In Gurdaspur 6 more : ਪੰਜਾਬ ਦੇ ਜਿਲ੍ਹਾ ਗੁਰਦਾਸਪੁਰ ਵਿੱਚ 6 ਮਾਮਲੇ ਹੋਰ ਆਏ ਕੋਰੋਨਾ ਪੀੜਤ ਮਰੀਜ਼ ਸਾਹਮਣੇ ਆਏ ਹਨ। ਗੁਰਦਾਸਪੁਰ ਵਿੱਚ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ ਹੋਈ 35 ਹੋ ਗਈ ਹੈ। ਇਕ ਵਿਅਕਤੀ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਡੀ. ਸੀ. ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਤਖਤ ਸ੍ਰੀ ਹਜੂਰ ਸਾਹਿਬ ਨਾਂਦੇੜ ਤੋਂ ਪਰਤੇ ਸ਼ਰਧਾਲੂਆਂ ਵਿਚ ਹੁਣ ਤਕ 27 ਦੀ ਰਿਪੋਰਟ ਪਾਜੀਟਿਵ ਆਈ ਹੈ ਪਰ ਇਨ੍ਹਾਂ ਸ਼ਰਧਾਲੂਆਂ ਦੀ ਹਾਲਤ ਬਿਲਕੁਲ ਠੀਕ ਹੈ। ਸ਼ਰਧਾਲੂਆਂ ਦੇ ਪਾਜੀਟਿਵ ਆਉਣ ਨਾਲ ਜਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਇਨ੍ਹਾਂ ਨੂੰ ਕੁਆਰੰਟਾਈਨ ਕੇਂਦਰਾਂ ਵਿਚ ਰੱਖਿਆ ਗਿਆ ਹੈ ਤੇ ਸਿਹਤ ਵਿਭਾਗ ਵਲੋਂ ਇਨ੍ਹਾਂ ਦੀ ਪੂਰੀ ਨਿਗਰਾਨੀ ਕੀਤੀ ਜਾ ਰਹੀ ਹੈ।
ਸਿਹਤ ਵਿਭਾਗ ਵਲੋਂ ਗੁਰਦਾਸਪੁਰ, ਬਟਾਲਾ ਤੇ ਧਾਰੀਵਾਲ ਦੇ ਹਸਪਤਾਲਾਂ ਵਿਚ ਕੋਰੋਨਾ ਵਾਇਰਸ ਦੇ ਪੀੜਤਾਂ ਦਾ ਇਲਾਜ ਕਰਨ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ। ਕੁਆਰੰਟਾਈਨ ਕੀਤੇ ਗਏ ਵਿਅਕਤੀਆਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਪਰਿਵਾਰ, ਸਮਾਜ ਲਈ ਸਰਕਾਰ ਵਲੋਂ ਦੱਸੇ ਗਏ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ। ਜੇਕਰ ਉਨ੍ਹਾਂ ਨੂੰ ਵਾਇਰਸ ਦੇ ਕਿਸੇ ਵੀ ਤਰ੍ਹਾਂ ਦੇ ਲੱਛਣ ਦਿਖਾਈ ਦਿੰਦੇ ਹਨ ਤਾਂ ਉਹ ਸਿਹਤ ਵਿਭਾਗ ਨੂੰ ਇਸ ਸਬੰਧੀ ਸੂਚਨਾ ਦੇਣ।
ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਨਾਲ ਹੁਣ ਤੱਕ ਸੂਬੇ ਵਿਚ 24 ਮੌਤਾਂ ਹੋ ਚੁੱਕੀਆਂ ਹਨ। ਪੰਜਾਬ ਵਿਚ ਕੁਲ ਮਾਮਲਿਆਂ ਦੀ ਗਿਣਤੀ 1118 ਤੱਕ ਪਹੁੰਚ ਗਈ ਹੈ। ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਪੰਜਾਬ ਦੇ ਜਲੰਧਰ ਵਿਚ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਕੇਸ 124, ਅੰਮ੍ਰਿਤਸਰ ਵਿਚ 208, ਲੁਧਿਆਣਾ ’ਚ 122, ਮੋਹਾਲੀ ’ਚ 94, ਪਟਿਆਲਾ ’ਚ 90, ਹੁਸ਼ਿਆਰਪੁਰ ’ਚ 84, ਤਰਨਤਾਰਨ ’ਚ 15, ਪਠਾਨਕੋਟ ’ਚ 25, ਮਾਨਸਾ ’ਚ 16, ਕਪੂਰਥਲਾ ’ਚ 90, ਹੁਸ਼ਿਆਰਪੁਰ ’ਚ 84, ਤਰਨਤਾਰਨ ’ਚ 15, ਪਠਾਨਕੋਟ ’ਚ 25, ਮਾਨਸਾ ’ਚ 16, ਕਪੂਰਥਲਾ ’ਚ 15, ਫਰੀਦਕੋਟ ’ਚ 6, ਸੰਗਰੂਰ ’ਚ 11, ਨਵਾਂਸ਼ਹਿਰ ’ਚ 85, ਰੂਪਨਗਰ ’ਚ 15, ਫਿਰੋਜ਼ਪੁਰ ’ਚ 27, ਬਠਿੰਡਾ ’ਚ 35, ਗੁਰਦਾਸਪੁਰ ’ਚ 35, ਫਤਿਹਗੜ੍ਹ ਸਾਹਿਬ ’ਚ 16, ਬਰਨਾਲਾ ’ਚ 4, ਫਾਜ਼ਿਲਕਾ ’ਚ 4, ਮੋਗਾ ’ਚ 27, ਮੁਕਤਸਰ ਸਾਹਿਬ ’ਚ 49 ਮਿਲੇ ਹਨ।