The Punjab Government : ਪੰਜਾਬ ਸਰਕਾਰ ਨੇ 7 ਪੀਸੀਐਸ (ਕਾਰਜਕਾਰੀ ਸ਼ਾਖਾ) ਪ੍ਰੋਬੇਸ਼ਨਰਾਂ ਨੂੰ ਜ਼ਿਲੇ ‘ਚ ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਵਜੋਂ ਨਿਯੁਕਤ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਉਨ੍ਹਾਂ ਦੇ ਜ਼ਿਲ੍ਹੇ ਵਿਚ ਸਹਾਇਕ ਕਮਿਸ਼ਨਰ (ਜਨਰਲ) / ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਦੀਆਂ ਖਾਲੀ ਅਸਾਮੀਆਂ ਦੇ ਮੱਦੇਨਜ਼ਰ ਲੋੜ ਅਨੁਸਾਰ ਇਨ੍ਹਾਂ ਪ੍ਰੋਬੇਸ਼ਨਰਾਂ ਨੂੰ ਪ੍ਰਬੰਧਕੀ ਕੰਮ ਸੌਂਪਣ ਦਾ ਅਧਿਕਾਰ ਦਿੱਤਾ ਗਿਆ ਹੈ।