ਤਾਮਿਲਨਾਡੂ ਦੇ ਕੋਇੰਬਟੂਰ ਤੋਂ ਇੱਕ ਵੱਡੇ ਹਾਦਸੇ ਦੀ ਖ਼ਬਰ ਆ ਰਹੀ ਹੈ। ਇਥੇ ਇੱਕ ਟੂਰਿਸਟ ਵੈਨ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਦਰਦਨਾਕ ਹਾਦਸੇ ਵਿੱਚ ਕੇਰਲ ਤੋਂ ਘੁੰਮਣ ਆਏ 9 ਸੈਲਾਨੀਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਗੰਭੀਰ ਜ਼ਖਮੀ ਹੋ ਗਏ। ਪ੍ਰਧਾਨ ਮੰਤਰੀ ਮੋਦੀ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ।
ਇਹ ਹਾਦਸਾ ਕੋਇੰਬਟੂਰ ਜ਼ਿਲ੍ਹੇ ਦੇ ਵੇਲਪਰਾਈ ਪਹਾੜੀ ਖੇਤਰ ਦੇ ਨੇੜੇ ਵਾਪਰਿਆ। ਮੁਤਾਬਕ ਕੇਰਲ ਦੇ ਮਲੱਪੁਰਮ ਤੋਂ 13 ਲੋਕ ਇੱਕ ਟੂਰਿਸਟ ਵੈਨ ‘ਤੇ ਸਵਾਰ ਹੋ ਕੇ ਘੁੰਮਣ ਆਏ ਸਨ। ਜਦੋਂ ਉਹ ਵਾਪਸ ਪਰਤ ਰਹੇ ਸਨ ਤਾਂ ਇਸ ਦੌਰਾਨ ਵੈਨ ਹਾਦਸੇ ਦਾ ਸ਼ਿਕਾਰ ਹੋ ਗਈ।

ਪੁਲਿਸ ਨੇ ਦੱਸਿਆ ਕਿ ਵੈਨ ਨੇ ਵੇਲਪਰਾਈ-ਪੋਲਾਚੀ ਹਿੱਲ ਰੋਡ ਦੇ ਨੇੜੇ ਇੱਕ ਮੋੜ ‘ਤੇ ਅਚਾਨਕ ਆਪਣਾ ਕੰਟਰੋਲ ਗੁਆ ਦਿੱਤਾ। ਇਹ ਪਹਿਲਾਂ ਇੱਕ ਬੈਰੀਅਰ ਨਾਲ ਟਕਰਾ ਗਈ ਅਤੇ ਫਿਰ ਇੱਕ ਡੂੰਘੀ ਖੱਡ ਵਿੱਚ ਡਿੱਗ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਵੈਨ ਪੂਰੀ ਤਰ੍ਹਾਂ ਨੁਕਸਾਨੀ ਗਈ। ਅੱਠ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਇੱਕ ਵਿਅਕਤੀ ਦੀ ਹਸਪਤਾਲ ਵਿੱਚ ਦਮ ਤੋੜ ਦਿੱਤਾ। ਹਾਦਸੇ ਵਿੱਚ ਡਰਾਈਵਰ ਸਮੇਤ ਕਈ ਹੋਰ ਜ਼ਖਮੀ ਹੋ ਗਏ, ਜਿਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾਂ ਵਿੱਚੋਂ ਜ਼ਿਆਦਾਤਰ ਔਰਤਾਂ ਸਨ। ਕੁਝ ਯਾਤਰੀ ਮਲੱਪੁਰਮ ਦੇ ਇੱਕ ਸਕੂਲ ਦੇ ਅਧਿਆਪਕ ਸਨ ਜੋ ਯਾਤਰਾ ਲਈ ਆਏ ਸਨ।
ਇਹ ਵੀ ਪੜ੍ਹੋ : ਹੋਰਮੁਜ਼ ਖੁੱਲ੍ਹਦੇ ਹੀ ਆਈ ਰਾਹਤ ਦੀ ਖ਼ਬਰ! ਮੂਧੇ ਮੂੰਹ ਡਿੱਗੀਆਂ ਕੱਚੇ ਤੇਲ ਦੀਆਂ ਕੀਮਤਾਂ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ। ਇੱਕ ਬਿਆਨ ਵਿੱਚ, ਉਨ੍ਹਾਂ ਕਿਹਾ, “ਤਾਮਿਲਨਾਡੂ ਦੇ ਕੋਇੰਬਟੂਰ ਵਿੱਚ ਹੋਏ ਹਾਦਸੇ ਬਾਰੇ ਜਾਣ ਕੇ ਮੈਨੂੰ ਬਹੁਤ ਦੁੱਖ ਹੋਇਆ ਹੈ। ਮੈਂ ਇਸ ਹਾਦਸੇ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲਿਆਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।”
ਵੀਡੀਓ ਲਈ ਕਲਿੱਕ ਕਰੋ -:











