The Department of : ਮੋਹਾਲੀ : ਸਿੱਖਿਆ ਵਿਭਾਗ ਨੇ ਸਕੂਲਾਂ ‘ਚ ਅਧਿਆਪਕਾਂ ਵੱਲੋਂ ਅਚਾਨਕ ਲਈਆਂ ਜਾਣ ਵਾਲੀਆਂ ਛੁੱਟੀਆਂ ‘ਤੇ ਸਖਤ ਰਵੱਈਆ ਅਪਨਾ ਲਿਆ ਹੈ। ਸਿੱਖਿਆ ਵਿਭਾਗ ਵੱਲੋਂ ਤੈਅ ਕੀਤਾ ਗਿਆ ਹੈ ਕਿ ਨਵੰਬਰ ਤੇ ਦਸੰਬਰ ਮਹੀਨੇ ‘ਚ ਅਧਿਾਪਕ 2 ਤੋਂ ਵੱਧ ਛੁੱਟੀਆਂ ਨਹੀਂ ਲੈ ਸਕਣਗੇ ਕਿਉਂਕਿ ਇਸ ਸਮੇਂ ਬੱਚਿਆਂ ਦੀ ਪੜ੍ਹਾਈ ਲਈ ਮਹੱਤਵਪੂਰਨ ਹੁਦਾ ਹੈ। ਅਧਿਆਪਕਾਂ ਦੀਆਂ ਛੁੱਟੀਆ ਨਾਲ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੁੰਦੀ ਹੈ। ਸਿੱਖਿਆ ਵਿਭਾਗ ਵੱਲੋਂ ਇਸ ਸਬੰਧ ‘ਚ ਸਰੇ ਸਕੂਲਾਂ ਤੇ ਜਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਪੱਤਰ ਭੇਜ ਦਿੱਤੇ ਗਏ ਹਨ ਤੇ ਨਾਲ ਹੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਨਿਯਮ ਤੋੜਨ ਵਾਲਿਆਂ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ ਤੇ ਅਜਿਹੇ ਸਮੇਂ ਸਾਰੇ ਅਧਿਆਪਕਾਂ ਵੱਲੋਂ ਸਹਿਯੋਗ ਦੀ ਅਪੀਲ ਕੀਤੀ ਗਈ ਹੈ।
ਇੱਕ ਪਾਸੇ ਤਾਂ ਕੋਵਿਡ ਕਾਲ ਚੱਲ ਰਿਹਾ ਹੈ ਅਜਿਹੇ ‘ਚ ਉਸ ਹਿਸਾਬ ਨਾਲ ਪਹਿਲਾਂ ਤੋਂ ਪੜ੍ਹਾਈ ਨਹੀਂ ਹੋ ਰਹੀ ਹੈ। ਅਜਿਹੇ ‘ਚ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਨੂੰ ਲਿਖੇ ਪੱਤਰ ‘ਚ ਸਾਫ ਕੀਤਾ ਗਿਆ ਹੈ ਕਿ ਨਵੰਬਰ ਤੇ ਦਸੰਬਰ ਸਾਲ ਦੇ ਆਖਰੀ ਮਹੀਨੇ ਹੁੰਦੇ ਹਨ। ਅਜਿਹੇ ‘ਚ ਅਧਿਆਪਕ ਆਪਣੀਆਂ ਛੁੱਟੀਆਂ ਖਤਮ ਕਰਨ ਲਈ ਅਚਾਨਕ ਛੁੱਟੀਆਂ ਕਰਨੀਆਂ ਸ਼ੁਰੂ ਕਰ ਦਿੰਦੇ ਹਨ। ਇਨ੍ਹਾਂ ਹੁਕਮਾਂ ਦੀ ਸਿੱਖਿਆ ਵਿਭਾਗ ਵੱਲੋਂ ਦੇਖ-ਰੇਖਕੀਤੀ ਜਾਵੇਗੀ। ਨਿਯਮ ਤੋੜਨ ਵਾਲੇ ਅਧਿਆਪਕਾਂ ‘ਤੇ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਹੁਕਮ ਡਾਇਰੈਕਟਰ ਸਿੱਖਿਆ ਵਿਭਾਗ ਵੱਲੋਂ ਜਾਰੀ ਕਰਕੇ ਸਾਰੇ ਵਿਭਾਗਾਂ ਨੂੰ ਭੇਜ ਦਿੱਤੇ ਗਏ ਹਨ।
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਲਈਆਂ ਜਾਣ ਵਾਲੀਆਂ 10ਵੀਂ ਤੇ 12ਵੀਂ ਦੀ ਪ੍ਰੀਖਿਆ ‘ਚ ਹਰ ਸਾਲ 7 ਲੱਖ ਵਿਦਿਆਰਥੀ ਬੈਠਦੇ ਹਨ। ਸੂਬਿਆਂ ਦੇ ਸਕੂਲਾਂ ‘ਚ ਹਜ਼ਾਰਾਂ ਅਧਿਆਪਕ ਕੰਮ ਕਰਦੇ ਹਨ ਜਿਨ੍ਹਾਂ ‘ਤੇ ਇਹ ਹੁਕਮ ਲਾਗੂ ਹੋਣਗੇ। ਸਿੱਖਿਆ ਵਿਭਾਗ ਵੱਲੋਂ ਸਿਲੇਸਬ ਮਹੀਨੇ ਦੇ ਹਿਸਾਬ ਨਾਲ ਵੰਡਿਆ ਗਿਆ ਹੈ ਪਰ ਸਰਕਾਰ ਦੀ ਕੋਸ਼ਿਸ਼ ਹੈ ਕਿ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਵੇ। ਜਾਣਕਾਰੀ ਮੁਤਾਬਕ ਸਿੱਖਿਆ ਵਿਭਾਗ ਵੱਲੋਂ ਜ਼ਿਆਦਾਤਰ ਕਲਾਸਾਂ ਆਨਲਾਈਨ ਲਗਾਈਆਂ ਜਾ ਰਹੀਆਂ ਹਨ। ਸਿੱਖਿਆ ਵਿਭਾਗ ਵੱਲੋਂ ਬੱਚਿਆਂ ਨੂੰ ਟੀ ਵੀ., ਰੇਡੀਓ ਤੇ ਹੋਰ ਸਾਧਨਾਂ ਦੀ ਮਦਦ ਨਾਲ ਪੜ੍ਹਾਈ ਕਰਵਾਈ ਜਾ ਰਹੀ ਹੈ। ਇਸ ਤਰ੍ਹਾਂ ਪੜ੍ਹਾਈ ਨੂੰ ਦਿਲਚਸਪ ਬਣਾਉਣ ਲਈ ਕਈ ਕਦਮ ਵੀ ਚੁੱਕੇ ਜਾ ਰਹੇ ਹਨ।