ਤਰਨਤਾਰਨ: ਸਮਾਜ ਵਿੱਚ ਗਲਤ ਪ੍ਰਚਾਰ ਕਰਨ ਵਾਲੇ ਕੁਝ ਸੋਸ਼ਲ ਮੀਡੀਆ ਚੈਨਲਾਂ ਨੂੰ ਕਾਬੂ ਕਰਨ ਦੇ ਮਕਸਦ ਨਾਲ DGP ਪੰਜਾਬ ਗੌਰਵ ਯਾਦਵ ਨੇ ਜ਼ਿਲ੍ਹਾ ਪੁਲਿਸ ਤੋਂ ਸੋਸ਼ਲ ਮੀਡੀਆ ਦੇ ਵੱਖ-ਵੱਖ ਅਣਅਧਿਕਾਰਤ ਕੰਮ ਕਰਨ ਵਾਲੇ ਪੱਤਰਕਾਰਾਂ ਦੀ ਸੂਚੀ ਮੰਗੀ ਹੈ। ਗੌਰਤਲਬ ਹੈ ਕਿ ਕੁਝ ਨਿੱਜੀ ਸੋਸ਼ਲ ਮੀਡੀਆ ਚੈਨਲ ਸਥਿਤੀ ਨੂੰ ਵਿਗਾੜਨ ਲਈ ਗ਼ਲਤ ਤਰੀਕੇ ਦੀ ਵਰਤੋਂ ਕਰ ਰਹੇ ਹਨ। ਇਸ ਤੋਂ ਇਲਾਵਾ ਲੋਕਾਂ ਨੂੰ ਬਲੈਕਮੇਲ ਵੀ ਕੀਤਾ ਜਾ ਰਿਹਾ ਹੈ।
ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ DGP ਗੌਰਵ ਯਾਦਵ ਵੱਲੋਂ ਇੱਕ ਸਖ਼ਤ ਕਦਮ ਚੁੱਕਦਿਆਂ ਗਿਆ ਹੈ ਜਿਸ ਵਿਚ ਜ਼ਿਲ੍ਹਾ ਪੁਲਿਸ ਇੰਚਾਰਜਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਉਹ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਲੋਕਾਂ ਵੱਲੋਂ ਚਲਾਏ ਜਾ ਰਹੇ ਨਿੱਜੀ ਸੋਸ਼ਲ ਮੀਡੀਆ ਚੈਨਲਾਂ ਬਾਰੇ ਪੂਰੀ ਜਾਣਕਾਰੀ ਇਕੱਤਰ ਕਰਨ। ਇਸ ਤੋਂ ਬਾਅਦ ਸਬੰਧਤ ਥਾਣਿਆਂ ਅਧੀਨ ਪ੍ਰਾਈਵੇਟ ਚੈਨਲ ਚਲਾਉਣ ਵਾਲੇ ਵਿਅਕਤੀਆਂ ਦੀ ਸੂਚਨਾ ਗੁਪਤ ਰੂਪ ‘ਚ ਇਕੱਠੀ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਜਾਣਕਾਰੀ ਵਿੱਚ ਚੈਨਲ ਦੇ ਸੰਚਾਲਕ ਦੀ ਸਿੱਖਿਆ, ਪਤਾ, ਸੰਪਰਕ ਨੰਬਰ, ਚੈਨਲ ਦਾ ਨਾਂ, ਚੈਨਲ ਕਦੋਂ ਸ਼ੁਰੂ ਹੋਇਆ, ਆਦਿ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ‘ਤੇ ਪਾਏ ਗਏ ਮੈਸੇਜ ਤੋਂ ਇਲਾਵਾ ਵਿਵਹਾਰ, ਲਿੰਕਾਂ ਸਬੰਧੀ ਪੂਰੀ ਜਾਣਕਾਰੀ ਹਾਸਲ ਕਰਕੇ ਰਿਪੋਰਟ ਤਿਆਰ ਕਰਨ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ : ਸਕੂਲ ਅਧਿਆਪਕ ਨੇ ਬੇਰਹਿਮੀ ਦੀਆਂ ਹੱਦਾਂ ਕੀਤੀਆਂ ਪਾਰ,10ਵੀਂ ਜਮਾਤ ਦੀ ਵਿਦਿਆਰਥਣ ਨਾਲ ਕੀਤਾ ਜਾਬਰ ਜਨਾਹ
ਪੰਜਾਬ ‘ਚ ਗੈਂਗ ਅਤੇ ਗੰਨ ਕਲਚਰ ਨੂੰ ਖ਼ਤਮ ਕਰਨ ਲਈ ਜਿੱਥੇ ਪੰਜਾਬ ਪੁਲਿਸ ਨੇ ਸਰਕਾਰ ਦੇ ਹੁਕਮਾਂ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਉੱਥੇ ਹੁਣ ਸਮਾਜ ‘ਚ ਵਿਰੋਧੀ ਪ੍ਰਚਾਰ ਕਰਨ ਅਤੇ ਨਾਮ ‘ਤੇ ਪੱਤਰਕਾਰੀ ਕਰਨ ਵਾਲੇ ਸੋਸ਼ਲ ਮੀਡੀਆ ਚੈਨਲਾਂ ‘ਤੇ ਸਖ਼ਤੀ ਨਾਲ ਕਾਬੂ ਕਰਨ ਲਈ ਸੋਸ਼ਲ ਮੀਡੀਆ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
SP ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਵਿਭਾਗ ਨੇ ਸੋਸ਼ਲ ਮੀਡੀਆ ਰਾਹੀਂ ਚੈਨਲ ਚਲਾਉਣ ਵਾਲੇ ਵਿਅਕਤੀਆਂ ਬਾਰੇ ਪੂਰੀ ਜਾਣਕਾਰੀ ਮੰਗੀ ਹੈ। ਇਹ ਜਾਣਕਾਰੀ ਇਕੱਠੀ ਕਰਕੇ ਪੂਰੀ ਰਿਪੋਰਟ ਤਿਆਰ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਨੂੰ ਵੀ ਇਸ ਮਾਮਲੇ ਵੱਲ ਧਿਆਨ ਦੇਣ ਦੀ ਮੰਗ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: