ਹਰਿਆਣਾ ਦੇ ਯਮੁਨਾਨਗਰ ਵਿੱਚ ਇੱਕ ਸੁੱਤੀ ਪਈ ਔਰਤ ਦਾ ਤੇਜ਼ਧਾਰ ਹਥਿਆਰ ਨਾਲ ਗਲਾ ਵੱਢ ਕੇ ਕਤਲ ਕਰ ਦਿੱਤਾ ਗਿਆ। ਔਰਤ ਦੇ ਜੇਠ ਦੇ ਮੁੰਡੇ ਅਤੇ ਉਸ ਦੇ ਦੋਸਤ ‘ਤੇ ਕਤਲ ਦੇ ਇਲਜਾਮ ਲੱਗੇ ਹਨ। ਮ੍ਰਿਤਕ ਔਰਤ ਮੋਨਿਕਾ ਦੀ ਨਾਨੀ ਦਾ ਕਹਿਣਾ ਹੈ ਕਿ ਉਸ ਨੇ ਆਪਣੀਆਂ ਅੱਖਾਂ ਨਾਲ ਆਪਣੀ ਦੋਹਤੀ ਨੂੰ ਵੱਢਦੇ ਹੋਏ ਦੇਖਿਆ ਹੈ।
ਦੋਸ਼ੀ ਇੱਕ ਸਾਥੀ ਦੇ ਨਾਲ ਛੱਤ ਰਾਹੀਂ ਘਰ ਵਿੱਚ ਦਾਖਲ ਹੋਇਆ। ਅੰਦਰ ਦਾਖਲ ਹੁੰਦੇ ਹੀ ਉਸ ਨੇ ਕਮਰੇ ਵਿੱਚ ਸੁੱਤੀ ਪਈ ਮੋਨਿਕਾ ‘ਤੇ ਹਮਲਾ ਕਰ ਦਿੱਤਾ। ਉਸ ਨੇ ਉਸਦੀ ਗਰਦਨ ‘ਤੇ ਕਈ ਵਾਰ ਚਾਕੂ ਮਾਰੇ ਅਤੇ ਭੱਜ ਗਿਆ। ਹੰਗਾਮਾ ਸੁਣ ਕੇ ਪਰਿਵਾਰਕ ਮੈਂਬਰ ਪਹੁੰਚੇ ਅਤੇ ਉਸ ਨੂੰ ਲੈ ਕੇ ਜਗਾਧਰੀ ਦੇ ਸਿਵਲ ਹਸਪਤਾਲ ਪਹੁੰਚੇ, ਜਿੱਥੇ ਉਹ ਜ਼ਖਮਾਂ ਦੀ ਤਾਬ ਨਾ ਝੱਲਦੀ ਹੋਈ ਦਮ ਤੋੜ ਗਈ।
ਡਾਕਟਰਾਂ ਦਾ ਕਹਿਣਾ ਹੈ ਕਿ ਔਰਤ ਦੀ ਮੌਤ ਗਰਦਨ ਦੀ ਨਸ ਕੱਟਣ ਅਤੇ ਜ਼ਿਆਦਾ ਖੂਨ ਵਗਣ ਕਾਰਨ ਹੋਈ। ਪੁਲਿਸ ਨੇ ਪਹੁੰਚ ਕੇ ਪਰਿਵਾਰ ਤੋਂ ਘਟਨਾ ਬਾਰੇ ਪੁੱਛਗਿੱਛ ਕੀਤੀ। ਪਰਿਵਾਰ ਮੁਤਾਬਕ ਔਰਤ ਦਾ ਪਤੀ ਫੌਜ ਵਿੱਚ ਹੌਲਦਾਰ ਹੈ ਅਤੇ ਜੰਮੂ-ਕਸ਼ਮੀਰ ਵਿੱਚ ਤਾਇਨਾਤ ਹੈ। ਉਸ ਦੇ ਪਿਤਾ ਦਾ ਦੇਹਾਂਤ ਹੋ ਗਿਆ ਹੈ ਅਤੇ ਉਹ ਆਪਣੀ ਮਾਂ ਨਾਲ ਆਪਣੇ ਮਾਪਿਆਂ ਦੇ ਘਰ ਰਹਿੰਦੀ ਸੀ।
ਇਹ ਵੀ ਪੜ੍ਹੋ : ਮੂਸੇਵਾਲਾ ਦੇ ਮਾਪਿਆਂ ਦੀ ਸ਼ਿਕਾਇਤ ‘ਤੇ ਕੰਪਨੀ ਸਣੇ 2 ‘ਤੇ ਪਰਚਾ ਦਰਜ, ਕਰੋੜਾਂ ਰੁਪਏ ਦੀ ਹੇਰਾਫੇਰੀ ਦੇ ਇਲਜ਼ਾਮ
ਇਸ ਦੌਰਾਨ ਛੱਪਰ ਪੁਲਿਸ ਸਟੇਸ਼ਨ ਦੇ ਇੰਚਾਰਜ ਵੇਦਪਾਲ ਨੇ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਅਤੇ ਪੋਸਟਮਾਰਟਮ ਤੋਂ ਬਾਅਦ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਘਟਨਾ ਸਥਾਨ ਦੇ ਨੇੜੇ ਇੱਕ ਚਾਕੂ ਵੀ ਬਰਾਮਦ ਹੋਇਆ ਹੈ। ਸ਼ੱਕ ਹੈ ਕਿ ਔਰਤ ਦੀ ਹੱਤਿਆ ਇਸ ਚਾਕੂ ਨਾਲ ਕੀਤੀ ਗਈ ਹੈ। ਜਿਸ ਨੌਜਵਾਨ ‘ਤੇ ਦੋਸ਼ ਲਗਾਇਆ ਗਿਆ ਹੈ, ਉਸਦੀ ਵੀ ਭਾਲ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























