੰਕੀ ਦੇ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕਰਨ ਦੇ ਹੁਕਮ ਦੇਣੇ ਚਾਹੀਦੇ ਹਨ, ਜਿਸ ਦੇ ਗੁੰਡਿਆਂ ਨੇ ਸਾਬਕਾ ਅਕਾਲੀ ਵਿਧਾਇਕ ਸ. ਜੋਗਿੰਦਰ ਸਿੰਘ ਜਿੰਦੂ ਅਤੇ ਗੁਰੂਹਰਸਾਏ ਤੋਂ ਸਾਡੇ ਉਮੀਦਵਾਰ ਸ. ਵਰਦੇਵ ਸਿੰਘ ਨੋਨੀ ਮਾਨ ਦੀ ਗੱਡੀ ’ਤੇ ਹਮਲਾ ਕੀਤਾ ਅਤੇ ਗੋਲੀਆਂ ਚਲਾਈਆਂ, ਜੋ ਕਿ ਸਾਬਕਾ ਕੇਂਦਰੀ ਮੰਤਰੀ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਦੇ ਫਿਰੋਜ਼ਪੁਰ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਅਗਲੇ ਸਮਾਗਮ ‘ਚ ਜਾ ਰਹੇ ਸਨ।
ਗੌਰਤਲਬ ਹੈ ਕਿ ਅੱਜ ਫਿਰੋਜ਼ਪੁਰ ਵਿੱਚ ਬੀਬਾ ਹਰਸਿਮਰਤ ਬਾਦਲ ਦਾ ਫਿਰੋਜ਼ਪੁਰ ਵਿੱਚ ਚੁਣਾਵੀ ਦੌਰਾ ਸੀ, ਜਿਸ ਸਬੰਧੀ ਸਮਾਗਮ ਚੱਲ ਰਿਹਾ ਸੀ। ਉਹ ਵੀ ਉਥੇ ਪਹੁੰਚੇ ਹੋਏ ਸਨ। ਸਮਾਗਮ ਖਤਮ ਹੋਣ ਪਿੱਛੋਂ ਬੀਬਾ ਬਾਦਲ ਦਾ ਕਾਫਲਾ ਅੱਗੇ ਚਲਾ ਗਿਆ ਤੇ ਉਨ੍ਹਾਂ ਦੀ ਗੱਡੀ ਪਿੱਛੇ ਇਕੱਲੀ ਰਹਿ ਗਈ।
ਵੀਡੀਓ ਲਈ ਕਲਿੱਕ ਕਰੋ -:
ਫਟਾਫਟ ਬਣਾਓ ਆਲੂ ਡੋਸਾ
ਉਨ੍ਹਾਂ ਕਿਹਾ ਕਿ ਅਜਿਹੇ ਗੁੰਡਿਆਂ ਦੀ ਗੁੰਡਾਗਰਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੇਕਰ ਮੁੱਖ ਮੰਤਰੀ ਨੇ ਵਿਧਾਇਕ ‘ਤੇ ਕੋਈ ਕਾਰਵਾਈ ਨਾ ਕੀਤੀ ਤਾਂ ਅਕਾਲੀ ਦਲ ਆਉਣ ਵਾਲੇ ਦਿਨਾਂ ‘ਚ ਕਾਂਗਰਸ ਦੀ ਗੁੰਡਾਗਰਦੀ ਖ਼ਿਲਾਫ਼ ਅੰਦੋਲਨ ਕਰੇਗਾ।