Three new cases of Corona found : ਸੂਬੇ ਵਿਚ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਤਾਜ਼ਾ ਮਾਮਲਿਆਂ ਵਿਚ ਪਠਾਨਕੋਟ ਤੋਂ ਦੋ ਤੇ ਗੁਰਦਾਸਪੁਰ ਤੋਂ ਇਕ ਨਵਾਂ ਮਾਮਲਾ ਸਾਹਮਣੇ ਆਇਆ ਹੈ। ਜ਼ਿਕਰਯੋਗ ਹੈ ਕਿ ਅੱਜ ਪਠਾਨਕੋਟ ਤੋਂ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਥੇ 2 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਹ ਦੋ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪਠਾਨਕੋਟ ਵਿਚ ਹੁਮ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵਧ ਕੇ 62 ਹੋ ਗਈ ਹੈ, ਜਿਨ੍ਹਾਂ ਵਿਚੋਂ 36 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ ਜ਼ਿਲੇ ਵਿਚ ਦੋ ਲੋਕ ਇਸ ਵਾਇਰਸ ਨਾਲ ਆਪਣੀ ਜਾਨ ਗੁਆ ਚੁੱਕੇ ਹਨ। ਰਾਹਤ ਵਾਲੀ ਖਬਰ ਇਹ ਹੈ ਕਿ ਅੱਜ ਵੀ ਜ਼ਿਲੇ ਵਿਚ 6 ਲੋਕਾਂ ਨੂੰ ਕੋਰੋਨਾ ਨੂੰ ਮਾਤ ਦਿੱਤੀ ਹੈ ਅਤੇ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ ਹੈ।
ਇਥੇ ਦੱਸਣਯੋਗ ਹੈ ਕਿ ਅੱਜ ਵੀ ਸੂਬੇ ਵਿਚੋਂ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਲੁਧਿਆਣਾ ਦੇ ਪਿੰਡ ਤੋਂ ਇਕ ਗੁੜਗਾਓਂ ਤੋਂ ਪਰਤੇ ਨੌਜਵਾਨ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਉਥੇ ਟਾਂਡਾ ਦੇ ਪਿੰਡ ਨੰਗਲੀ ਜਲਾਲਪੁਰ ਤੋਂ 8 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਜ਼ਿਲਾ ਫਤਿਹਗੜ੍ਹ ਸਾਹਿਬ ਵਿਚ ਖਮਾਣੋਂ ਦੇ ਪਿੰਡ ਤੋਂ 5, ਪਟਿਆਲਾ ’ਚੋਂ ਚਾਰ, ਜਲੰਧਰ ਤੋਂ ਇਕ ਤੇ ਬਠਿੰਡਾ ’ਚੋਂ 2 ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਹੁਣ ਤੱਕ ਸੂਬੇ ਵਿਚ ਕੋਰੋਨਾ ਦੇ 2270 ਤੋਂ ਵੀ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦਕਿ 45 ਲੋਕਾਂ ਦੀ ਇਸ ਵਾਇਰਸ ਨਾਲ ਜਾਨ ਜਾ ਚੁੱਕੀ ਹੈ।