‘We boycott the : ਨਵੀਂ ਦਿੱਲੀ : ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਪੰਜਾਬ, ਉੱਤਰ ਪ੍ਰਦੇਸ਼ ਤੇ ਹਰਿਆਣਾ ਤੋਂ ਆਏ ਕਿਸਾਨ ‘ਦਿੱਲੀ ਚੱਲੋ’ ਮਾਰਚ ਤਹਿਤ ਰਾਜਧਾਨੀ ਦੇ ਬਾਰਡਰਾਂ ‘ਤੇ ਡਟੇ ਹੋਏ ਹਨ। ਕਿਸਾਨਾਂ ਨੇ ਆਪਣੀਆਂ ਮੰਗਾਂ ਨਾ ਮੰਨੇ ਜਾਣ ਤੱਕ ਅੰਦੋਲਨ ਜਾਰੀ ਰੱਖਣ ਦਾ ਐਲਾਨ ਕੀਤਾ ਹੈ ਜਦੋਂ ਕਿ ਹਰਿਆਣਾ ਦੀਆਂ ਖਾਪ ਪੰਚਾਇਤਾਂ ਨੇ ਵੀ ਇਸ ਅੰਦੋਲਨ ‘ਚ ਹਿੱਸਾ ਲੈਣ ਲਈ ਮੰਗਲਵਾਰ ਤੋਂ ਦਿੱਲੀ ਕੂਚ ਦਾ ਐਲਾਨ ਕਰ ਦਿੱਤਾ ਹੈ। ਕੇਂਦਰ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਖੇਤੀ ਮੰਤਰੀ ਨਰਿੰਦਰ ਕੁਮਾਰ ਤੋਮਰ ਆਦਿ ਕਿਸਾਨਾਂ ਨਾਲ ਬੈਠ ਕੇ ਗੱਲਬਾਤ ਦਾ ਪ੍ਰਸਤਾਵ ਰੱਖ ਚੁੱਕੇ ਹਨ।
ਸਿੰਘੂ ਬਾਰਡਰ ‘ਤੇ ਆਪਣੇ ਸਾਥੀਆਂ ਨਾਲ ਡਟੇ ਹੋਏ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਸੂਬਿਆਂ ਦੇ ਕਿਸਾਨ ਸੰਗਠਨਾਂ ਨਾਲ ਬੈਠਕ ਨਹੀਂ ਕਰ ਸਕਦੇ। ਅਸੀਂ ਸਿਰਫ ਪੰਜਾਬ ਦੇ 30 ਕਿਸਾਨ ਸੰਗਠਨਾਂ ਨਾਲ ਹੀ ਬੈਠਕ ਕਰ ਸਕਦੇ ਹਾਂ। ਅਸੀਂ ਮੋਦੀ ਦੇ ਸ਼ਰਤਾਂ ਸਮੇਤ ਸੱਦੇ ਦਾ ਬਾਈਕਾਟ ਕਰ ਦਿੱਤਾ ਹੈ। ਉੱਤਰ ਪ੍ਰਦੇਸ਼, ਪੰਜਾਬ ਤੇ ਹਰਿਆਣਾ ਦੇ ਕਿਸਾਨ ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਵਿਰੋਧ ਕਰ ਰਹੇ ਹਨ। ਕਿਸਾਨ ਦੇ ਸੰਗਠਨਾਂ ਨੇ ਦਿੱਲੀ ਨੂੰ ਚਾਰੇ ਪਾਸਿਓਂ ਘੇਰਨ ਦਾ ਐਲਾਨ ਕਰਨ ਦੇ ਨਾਲ ਹੀ ਕਿਹਾ ਹੈ ਕਿ ਜਦੋਂ ਤੱਕ ਸਾਡੀ ਸਮੱਸਿਆ ਦਾ ਹੱਲ ਨਹੀਂ ਹੋਵੇਗਾ, ਉਦੋਂ ਤੱਕ ਅਸੀਂ ਦਿੱਲੀ ਛੱਡਣ ਵਾਲੇ ਨਹੀਂ ਹਾਂ।
ਕੇਂਦਰ ਸਰਕਾਰ ਗੱਲਬਾਤ ਦਾ ਸੱਦਾ ਦੇ ਚੁੱਕੀ ਹੈ। ਇਹੀ ਨਹੀਂ ਕਿਸਾਨ ਅੰਦੋਲਨ ਨੂੰ ਲੈ ਕੇ ਵਿਰੋਧੀ ਧਿਰ ਦੇ ਨੇਤਾ ਕੇਂਦਰ ਸਰਕਾਰ ‘ਤੇ ਖੂਬ ਨਿਸ਼ਾਨੇ ਸਾਧ ਰਹੇ ਹਨ । ਕਿਸਾਨਾਂ ਦੇ ਪ੍ਰਤੀਨਿਧੀਆਂ ਨੇ ਦਾਅਵਾ ਕੀਤਾ ਹੈ ਕਿ ਜੇਕਰ ਮੋਦੀ ਸਰਕਾਰ ਉਨ੍ਹਾਂ ਦੀਆਂ ਚਿੰਤਾਵਾਂ ਬਾਰੇ ਨਹੀਂ ਸੋਚਦੀ ਤਾਂ ਉਨ੍ਹਾਂ ਨੂੰ ਇਸ ਦੀ ਭਾਰੀ ਕੀਮਤ ਚੁਕਾਉਣੀ ਪੈ ਸਕਦੀ ਹੈ। ਇਸ ਤੋਂ ਪਹਿਲਾਂ ਖੇਤੀ ਸੁਧਾਰ ਕਾਨੂੰਨਾਂ ਖਿਲਾਫ ਦੇਸ਼ ‘ਚ ਥਾਂ-ਥਾਂ ਹੋ ਰਹੇ ਕਿਸਾਨਾਂ ਦੇ ਅੰਦੋਲਨ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਨੂੰ ਲੈ ਕੇ ਵਿਰੋਧੀ ਧਿਰਾਂ ‘ਤੇ ਹਮਲਾ ਕਰਦੇ ਹੋਏ ਕਿਹਾ ਕਿ ਧੋਖੇ ਦਾ ਇਤਿਹਾਸ ਰੱਖਣ ਵਾਲੇ ਲੋਕ ਨਵੇਂ ‘ਟ੍ਰੈਂਡ’ ਤਹਿਤ ਪਿਛਲੇ ਕੁਝ ਸਮੇਂ ਤੋਂ ਸਰਕਾਰ ਦੇ ਫੈਸਲੇ ‘ਤੇ ਵਹਿਮ ਫੈਲਾ ਰਹੀ ਹੈ।