ਖੰਨਾ ਦੇ ਨੈਸ਼ਨਲ ਹਾਈਵੇ ‘ਤੇ ਬੀਜਾ ਨੇੜੇ ਰਾਇਲ ਟੱਚ ਕੋਲ ਅੱਜ ਸਵੇਰੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਪੰਜ ਹੋਰ ਜ਼ਖ਼ਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਣ ‘ਤੇ ਸੜਕ ਸੁਰੱਖਿਆ ਫੋਰਸ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਜਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਕਰੇਨ ਦੀ ਮਦਦ ਨਾਲ ਨੁਕਸਾਨੀਆਂ ਗੱਡੀਆਂ ਨੂੰ ਸੜਕ ਤੋਂ ਹਟਾ ਕੇ ਆਵਾਜਾਈ ਮੁੜ ਸੁਚਾਰੂ ਕਰਵਾਈ।
ਸੜਕ ਸੁਰੱਖਿਆ ਫੋਰਸ ਦੇ ਸਬ-ਇੰਸਪੈਕਟਰ ਸੁਖਦੇਵ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਇੱਕ ਬੋਲੇਰੋ ਪਿਕਅੱਪ ਜੋਕਿ ਅੰਬਾਂ ਨਾਲ ਭਰੀ ਹੋਈ ਸੀ, ਉਸਦਾ ਟਾਇਰ ਫਟਣ ਕਾਰਨ ਉਹ ਸੜਕ ਦੇ ਵਿਚਕਾਰ ਖੜ੍ਹੀ ਹੋ ਗਈ। ਇਸ ਗੱਡੀ ਚ ਸਵਾਰ ਤਿੰਨ ਵਿਅਕਤੀ ਟਾਇਰ ਬਦਲ ਰਹੇ ਸੀ। ਇਸੇ ਦੌਰਾਨ ਪਿੱਛੋਂ ਆ ਰਹੀ ਦੂਜੀ ਬੋਲੇਰੋ ਪਿਕਅੱਪ ਉਸ ਨਾਲ ਜਾ ਟਕਰਾਈ। ਟੱਕਰ ਇੰਨੀ ਭਿਆਨਕ ਸੀ ਕਿ ਪਿੱਛੋਂ ਟੱਕਰ ਮਾਰਨ ਵਾਲੀ ਗੱਡੀ ਦੇ ਡਰਾਈਵਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਪੰਜ ਹੋਰ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ : ਖੰਨਾ : ਟਰੱਕ ਨੇ ਕਾਰ ਨੂੰ ਮਾਰੀ ਟੱ/ਕਰ, ਹਾਦਸੇ ‘ਚ 2 ਨੌਜਵਾਨਾਂ ਦੀ ਮੌ/ਤ, ਬੱਚਾ ਗੰਭੀਰ ਜ਼ਖਮੀ
ਹਾਦਸੇ ਵਿੱਚ ਮ੍ਰਿਤਕ ਦੀ ਪਛਾਣ ਇਸ਼ਰਾਰ ਵਾਸੀ ਗੋਰਖਪੁਰ (ਉੱਤਰ ਪ੍ਰਦੇਸ਼) ਵਜੋਂ ਹੋਈ ਹੈ। ਜ਼ਖ਼ਮੀਆਂ ਦੀ ਪਛਾਣ ਮਨੀਸ਼ ਵਾਸੀ ਸਹਾਰਨਪੁਰ (ਉੱਤਰ ਪ੍ਰਦੇਸ਼), ਮੁਹੰਮਦ ਇਜਹਾਰ ਵਾਸੀ ਹਰਿਦੁਆਰ (ਉੱਤਰਾਖੰਡ), ਉਮਰ ਵਾਸੀ ਗੋਰਖਪੁਰ (ਉੱਤਰ ਪ੍ਰਦੇਸ਼), ਸੋਨੂ ਵਾਸੀ ਗੋਰਖਪੁਰ (ਉੱਤਰ ਪ੍ਰਦੇਸ਼) ਅਤੇ ਉਜਾਕਤ ਵਾਸੀ ਸਹਾਰਨਪੁਰ (ਉੱਤਰ ਪ੍ਰਦੇਸ਼) ਵਜੋਂ ਹੋਈ ਹੈ। ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਦੋਵੇਂ ਨੁਕਸਾਨੀਆਂ ਗੱਡੀਆਂ ਨੂੰ ਕਰੇਨ ਦੀ ਮਦਦ ਨਾਲ ਸੜਕ ਕਿਨਾਰੇ ਕਰਵਾਇਆ ਅਤੇ ਆਵਾਜਾਈ ਨੂੰ ਮੁੜ ਸੁਚਾਰੂ ਬਣਾਇਆ। ਘਟਨਾ ਦੀ ਸੂਚਨਾ ਕੰਟਰੋਲ ਰੂਮ ਖੰਨਾ ਨੂੰ ਵੀ ਦੇ ਦਿੱਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









