A mutilated foot found in : ਚੰਡੀਗੜ੍ਹ ਦੇ ਸੈਕਟਰ-17 ਵਿਚ ਉਸ ਸਮੇਂ ਇਲਾਕੇ ਵਿਚ ਦਹਿਸ਼ਤ ਵਾਲਾ ਮਾਹੌਲ ਬਣ ਗਿਆ ਜਦੋਂ ਉਥੇ ਇਕ ਕੱਟਿਆ ਹੋਇਆ ਪੈਰ ਦੇਖਿਆ ਗਿਆ। ਮੁੱਢਲੀ ਜਾਂਚ ਵਿਚ ਪੈਰ ਕਿਸੇ ਲੜਕੀ ਦਾ ਲੱਗ ਰਿਹਾ ਹੈ ਪਰ ਇਹ ਪੈਰ ਕਿਸ ਦਾ ਹੈ ਅਤੇ ਇਥੇ ਕਿਵੇਂ ਆਇਆ ਇਸ ਬਾਰੇ ਕੁਝ ਵੀ ਪਤਾ ਨਹੀਂ ਲੱਗ ਸਕਿਆ। ਪੁਲਿਸ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ। ਮਿਲੀ ਜਾਣਕਾਰੀ ਅੱਜ ਕਿਸੇ ਚੰਡੀਗੜ੍ਹ ਦੇ ਸੈਕਟਰ-17 ਵਿਚ ਐਸਬੀਆਈ ਹੈੱਡਕੁਆਰਟਰ ਦੇ ਪਿੱਛੇ ਟ੍ਰੈਕ ’ਤੇ ਕਿਸੇ ਵਿਅਕਤੀ ਵੱਲੋਂ ਕਟੇ ਹੋਏ ਪੈਰ ਦੇਖਣ ’ਤੇ ਇਸ ਬਾਰੇ ਪੁਲਿਸ ਨੂੰ ਸੂਚਨਾ ਦਿੱਤੀ ਗਈ, ਜਿਸ ’ਤੇ ਪੁਲਿਸ ਟੀਮ ਵੀ ਮੌਕੇ ’ਤੇ ਪਹੁੰਚ ਗਈ। ਹਾਲਾਂਕਿ ਅਜੇ ਪੁਲਿਸ ਇਸ ਮਾਮਲੇ ਵਿਚ ਕੁਝ ਵੀ ਦੱਸਣ ਨਹੀਂ ਹੈ।
ਪੁਲਿਸ ਦਾ ਕਹਿਣਾ ਹੈ ਕਿ ਅਜੇ ਉਹ ਜਾਂਚ ਵਿਚ ਲੱਗੀ ਹੈ, ਜਾਂਚ ਤੋਂ ਬਾਅਦ ਹੀ ਕੁਝ ਸਪੱਸ਼ਟ ਹੋ ਸਕੇਗਾ। ਕਿਆਸ ਲਗਾਏ ਜਾ ਰਹੇ ਹਨ ਕਿ ਕਿਸੇ ਨੇ ਲੜਕੀ ਦਾ ਹੱਤਿਆ ਕਰਕੇ ਉਸ ਦੇ ਸਰੀਰ ਦੇ ਹਿੱਸਿਆਂ ਨੂੰ ਕੱਟ ਕੇ ਵੱਖ-ਵੱਖ ਥਾਵਾਂ ’ਤੇ ਸੁੱਟ ਦਿੱਤਾ ਗਿਆ ਹੋਵੇ। ਫਿਲਹਾਲ ਇਹ ਮਾਮਲਾ ਪੁਲਿਸ ਲਈ ਵੀ ਇਕ ਰਹੱਸ ਬਣਿਆ ਹੋਇਆ ਹੈ ਕਿ ਪੈਰ ਇਥੇ ਕਿਵੇਂ ਆਇਆ। ਪੁਲਿਸ ਵੱਲੋਂ ਹਸਪਤਾਲਾਂ ਵਿਚ ਵੀ ਇਸ ਸਬੰਧੀ ਜਾਂਚ-ਪੜਤਾਲ ਕੀਤੀ ਜਾ ਰਹੀ ਹੈ ਕਿ ਕੋਈ ਅਜਿਹਾ ਮਰੀਜ਼ ਤਾਂ ਨਹੀਂ ਆਇਆ ਜਿਸ ਦਾ ਪੈਰ ਕੱਟਿਆ ਹੋਵੇ। ਇਸ ਤੋਂ ਇਲਾਵਾ ਪੁਲਿਸ ਵੱਲੋਂ ਗੁੰਮਸ਼ੁਦਾ ਲੜਕੀਆਂ ਬਾਰੇ ਵੀ ਜਾਣਕਾਰੀ ਇਕੱਠਾ ਕੀਤੀ ਜਾ ਰਹੀ ਹੈ। ਮੌਕੇ ’ਤੇ ਮੈਡੀਕਲ ਟੀਮ ਨੂੰ ਬੁਲਾ ਕੇ ਪੈਰ ਨੂੰ ਜਾਂਚ ਲਈ ਭੇਜਿਆ ਗਿਆ ਹੈ। ਮੌਕੇ ’ਤੇ ਵੱਡੀ ਗਿਣਤੀ ਵਿਚ ਪੁਲਿਸ ਦਸਤਾ ਮੌਜੂਦ ਹੈ। ਪੁਲਿਸ ਦਾ ਕਹਿਣਾ ਹੈ ਕਿ ਕੋਈ ਪੁਖਤਾ ਜਾਣਕਾਰੀ ਮਿਲੇ ਬਗੈਰ ਕੁਝ ਵੀ ਦੱਸਿਆ ਨਹੀਂ ਜਾ ਸਕਦਾ।