Director Health and Family Welfare : ਕੋਵਿਡ-19 ਦਾ ਕਹਿਰ ਲਗਾਤਾਰ ਵਧ ਰਿਹਾ ਹੈ। ਕੋਰੋਨਾ ਵਾਇਰਸ ਨਾਲ ਪੀੜਤ ਮਰੀਜਾਂ ਦੀ ਗਿਣਤੀ ਵੀ ਘਟਣ ਦਾ ਨਾਂ ਲੈ ਰਹੀ ਜਿਸ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ। ਹੁਣ ਕੇਂਦਰ ਸਰਕਾਰ ਵਲੋਂ ਕੋਰੋਨਾ ਪਾਜੀਟਿਵ ਮਰੀਜਾਂ ਨੂੰ ਹਸਪਤਾਲ ਤੋਂ ਡਿਸਚਰਾਜ ਕਰਨ ਲਈ ਕੇਂਦਰ ਸਰਕਾਰ ਵਲੋਂ ਨਵੀਂ ਐਡਵਾਈਜਰੀ ਜਾਰੀ ਕੀਤੀ ਗਈ ਹੈ ਤੇ ਨਾਲ ਹੀ ਕੋਵਿਡ-19 ਮਰੀਜਾਂ ਦੇ ਏਕਾਂਤਵਾਸ ਲਈ ਵੀ ਕੁਝ ਹਦਾਇਤਾਂ ਦਿੱਤੀਆਂ ਗਈਆਂ ਹਨ ਜਿਨ੍ਹਾਂ ਦੀ ਹਰੇਕ ਸੂਬੇ ਵਲੋਂ ਪਾਲਣਾ ਕੀਤੀ ਜਾਣੀ ਲਾਜ਼ਮੀ ਹੈ। ਪਹਿਲਾਂ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲਾ ਪੰਜਾਬ ਵਲੋਂ ਕੋਈ ਨਿਰਦੇਸ਼ ਨਹੀਂ ਦਿੱਤਾ ਗਿਆ ਸੀ ਪਰ ਹੁਣ ਵੀਰਵਾਰ ਨੂੰ ਡਾਇਰੈਕਟਰ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲਾ ਵਲੋਂ ਪੰਜਾਬ ਦੇ ਹਰੇਕ ਜਿਲ੍ਹੇ ਦੇ ਸਿਵਲ ਸਰਜਨਾਂ ਨੂੰ ਪੱਤਰ ਜਾਰੀ ਕਰਕੇ ਨਿਰਦੇਸ਼ ਦਿੱਤੇ ਗਏ ਹਨ ਤੇ ਉਨ੍ਹਾਂ ਵਲੋਂ ਇਨ੍ਹਾਂ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ।
ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲਾ ਨੇ ਨਿਰਦੇਸ਼ ਦਿੱਤੇ ਹਨ ਕਿ ਹੁਣ ਨਵੀਂ ਐਡਵਾਈਜਰੀ ਮੁਤਾਬਕ ਕੋਰੋਨਾ ਪਾਜੀਟਿਵ ਮਰੀਜਾਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਜਾਵੇ ਤੇ ਉਸੇ ਮੁਤਾਬਕ ਉਨ੍ਹਾਂ ਨੂੰ ਏਕਾਂਤਵਾਸ ਵਿਚ ਰੱਖਿਆ ਜਾਵੇਗਾ। ਨਵੀਂ ਐਡਵਾਈਜਰੀ ਅਨੁਸਾਰ ਸਿਵਲ ਹਸਪਤਾਲ ਵਿਚ ਭਰਤੀ ਜਲੰਧਰ ਤੋਂ ਲਗਭਗ 50 ਤੋਂ ਵਧ ਕੋਰੋਨਾ ਮਰੀਜਾਂ ਦੇ ਡਿਸਚਾਰਜ ਹੋਣ ਦੀ ਉਮੀਦ ਹੈ ਤੇ ਇਸ ਦੇ ਨਾਲ ਹੀ ਏਕਾਂਤਵਾਸ ਵਿਚ ਰਹਿ ਰਹੇ ਵਿਅਕਤੀਆਂ ਲਈ ਵੀ ਨਵੀਆਂ ਹਦਾਇਤਾਂ ਮੁਤਾਬਕ ਕਦਮ ਚੁੱਕੇ ਜਾਣਗੇ। ਸੂਬੇ ਵਿਚ ਕੋਰੋਨਾ ਨਾਲ ਲਗਭਗ 33 ਮੌਤਾਂ ਹੋ ਚੁੱਕੀਆਂ ਹਨ।