ਤਰਨਤਾਰਨ ਦੇ ਪਿੰਡ ਢੋਟੀਆਂ ਵਿਖੇ ਸਟੇਟ ਬੈਂਕ ਆਫ ਇੰਡੀਆ ਦੀ ਸ਼ਾਖਾ ਵਿੱਚ ਦਿਨ ਦਿਹਾੜੇ ਹਥਿਆਰਬੰਦ ਲੁਟੇਰਿਆਂ ਵੱਲੋਂ ਲੁੱਟ ਦੀ ਕੋਸ਼ਿਸ਼ ਨੂੰ ਨਾਕਾਮ ਕਰਨ ਵਾਲੇ ਸਹਾਇਕ ਸਬ-ਇੰਸਪੈਕਟਰ (ASI) ਨੂੰ ਸਨਮਾਨਿਤ ਕੀਤਾ ਹੈ। ASI ਬਲਵਿੰਦਰ ਸਿੰਘ ਨੂੰ ਤਰੱਕੀ ਦੇ ਕੇ ਸਬ-ਇੰਸਪੈਕਟਰ ਦੇ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਅਤੇ ਵਧਾਈ ਦਿੱਤੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ASI ਬਲਵਿੰਦਰ ਸਿੰਘ ਨੇ ਡਿਊਟੀ ਦੌਰਾਨ ਬਹਾਦਰੀ ਦਿਖਾਈ। ਉਨ੍ਹਾਂ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਦਰਅਸਲ, ਬਾਈਕ ਸਵਾਰ ਚਾਰ ਲੁਟੇਰਿਆਂ ਨੇ ਵਾਰਦਾਤ ਨੂੰ ਅੰਜਾਮ ਦੇਣ ਸਮੇਂ ਉਥੇ ਮੌਜੂਦ ASI ਬਲਵਿੰਦਰ ਸਿੰਘ ‘ਤੇ ਗੋਲੀਆਂ ਚਲਾ ਦਿੱਤੀਆਂ ਸਨ। ਜ਼ਖਮੀ ਹੋਣ ਦੇ ਬਾਵਜੂਦ ਬਲਵਿੰਦਰ ਸਿੰਘ ਨੇ ਲੁਟੇਰਿਆਂ ਦਾ ਸਾਹਮਣਾ ਕੀਤਾ ਅਤੇ ਉਨ੍ਹਾਂ ਦੀ ਲੁੱਟ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ।
ਇਹ ਵੀ ਪੜ੍ਹੋ : ਕੈਨੇਡਾ ‘ਚ ਇਕ ਹੋਰ ਪੰਜਾਬੀ ਨੌਜਵਾਨ ਦੀ ਹੋਈ ਮੌ.ਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾ.ਨ
ਬੈਂਕ ਵਿੱਚ ਲੁੱਟ ਦੀ ਇਹ ਸਾਰੀ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਤਰਨਤਾਰਨ ਪੁਲਿਸ ਦੇ SP ਇਨਵੈਸਟੀਗੇਸ਼ਨ ਵਿਸ਼ਾਲ ਜੀਤ ਸਿੰਘ ਪੁਲਿਸ ਟੀਮ ਸਮੇਤ ਮੌਕੇ ’ਤੇ ਪੁੱਜੇ। ਇਸ ਤੋਂ ਬਾਅਦ ਉਨ੍ਹਾਂ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਤਾਂ ਲੁਟੇਰੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਏ ਦਿਖਾਈ ਦਿੱਤੇ।
ਜਖਮੀ ASI ਬਲਵਿੰਦਰ ਸਿੰਘ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਉਣ ਉਪਰੰਤ ਫੋਰੈਂਸਿਕ ਮਾਹਿਰਾਂ ਵੱਲੋਂ ਮੌਕੇ ਦੀ ਜਾਂਚ ਕੀਤੀ ਗਈ। ਮਾਹਿਰਾਂ ਵੱਲੋਂ ਮੌਕੇ ਤੋਂ ਕੁਝ ਸੈਂਪਲ ਲਏ ਗਏ। ਪੁਲਿਸ ਜਾਂਚ ਅਨੁਸਾਰ ਘਟਨਾ ਸਮੇਂ ਮੁਲਜ਼ਮ ਦੇ ਦੋ ਸਾਥੀ ਬੈਂਕ ਸ਼ਾਖਾ ਦੇ ਬਾਹਰ ਖੜ੍ਹੇ ਹੋ ਸਕਦੇ ਹਨ। ਇਸ ਦੇ ਨਾਲ ਹੀ ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਲਈ ਮੁਲਜ਼ਮਾਂ ਵੱਲੋਂ ਵਿਸਤ੍ਰਿਤ ਜਾਸੂਸੀ ਕੀਤੀ ਗਈ ਸੀ।
ਵੀਡੀਓ ਲਈ ਕਲਿੱਕ ਕਰੋ -:
ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish