ਮੁਸੀਬਤ ਨਾਲ ਜੂਝ ਰਹੇ ਪਾਕਿਸਤਾਨ ਦੀ ਭਾਰਤੀ ਸਰਹੱਦ ‘ਤੇ ਨਾਪਾਕ ਕੋਸ਼ਿਸ਼ਾਂ ਜਾਰੀ ਹਨ। ਪੰਜਾਬ ਵਿੱਚ ਸਰਹੱਦੀ ਖੇਤਰ ਵਿੱਚ ਇੱਕ ਵਾਰ ਫਿਰ ਪਾਕਿਸਤਾਨੀ ਡਰੋਨ ਦੇਖਿਆ ਗਿਆ ਹੈ। ਦੇਰ ਰਾਤ ਪਾਕਿਸਤਾਨੀ ਡਰੋਨ ਨੇ ਭਾਰਤ-ਪਾਕਿ ਸਰਹੱਦ ‘ਤੇ ਦਸਤਕ ਦਿੱਤੀ, ਜਿਸ ਦਾ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਜਵਾਬੀ ਗੋਲੀਬਾਰੀ ਕੀਤੀ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਤਿੰਨ ਦਿਨਾਂ ਵਿੱਚ ਡਰੋਨ ਦੇਖੇ ਜਾਣ ਦੀ ਇਹ ਚੌਥੀ ਘਟਨਾ ਹੈ।
ਸੀਮਾ ਸੁਰੱਖਿਆ ਬਲ ਦੇ ਗੁਰਦਾਸਪੁਰ ਸੈਕਟਰ ਦੇ DIG ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਰਾਤ ਕਰੀਬ 9.40 ਵਜੇ ਭਾਰਤੀ BOP ਜਵਾਨਾਂ ਨੇ ਜਦੋਂ ਆਦੀਆ ਨੇੜੇ ਡਰੋਨ ਦੀ ਆਵਾਜ਼ ਸੁਣੀ ਤਾਂ ਉਨ੍ਹਾਂ ਨੇ ਡਰੋਨ ‘ਤੇ 28 ਰਾਉਂਡ ਫਾਇਰ ਕੀਤੇ। ਜਿਸ ‘ਤੇ ਡਰੋਨ ਵਾਪਸ ਪਾਕਿਸਤਾਨ ਵੱਲ ਚਲਾ ਗਿਆ। ਸੂਚਨਾ ਅਨੁਸਾਰ ਡਰੋਨ ਕਰੀਬ 20 ਸਕਿੰਟ ਤੱਕ ਭਾਰਤੀ ਖੇਤਰ ਵਿੱਚ ਰਿਹਾ।
ਇਹ ਵੀ ਪੜ੍ਹੋ : ਮੁਹੰਮਦ ਸ਼ਮੀ ਦੇ ਨਾਮ ਇੱਕ ਹੋਰ ਉਪਲਬਧੀ, ਅੰਤਰਰਾਸ਼ਟਰੀ ਕ੍ਰਿਕੇਟ ‘ਚ ਪੂਰੇ ਕੀਤੇ 400 ਵਿਕਟ
ਇਸ ਸਬੰਧੀ ਗੁਰਦਾਸਪੁਰ ਸੈਕਟਰ ਵਿੱਚ BSF ਦੇ DIG ਪ੍ਰਭਾਕਰ ਜੋਸ਼ੀ ਨੇ ਕਿਹਾ ਕਿ ਆਦੀਆ ਚੌਕੀ ਨੇੜੇ ਪਾਕਿਸਤਾਨੀ ਡਰੋਨ ਦੇਖਿਆ ਗਿਆ ਸੀ। ਜਿਸ ‘ਤੋਂ ਬਾਅਦ BSF ਦੇ ਜਵਾਨਾਂ ਨੇ ਡਰੋਨ ‘ਤੇ ਗੋਲੀਬਾਰੀ ਕੀਤੀ। ਪੁਲਿਸ ਅਤੇ BSF ਵੱਲੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਦੱਸ ਦੇਈਏ ਪਿਛਲੇ 3 ਦਿਨਾਂ ਵਿਚ ਇਹ ਚੋਥੀ ਵਾਰ ਹੈ, ਜਦੋਂ ਭਾਰਤੀ ਸਰਹੱਦ ‘ਤੇ ਪਾਕਿਸਤਾਨੀ ਡਰੋਨ ਦੇਖਿਆ ਗਿਆ ਹੈ। ਹਾਲਾਂਕਿ, ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਦੀ ਗੋਲੀਬਾਰੀ ਕਾਰਨ ਉਨ੍ਹਾਂ ਨੂੰ ਵਾਪਸ ਪਰਤਣਾ ਪਿਆ।
ਵੀਡੀਓ ਲਈ ਕਲਿੱਕ ਕਰੋ -: