ਪਠਾਨਕੋਟ-ਜਲੰਧਰ ਨੈਸ਼ਨਲ ਹਾਈਵੇ ‘ਤੇ ਅੱਡਾ ਖਾਨਪੁਰ ਨੇੜੇ ਹਾਦਸਾ ਵਾਪਰਿਆ ਹੈ। ਇਥੇ ਦੋ ਟਰੱਕਾਂ ਤੇ ਦੋ ਕਾਰਾਂ ਦੀ ਆਪਸ ‘ਚ ਜ਼ੋਰਦਾਰ ਟੱਕਰ ਹੋ ਗਈ। ਹਾਦਸੇ ਵਿਚ 5 ਲੋਕ ਜ਼ਖਮੀ ਹੋ ਗਏ ਦੱਸੇ ਜਾ ਰਹੇ ਹਨ।
ਮਿਲੀ ਜਾਣਕਾਰੀ ਮੁਤਾਬਕ ਜ਼ਖਮੀਆਂ ਵਿਚ ਇਕ ਗਰਭਵਤੀ ਔਰਤ ਵੀ ਸ਼ਾਮਲ ਹੈ। ਖਾਨਪੁਰ ਨੇੜੇ ਨੈਸ਼ਨਲ ਹਾਈਵੇ ਦੀ ਇਕ ਸਾਈਡ ਬੰਦ ਹੋਣ ਕਾਰਨ ਟ੍ਰੈਫਿਕ ਦੂਜੀ ਸੜਕ ‘ਤੇ ਡਾਇਵਰਟ ਕਰ ਦਿੱਤਾ ਗਿਆ ਉਦੋਂ ਖਾਨਪੁਰ ਨੇੜੇ ਇਹ ਹਾਦਸਾ ਵਾਪਰਿਆ ਜਿਸ ਵਿਚ ਇਕ ਟਰੱਕ ਨੇ ਹੋਰ ਟਰੱਕ ਤੇ 2 ਕਾਰਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਜ਼ਖਮੀ ਸਾਰੇ ਲੋਕਾਂ ਨੂੰ ਮੁਕੇਰੀਆਂ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ : CM ਮਾਨ ਨੇ 29 ਮਾਰਚ ਨੂੰ ਸੱਦੀ ਪੰਜਾਬ ਕੈਬਨਿਟ ਦੀ ਬੈਠਕ, ਕਈ ਅਹਿਮ ਫ਼ੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ
ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ ਤੇ ਉਨ੍ਹਾਂ ਵੱਲੋਂ ਕਰੇਨਾਂ ਦੀ ਮਦਦ ਨਾਲ ਵਾਹਨਾਂ ਨੂੰ ਸਾਈਡ ਕਰਵਾਇਆ ਜਾਂਦਾ ਹੈ ਤੇ ਫਿਰ ਆਵਾਜਾਈ ਨੂੰ ਬਹਾਲ ਕੀਤਾ ਜਾਂਦਾ ਹੈ ਤਾਂ ਜੋ ਜਾਮ ਨੂੰ ਹਟਾਇਆ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









