ਅੰਮ੍ਰਿਤਸਰ ਦੇ ਗੁਰੂ ਕੀ ਵਡਾਲੀ ਇਲਾਕੇ ‘ਚ ਸਥਿਤ ਗੁਰਦੁਆਰਾ ਸੰਗਤਸਰ ਸਾਹਿਬ ਵਿਖੇ ਬੀਤੀ ਰਾਤ ਇੱਕ ਅੱਗ ਲੱਗਣ ਦੀ ਅਣਸੁਖਾਵੀਂ ਘਟਨਾ ਵਾਪਰ ਗਈ ਜਿਸ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 2 ਪਾਵਨ ਸਰੂਪਾਂ ਨੂੰ ਨੁਕਸਾਨ ਪਹੁੰਚਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਗੁਰਦੁਆਰਾ ਪ੍ਰਬੰਧਕਾਂ ਅਤੇ ਸੰਗਤ ਵੱਲੋਂ ਤੁਰੰਤ ਕਾਰਵਾਈ ਕੀਤੀ ਗਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਮਿਲੀ ਜਾਣਕਾਰੀ ਅਨੁਸਾਰ ਸੁਖਾਸਨ ਅਸਥਾਨ ‘ਤੇ ਲੱਗਾ ਪੱਖਾ ਰਾਤ ਸਮੇਂ ਗਰਮ ਹੋਣ ਕਾਰਨ ਅਚਾਨਕ ਅੱਗ ਦੀ ਲਪੇਟ ਵਿੱਚ ਆ ਗਿਆ। ਅੱਗ ਲੱਗਣ ਤੋਂ ਬਾਅਦ ਪੱਖਾ ਹੇਠਾਂ ਡਿੱਗ ਪਿਆ, ਜਿਸ ਕਾਰਨ ਨੇੜੇ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੁਕਸਾਨੇ ਗਏ। ਮੁੱਢਲੀ ਜਾਣਕਾਰੀ ਮੁਤਾਬਕ ਦੋਵੇਂ ਪਾਵਨ ਸਰੂਪਾਂ ਦੀਆਂ ਜਿਲਤਾਂ ਨੂੰ ਨੁਕਸਾਨ ਪਹੁੰਚਿਆ ਹੈ, ਜਦਕਿ ਅੰਗ ਸੁਰੱਖਿਅਤ ਦੱਸੇ ਜਾ ਰਹੇ ਹਨ।
ਇਹ ਵੀ ਪੜ੍ਹੋ : ਗੈਰ-ਕਾਨੂੰਨੀ ਨਿਰਮਾਣ ‘ਤੇ ਦਿੱਲੀ ਸਰਕਾਰ ਸਖਤ, ਅਧਿਕਾਰੀਆਂ ਦੀ ਸੈਲਰੀ-ਪੈਨਸ਼ਨ-ਜਾਇਦਾਦ ਤੋਂ ਹੋਵੇਗੀ ਵਸੂਲੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਘਟਨਾ ਸਬੰਧੀ ਵਿਸਥਾਰਪੂਰਵਕ ਰਿਪੋਰਟ ਤਿਆਰ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪੀ ਜਾਵੇਗੀ। ਇਸ ਦੌਰਾਨ ਨੁਕਸਾਨੇ ਗਏ ਪਾਵਨ ਸਰੂਪਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਲਿਜਾਇਆ ਗਿਆ ਹੈ, ਜਿਥੇ ਧਾਰਮਿਕ ਮਰਿਆਦਾ ਮੁਤਾਬਕ ਅਗਲੀ ਕਾਰਵਾਈ ਕੀਤੀ ਜਾਵੇਗੀ। ਉਥੇ ਹੀ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰਕ ਕਮੇਟੀ ਨੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬ ਵਿਚ ਪੱਖੇ ਜਾਂ AC ਚੱਲਦੇ ਛੱਡ ਕੇ ਨਹੀਂ ਜਾਣੇ ਚਾਹੀਦੇ, ਤਾਂਜੋ ਇਸ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










