ਮੋਗਾ ਦੇ ਕੋਟਕਪੂਰਾ ਬਾਈਪਾਸ ‘ਤੇ ਬਾਹਨਾ ਚੌਕ ਨੇੜੇ ਇੱਕ ਨਿੱਜੀ ਫੈਕਟਰੀ ਵਿੱਚ ਸੀਵਰੇਜ ਪਾਈਪ ਵਿਛਾਉਂਦੇ ਸਮੇਂ ਮਜ਼ਦੂਰਾਂ ਨਾਲ ਦਰਦਨਾਕ ਹਾਦਸਾ ਵਾਪਰਿਆ। ਲਗਪਗ 15 ਫੁੱਟ ਡੂੰਘੇ ਟੋਏ ਵਿੱਚ ਕੰਮ ਕਰ ਰਹੇ ਦੋ ਮਜ਼ਦੂਰ ਮਿੱਟੀ ਹੇਠਾਂ ਦੱਬ ਗਏ। ਹੋਰ ਮਜ਼ਦੂਰਾਂ ਨੇ ਤੁਰੰਤ ਬੇਲਚਿਆਂ ਨਾਲ ਮਿੱਟੀ ਹਟਾਉਣੀ ਸ਼ੁਰੂ ਕਰ ਦਿੱਤੀ। ਇੱਕ ਘੰਟੇ ਦੀ ਮਿਹਨਤ ਤੋਂ ਬਾਅਦ, ਜੇਸੀਬੀ ਅਤੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਉਨ੍ਹਾਂ ਨੂੰ ਬਾਹਰ ਕੱਢਿਆ ਅਤੇ ਤੁਰੰਤ ਇਲਾਜ ਲਈ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ।
ਜਾਣਕਾਰੀ ਅਨੁਸਾਰ, ਮੋਗਾ-ਕੋਟਕਪੂਰਾ ਰੋਡ ’ਤੇ ਇੱਕ ਵਰਕਸ਼ਾਪ ਵਿੱਚ ਉਸਾਰੀ ਦਾ ਕੰਮ ਚੱਲ ਰਿਹਾ ਸੀ, ਜਿੱਥੇ ਪੰਜ ਤੋਂ ਛੇ ਮਜ਼ਦੂਰ ਸੀਵਰੇਜ ਪਾਈਪ ਪਾਉਣ ਦੇ ਕੰਮ ਵਿੱਚ ਲੱਗੇ ਹੋਏ ਸਨ। ਇੱਕ ਰਾਜ ਮਿਸਤਰੀ ਅਤੇ ਇੱਕ ਮਜ਼ਦੂਰ ਪਾਈਪ ਪਾਉਣ ਲਈ ਕਰੀਬ 15 ਫੁੱਟ ਡੂੰਘੇ ਟੋਏ ਵਿੱਚ ਹੇਠਾਂ ਉਤਰੇ ਹੋਏ ਸਨ ਕਿ ਅਚਾਨਕ ਟੋਏ ਦੇ ਕਿਨਾਰੇ ’ਤੇ ਪਈ ਮਿੱਟੀ ਉਨ੍ਹਾਂ ਉੱਤੇ ਡਿੱਗ ਪਈ, ਜਿਸ ਨਾਲ ਦੋਵੇਂ ਹੇਠਾਂ ਦੱਬ ਗਏ।
ਇਹ ਵੀ ਪੜ੍ਹੋ : ਸ੍ਰੀ ਫਤਿਹਗੜ੍ਹ ਸਾਹਿਬ ‘ਚ 4 ਕਾਂਵੜੀਆਂ ਨੂੰ ਕਾਰ ਨੇ ਮਾ/ਰੀ ਟੱ.ਕ/ਰ, 3 ਦੀ ਮੌ/ਤ, ਇੱਕ ਗੰਭੀਰ ਜ਼ਖਮੀ
ਮੌਕੇ ‘ਤੇ ਮੌਜੂਦ ਇੱਕ ਫਾਇਰ ਬ੍ਰਿਗੇਡ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਅਤੇ ਉਹ ਤੁਰੰਤ ਮੌਕੇ ‘ਤੇ ਪਹੁੰਚੇ। ਲਗਭਗ ਇੱਕ ਘੰਟੇ ਦੀ ਮਿਹਨਤ ਤੋਂ ਬਾਅਦ, ਉਨ੍ਹਾਂ ਨੇ ਮਿੱਟੀ ਹੇਠ ਦੱਬੇ ਦੋ ਮਜ਼ਦੂਰਾਂ ਨੂੰ ਬਾਹਰ ਕੱਢਿਆ ਅਤੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਤੋਂ ਬਾਅਦ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਸਥਿਤੀ ਦਾ ਜਾਇਜ਼ਾ ਲਿਆ। ਇਸ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








