ਸੰਸਦ ਦੀ ਮੈਂਬਰਸ਼ਿਪ ਰੱਦ ਹੋਣ ‘ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਪਹਿਲੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਸ਼ੁੱਕਰਵਾਰ ਨੂੰ ਉਨ੍ਹਾਂ ਟਵੀਟ ਕਰਕੇ ਕੀਹਾ ਕਿ ‘ਮੈਂ ਭਾਰਤ ਦੀ ਆਵਾਜ਼ ਲਈ ਲੜ ਰਿਹਾ ਹਾਂ, ਮੈਂ ਕੋਈ ਵੀ ਕੀਮਤ ਚੁਕਾਉਣ ਲਈ ਤਿਆਰ ਹਾਂ’।
ਦਰਅਸਲ ਸੂਰਤ ਦੀ ਅਦਾਲਤ ਨੇ ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ‘ਚ ਦੋ ਸਾਲ ਦੀ ਸਜ਼ਾ ਸੁਣਾਈ ਹੈ। ਇਸ ਤੋਂ ਬਾਅਦ ਉਨ੍ਹਾਂ ਦੀ ਲੋਕ ਸਭਾ ਮੈਂਬਰਸ਼ਿਪ ਵੀ ਖਤਮ ਹੋ ਗਈ ਅਤੇ ਲੋਕ ਸਭਾ ਸਕੱਤਰੇਤ ਨੇ ਉਨ੍ਹਾਂ ਦਾ ਹਲਕਾ ਖਾਲੀ ਐਲਾਨ ਦਿੱਤਾ ਹੈ। ਰਾਹੁਲ ਗਾਂਧੀ ਨੂੰ ਲੋਕ ਸਭਾ ਵੱਲੋਂ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਕਾਂਗਰਸ ਆਗੂਆਂ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।
ਹਾਲਾਂਕਿ ਇਸ ਗੱਲ ਦੀ ਵੀ ਸੰਭਾਵਨਾ ਹੈ ਕਿ ਚੋਣ ਕਮਿਸ਼ਨ ਖਾਲੀ ਪਈ ਸੀਟ ‘ਤੇ ਵਿਸ਼ੇਸ਼ ਚੋਣ ਦਾ ਐਲਾਨ ਕਰ ਸਕਦਾ ਹੈ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਟਵੀਟ ਕੀਤਾ ਸੀ ਕਿ ‘ਮੇਰਾ ਧਰਮ ਸੱਚ ਅਤੇ ਅਹਿੰਸਾ ‘ਤੇ ਆਧਾਰਿਤ ਹੈ। ਸੱਚ ਮੇਰਾ ਰੱਬ ਹੈ, ਅਹਿੰਸਾ ਇਸ ਨੂੰ ਪ੍ਰਾਪਤ ਕਰਨ ਦਾ ਸਾਧਨ ਹੈ – ਮਹਾਤਮਾ ਗਾਂਧੀ।
ਦਰਅਸਲ, 2019 ਵਿੱਚ ਦਰਜ ਇੱਕ ਮਾਮਲੇ ਵਿੱਚ ਸੂਰਤ ਦੀ ਇੱਕ ਅਦਾਲਤ ਨੇ ਵੀਰਵਾਰ ਨੂੰ ਰਾਹੁਲ ਗਾਂਧੀ ਨੂੰ ‘ਮੋਦੀ ਸਰਨੇਮ’ ‘ਤੇ ਟਿੱਪਣੀ ਕਰਨ ਲਈ ਦੋ ਸਾਲ ਦੀ ਸਜ਼ਾ ਸੁਣਾਈ ਸੀ।
ਇਹ ਵੀ ਪੜ੍ਹੋ : ਗੈਂਗਸਟਰਾਂ NIA ਦਾ ਸ਼ਿਕੰਜਾ, ਲਾਰੇਂਸ-ਗੋਲਡੀ ਸਣੇ 14 ਖਿਲਾਫ਼ ਕਾਰਵਾਈ, 7 ਜਾਇਦਾਦਾਂ ਜ਼ਬਤ, 62 ਖਾਤੇ ਫਰੀਜ਼
ਹਾਲਾਂਕਿ ਜ਼ਮਾਨਤ ਦਿੰਦੇ ਹੋਏ ਅਦਾਲਤ ਨੇ ਸਜ਼ਾ ‘ਤੇ 30 ਦਿਨਾਂ ਲਈ ਰੋਕ ਲਗਾ ਦਿੱਤੀ ਸੀ। ਤਾਂ ਜੋ ਰਾਹੁਲ ਗਾਂਧੀ ਇਸ ਫੈਸਲੇ ਨੂੰ ਚੁਣੌਤੀ ਦੇ ਸਕਣ। ਇਹ ਕੇਸ ਰਾਹੁਲ ਗਾਂਧੀ ਦੀ ਉਸ ਟਿੱਪਣੀ ‘ਤੇ ਦਰਜ ਕੀਤਾ ਗਿਆ ਸੀ, ਜਿਸ ‘ਚ ਉਨ੍ਹਾਂ ਨੇ ਕਥਿਤ ਤੌਰ ‘ਤੇ ਕਿਹਾ ਸੀ ਕਿ ‘ਸਾਰੇ ਚੋਰਾਂ ਦਾ ਇੱਕੋ ਜਿਹਾ ਸਰਨੇਮ ਮੋਦੀ ਹੀ ਕਿਵੇਂ ਹੈ?’
ਵੀਡੀਓ ਲਈ ਕਲਿੱਕ ਕਰੋ -: