ਮੋਹਾਲੀ ਗ੍ਰੇਨੇਡ ਹਮਲੇ ਦੇ ਮਾਮਲੇ ਵਿਚ ਜਾਂਚ ਏਜੰਸੀਆਂ ਨੇ ਹਮਲੇ ਦਾ ਇੱਕ ਸੀਸੀਟੀਵੀ ਫੁਟੇਜ ਹਾਸਲ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਵੀਡੀਓ ਵਿਚ ਦਿੱਖ ਰਿਹਾ ਹੈ ਕਿ ਹਮਲਾਵਰਾਂ ਨੇ ਚੱਲਦੀ ਗੱਡੀ ਤੋਂ ਰਾਕੇਟ ਦਾਗਿਆ ਸੀ। ਫਿਲਹਾਲ ਸੁਰੱਖਿਆ ਏਜੰਸੀਆਂ ਇਸ ਦਾ ਵਿਸ਼ਲੇਸ਼ਣ ਕਰ ਰਹੀਆਂ ਹਨ।
38 ਸੈਕਿੰਡ ਦੀ ਸੀਸੀਟੀਵੀ ਫੁਟੇਜ ਵਿੱਚ ਇੱਕ ਚਿੱਟੇ ਰੰਗ ਦੀ ਕਾਰ ਮੋਹਾਲੀ, ਪੰਜਾਬ ਦੇ ਸੈਕਟਰ 77 ਵਿੱਚ ਪੰਜਾਬ ਇੰਟੈਲੀਜੈਂਸ ਹੈੱਡਕੁਆਰਟਰ ਵੱਲ ਆਉਂਦੀ ਦਿਖਾਈ ਦਿੰਦੀ ਹੈ। ਜਦੋਂ ਕਾਰ ਇਮਾਰਤ ਦੇ ਨੇੜੇ ਪਹੁੰਚਦੀ ਹੈ ਤਾਂ ਇੱਕ ਧਮਾਕਾ ਦੇਖਿਆ ਜਾਂਦਾ ਹੈ। ਫੋਰੈਂਸਿਕ ਮਾਹਿਰ ਵੀਡੀਓ ਦਾ ਵਿਸ਼ਲੇਸ਼ਣ ਕਰ ਰਹੇ ਹਨ।
ਦੱਸ ਦੇਈਏ ਕਿ 9 ਮਈ ਦੀ ਸ਼ਾਮ ਨੂੰ ਇੱਕ ਰਾਕੇਟ-ਪ੍ਰੋਪੇਲਡ ਗ੍ਰਨੇਡ ਦਾਗਿਆ ਗਿਆ ਜੋ ਬਿਲਡਿੰਗ ਦੀ ਤੀਜੀ ਮੰਜ਼ਿਲ ਤੱਕ ਪਹੁੰਚਿਆ, ਪਰ ਵਿਸਫੋਟ ਨਹੀਂ ਹੋਇਆ, ਵਿੰਡੋਪੈਨਾਂ ਅਤੇ ਕੰਪਿਊਟਰਾਂ ਨੂੰ ਨੁਕਸਾਨ ਪਹੁੰਚਾਇਆ। ਪੰਜਾਬ ਪੁਲਿਸ ਵੱਲੋਂ ਇਸ ਮਾਮਲੇ ਵਿਚ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਵਿਚੋਂ ਇੱਕ ਤਰਨਤਾਰਨ ਜ਼ਿਲ੍ਹੇ ਦੀ ਪੱਟੀ ਤਹਿਸੀਲ ਦੇ ਕੁਲਾਹ ਪਿੰਡ ਦੇ ਰਹਿਣ ਵਾਲਾ ਨਿਸ਼ਾਂਤ ਸਿੰਘ ਹੈ।
ਨਿਸ਼ਾਂਤ ਸਿੰਘ ਇਸ ਸਮੇਂ ਅੰਮ੍ਰਿਤਸਰ ਰਹਿ ਰਿਹਾ ਸੀ। ਉਸ ‘ਤੇ ਪਹਿਲਾਂ ਹੀ ਐਨਡੀਪੀਐਸ ਐਕਟ ਸਮੇਤ ਕਈ ਕੇਸ ਦਰਜ ਹਨ। ਉਹ ਡੇਢ ਮਹੀਨਾ ਪਹਿਲਾਂ ਹੀ ਜ਼ਮਾਨਤ ‘ਤੇ ਬਾਹਰ ਆਇਆ ਸੀ। ਨਿਸ਼ਾਨ ਤੋਂ ਪੁੱਛਗਿਛ ਤੋਂ ਬਾਅਦ ਉਸ ਦੇ ਜੀਜੇ ਸੋਨੂੰ ਨੂੰ ਵੀ ਅੰਮ੍ਰਿਤਸਰ ਤੋਂ ਗ੍ਰਿਫਤਾਰ ਕਰ ਲਿਆ ਗਿਆ ਤੇ ਇਸ ਦੇ ਨਾਲ ਹੀ ਮੋਹਾਲੀ ਪੁਲਿਸ ਨੇ ਤਰਨਤਾਰਨ ਦੇ ਪਿੰਡ ਮਹਿੰਦੀਪੁਰ ਦੇ ਰਹਿਣ ਵਾਲੇ ਜਗਰੂਪ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਉਸ ਖ਼ਿਲਾਫ਼ ਵੀ ਪਹਿਲਾਂ ਵੀ ਕਤਲ ਦਾ ਕੇਸ ਦਰਜ ਹੈ ਤੇ ਉਹ ਪੈਰੋਲ ‘ਤੇ ਬਾਹਰ ਆਇਆ ਹੋਇਆ ਸੀ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਮੰਗਲਵਾਰ ਦੇਰ ਸ਼ਾਮ, ਪੰਜਾਬ ਪੁਲਿਸ ਨੇ ਪੁਰਾਣੀ ਸੋਹਾਣਾ ਰੋਡ ‘ਤੇ ਇੱਕ ਪਲਾਟ ਤੋਂ ਹਮਲੇ ਵਿੱਚ ਵਰਤਿਆ ਗਿਆ ਇੱਕ ਰੂਸੀ ਰਾਕੇਟ ਲਾਂਚਰ ਬਰਾਮਦ ਕੀਤਾ, ਜੋ ਕਿ ਸਾਈਟ ਤੋਂ 1 ਕਿਲੋਮੀਟਰ ਤੋਂ ਵੀ ਘੱਟ ਦੂਰ ਹੈ।