ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰਿਮੰਦਰ ਸਾਹਿਬ ‘ਚ ਕੱਲ੍ਹ ਤੋਂ ਕੋਰੋਨਾ ਵੈਕਸੀਨ ਕੈਂਪ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਕੈਂਪ ਵਿਚ ਵੈਕਸੀਨ ਦਾ ਦੂਜਾ ਟੀਕਾ ਲਗਾਇਆ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ‘ਚ ਘੱਟ ਹੋਇਆ ਕੋਰੋਨਾ ਦਾ ਕਹਿਰ, 271 ਨਵੇਂ ਮਾਮਲਿਆਂ ਦੀ ਪੁਸ਼ਟੀ, 18 ਦੀ ਗਈ ਜਾਨ
ਇਸ ਕੈਂਪ ਦੀ ਸ਼ੁਰੂਆਤ ਬੀਬੀ ਜਗੀਰ ਕੌਰ ਵੱਲੋਂ ਕੀਤੀ ਜਾਵੇਗੀ। ਸਵੇਰੇ 10 ਵਜੇ ਕੈਂਪ ਦੀ ਸ਼ੁਰੂਆਤ ਹੋਵੇਗੀ। ਕੋਰੋਨਾ ਵੈਕਸੀਨ ਦਾ ਪਹਿਲਾ ਟੀਕਾ ਲਗਵਾ ਚੁੱਕੇ ਵੱਧ ਤੋਂ ਵਧ ਸ਼ਰਧਾਲੂ ਇਸ ਦਾ ਲਾਭ ਲੈ ਸਕਦੇ ਹਨ। ਇਸ ਕਾਰਜ ਦੀ ਸ਼ਲਾਘਾ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਇਹ ਕਾਰਜ ਮਨੁੱਖਤਾ ਨੂੰ ਧਰਵਾਸ ਦੇਣ ਵਾਲਾ ਹੈ।
ਉਨ੍ਹਾਂ ਕਿਹਾ ਕਿ ਇਸ ਭਿਆਨਕ ਮਹਾਮਾਰੀ ਸਮੇਂ ਲੋਕਾਂ ਦੀ ਸੇਵਾ ਕਰਕੇ ਸ਼੍ਰੋਮਣੀ ਕਮੇਟੀ ਨੇ ਸਿੱਖ ਕੌਮ ਦਾ ਮਾਣ ਵਧਾਇਆ ਹੈ। ਉਨ੍ਹਾਂ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਕਮੇਟੀ ਦੇ ਸੇਵਾ ਕਾਰਜਾਂ ਵਿਚ ਵਧ ਚੜ੍ਹ ਕੇ ਹਿੱਸਾ ਪਾਉਣ।
ਇਹ ਵੀ ਪੜ੍ਹੋ : ਲਾਲੜੂ ‘ਚ ਤੰਗ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰਨ ਵਾਲੀ ਲੜਕੀ ਦੇ ਪਰਿਵਾਰ ਨੂੰ ਮਿਲੇ ਸੁਖਬੀਰ ਬਾਦਲ, ਇਨਸਾਫ ਦਿਵਾਉਣ ਦਾ ਦਿੱਤਾ ਭਰੋਸਾ