ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਾਲ ਹਲਕਾ ਨਵਾਂਸ਼ਹਿਰ, ਜ਼ਿਲ੍ਹਾ ਐੱਸਬੀਐੱਸ ਨਗਰ ਵਿਚ ਤਾਇਨਾਤ ਪਟਵਾਰੀ ਪ੍ਰੇਮ ਕੁਮਾਰ ਨੂੰ 24,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਮਾਲੀਆ ਵਿਭਾਗ ਦੇ ਮੁਲਾਜ਼ਮ ਖਿਲਾਫ ਮੁੱਖ ਮੰਤਰੀ ਭ੍ਰਿਸ਼ਟਾਚਾਰ ਰੋਕੂ ਕਾਰਵਾਈ ਲਾਈਨ ‘ਤੇ ਦਾਇਰ ਆਨਲਾਈਨ ਸ਼ਿਕਾਇਤ ਦੀ ਜਾਂਚ ਦੇ ਬਾਅਦ ਇਹ ਮਾਮਲਾ ਦਰਜ ਕੀਤਾ ਗਿਆ ਹੈ।
ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤ ਕਰਤਾ ਅਮਰਜੀਤ ਸਿੰਘ ਵਾਸੀ ਕਰਨਾਨਾ ਤਹਿਸੀਲ ਬੰਗਾ ਦਾ ਦੋਸ਼ ਹੈ ਕਿ ਉੁਕਤ ਪਟਵਾਰੀ ਨੇ ਆਪਣੇ ਪਿਤਾ ਤੇ ਚਾਚੇ ਦੀ ਜ਼ਮੀਨ ਦੇ ਟਰਾਂਸਫਰ ਦੇ ਨਾਂ ‘ਤੇ 24,000 ਦੀ ਰਿਸ਼ਵਤ ਲਈ ਹੈ। ਜਦੋਂ ਮੁਲਜ਼ਮ ਪਟਵਾਰੀ ਰਿਸ਼ਵਤ ਮੰਗ ਰਿਹਾ ਸੀ ਤਾਂ ਸ਼ਿਕਾਇਤਕਰਤਾ ਨੇ ਪੂਰੀ ਗੱਲਬਾਤ ਆਪਣੇ ਮੋਬਾਈਲ ਵਿਚ ਰਿਕਾਰਡ ਕਰ ਲਈ।
ਇਹ ਵੀ ਪੜ੍ਹੋ : ‘ਵੇਰਕਾ ਨੂੰ ਬਣਾਵਾਂਗੇ ਪੰਜਾਬ ਦਾ ਕਮਾਊ ਪੁੱਤ, ਵਿਦੇਸ਼ਾਂ ਤੱਕ ਪਹੁੰਚਾਵਾਂਗੇ ਦੁੱਧ’ : CM ਮਾਨ
ਬੁਲਾਰੇ ਨੇ ਅੱਗੇ ਕਿਹਾ ਕਿ ਜਲੰਧਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਉਕਤ ਸ਼ਿਕਾਇਤ ਵਿਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਤੇ ਰਿਸ਼ਵਤ ਮੰਗਣ ਤੇ ਸਵੀਕਾਰ ਕਰਨ ਦਾ ਦੋਸ਼ੀ ਪਾਏ ਜਾਣ ਦੇ ਬਾਅਦ ਮਾਲੀਆ ਵਿਭਾਗ ਦੇ ਮੁਲਾਜ਼ਮ ਖਿਲਾਫ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਜਲੰਧਰ ਵਿਚ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: