ਪੰਜਾਬ ਸਰਕਾਰ ਵਲੋਂ ਕੜਾਕੇ ਦੀ ਠੰਡ ਨੂੰ ਧਿਆਨ ਵਿੱਚ ਰੱਖਦਿਆਂ ਵੱਡਾ ਫੈਸਲਾ ਲਿਆ ਹੈ। ਇਸ ਵਾਰ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ 24 ਦਸੰਬਰ ਤੋਂ 31 ਦਸੰਬਰ ਤੱਕ ਹੋਣਗੀਆਂ। ਇਹ ਜਾਣਕਾਰੀ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਹੁਕਮਾਂ ਵਿੱਚ ਦਿੱਤੀ ਗਈ ਹੈ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਮਨਜ਼ੂਰੀ ਤੋਂ ਬਾਅਦ ਜਾਰੀ ਕੀਤੇ ਗਏ ਇਸ ਹੁਕਮ ਅਨੁਸਾਰ, ਇਹ ਨਿਰਦੇਸ਼ ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਮਾਨਤਾ ਪ੍ਰਾਪਤ ਸਕੂਲਾਂ ‘ਤੇ ਲਾਗੂ ਹੋਣਗੇ।
ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੀ ਗਈ ਕਾਪੀ ਵਿੱਚ ਸਾਫ ਕਿਹਾ ਗਿਆ ਹੈ ਕਿ ਕੋਈ ਵੀ ਸਕੂਲ ਜੇਕਰ ਇਹ ਨਿਰਦੇਸ਼ ਨਹੀਂ ਮੰਨੇਗਾ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਪੰਜਾਬ ਵਿੱਚ ਇਸ ਸਮੇਂ 18 ਹਜ਼ਾਰ ਤੋਂ ਵੱਧ ਸਰਕਾਰੀ ਅਤੇ 5 ਹਜ਼ਾਰ ਤੋਂ ਵੱਧ ਪ੍ਰਾਈਵੇਟ ਸਕੂਲ ਹਨ। ਇਨ੍ਹਾਂ ਸਕੂਲਾਂ ਵਿੱਚ ਲਗਭਗ 35 ਲੱਖ ਵਿਦਿਆਰਥੀ ਪੜ੍ਹਦੇ ਹਨ। ਇਸੇ ਲਈ ਠੰਢ ਦੇ ਮੌਸਮ ਵਿੱਚ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਸਿੱਖਿਆ ਵਿਭਾਗ ਵੱਲੋਂ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: