ਫਸਲਾਂ ਦੇ MSP ਦੀ ਕਾਨੂੰਨੀ ਗਾਰੰਟੀ ਸਣੇ 13 ਲੋਕਾਂ ਨੂੰ ਲੈ ਕੇ ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਕਿਸਾਨਾਂ ਦਾ ਅੰਦੋਲਨ ਪਿਛਲੇ ਸਾਲ ਫਰਵਰੀ ਤੋਂ ਚੱਲ ਰਿਹਾ ਹੈ। ਦੂਜੇ ਪਾਸੇ ਸਰਵਨ ਸਿੰਘ ਪੰਧੇਰ ਦੀ ਅਗਵਾਈ ਵਿਚ ਅੱਜ ਸ਼ੰਭੂ ਬਾਰਡਰ ‘ਤੇ ਕਿਸਾਨਾਂ ਦੀ ਅਹਿਮ ਬੈਠਕ ਹੋਈ ਹੈ। ਮੀਟਿੰਗ ਵਿਚ ਤੈਅ ਹੋਇਆ ਹੈ ਕਿ 6 ਜਨਵਰੀ ਨੂੰ ਸ੍ਰੀ ਗੁਰੂ ਗੋਬਿੰਦ ਦੇ ਪ੍ਰਕਾਸ਼ ਪੁਰਬ ਸ਼ੰਭੂ ਬਾਰਡਰ ‘ਤੇ ਮਨਾਇਆ ਜਾਵੇਗਾ।
ਪਟਿਆਲਾ ਦੇ ਨੇੜੇ ਦੇ ਪਿੰਡਾਂ ਤੋਂ ਅਪੀਲ ਹੈ ਕਿ ਵੱਧ ਤੋਂ ਵੱਧ ਲੋਕ ਮੋਰਚੇ ਵਿਚ ਪਹੁੰਚਣ। ਇਸ ਵਿਚ ਕਿਸਾਨ ਜਥੇਬੰਦੀਆਂ ਆਪਣੇ ਕੈਡਰ ਸਣੇ ਪਹੁੰਚਣਗੀਆਂ। ਦੂਜੀ ਅਪੀਲ ਹੈ ਕਿ ਪੰਜਾਬ ਸਰਕਾਰ ਦੇ ਵਿੰਟਰ ਸੈਸ਼ਨ ਵਿਚ ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਮਾਰਕੀਟਿੰਗ ਪਾਲਿਸੀ ਦੇ ਡਰਾਫਟ ਨੂੰ ਰੱਦ ਕੀਤਾ ਜਾਵੇ। ਕਿਸਾਨਾਂ ਦੀਆਂ ਹੋਰ 13 ਮੰਗਾਂ ਦੇ ਹੱਕ ਵਿਚ ਪੰਜਾਬ ਸਰਕਾਰ ਪ੍ਰਸਤਾਵ ਪਾਸ ਕਰੇ। ਆਉਣ ਵਾਲੇ ਸਮੇਂ ਵਿਚ ਸ਼ੰਭੂ ਬਾਰਡਰ ‘ਤੇ ਲੋਕਾਂ ਦੀ ਗਿਣਤੀ ਵਧਾਈ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ 3 IAS ਅਧਿਕਾਰੀਆਂ ਨੂੰ ਦਿੱਤਾ ਨਵੇਂ ਸਾਲ ਦਾ ਤੋਹਫਾ, ਕੀਤਾ ਪ੍ਰਮੋਟ
ਜਲਦ ਹੀ ਦਿੱਲੀ ਜਾਣ ਦੇ ਫੈਸਲੇ ਦਾ ਐਲਾਨ ਕਰਾਂਗੇ। ਜਦੋਂ ਤੱਕ ਕੇਂਦਰ ਸਰਕਾਰ ਸਾਡੀਆਂ ਮੰਗਾਂ ‘ਤੇ ਕੋਈ ਠੋਸ ਫੈਸਲਾ ਨਹੀਂ ਲੈਂਦੀ ਉਦੋਂ ਤੱਕ ਸਾਡਾ ਅੰਦੋਲਨ ਜਾਰੀ ਰਹੇਗਾ। ਦੂਜੇ ਪਾਸੇ ਖਨੌਰੀ ਬਾਰਡਰ ‘ਤੇ ਵੀ ਕਿਸਾਨਾਂ ਦੀ ਮੀਟਿੰਗ ਹੋਈ।
ਵੀਡੀਓ ਲਈ ਕਲਿੱਕ ਕਰੋ -: