ਪੰਜਾਬ ਦੇ ਮਾਗਾ ਦੇ ਕਸਬਾ ਨਿਹਾਲ ਸਿੰਘ ਵਾਲਾ ‘ਚ ਰੱਖੜੀ ਵਾਲੇ ਹੀ ਦਿਨ ਇੱਕ ਘਰ ਦਾ ਚਿਰਾਗ ਬੁਝ ਗਿਆ। ਪੁਰਾਣੀ ਰੰਜਿਸ਼ ਕਾਰਨ 19 ਸਾਲਾ ਨੌਜਵਾਨ ਦਾ ਸਿਰ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਜਾਣਕਾਰੀ ਅਨੁਸਾਰ ਕਸਬਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਰਣਸੀਹ ਕਲਾਂ ਦਾ ਰਹਿਣ ਵਾਲਾ 19 ਸਾਲਾ ਅਮਨਿੰਦਰ ਸਿੰਘ ਉਰਫ਼ ਜੱਸਾ ਅੱਜ ਪਿੰਡ ਤੋਂ ਬਾਹਰ ਗਿਆ ਹੋਇਆ ਸੀ। ਮ੍ਰਿਤਕ ਦੇ ਵੱਡੇ ਭਰਾ ਬੂਟਾ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਜੱਸਾ ਦੇਰ ਸ਼ਾਮ ਵਾਪਸ ਪਿੰਡ ਆ ਰਿਹਾ ਸੀ। ਪਿੰਡ ਦੇ ਕੁਝ ਵਿਅਕਤੀਆਂ ਨੇ ਉਸ ਨੂੰ ਘੇਰ ਲਿਆ ਅਤੇ ਤੇਜ਼ਧਾਰ ਹਥਿਆਰ ਨਾਲ ਉਸ ‘ਤੇ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ। ਸਿਰ ਵਿੱਚ ਸੱਟ ਲੱਗਣ ਕਾਰਨ ਉਸ ਦੇ ਭਰਾ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਪੰਜਾਬ ‘ਚ ਅੱਜ ਫਿਰ ਤੋਂ ਸਰਗਰਮ ਹੋਵੇਗਾ ਮਾਨਸੂਨ, 2 ਦਿਨਾਂ ਲਈ ਯੈਲੋ ਅਲਰਟ ਜਾਰੀ
ਨਿਹਾਲ ਸਿੰਘ ਵਾਲਾ ਥਾਣਾ ਮੁਖੀ ਅਮਰਜੀਤ ਸਿੰਘ ਨੇ ਦੱਸਿਆ ਕਿ ਥਾਣਾ ਸਦਰ ਦੀ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਰਣਸੀਹ ਕਲਾਂ ਵਿੱਚ ਪੁਰਾਣੀ ਰੰਜਿਸ਼ ਕਾਰਨ ਦੋ ਗੁੱਟਾਂ ਵਿੱਚ ਲੜਾਈ ਹੋਈ ਹੈ। ਜਿਸ ਵਿੱਚ ਇੱਕ ਨੌਜਵਾਨ ਅਮਨਿੰਦਰ ਸਿੰਘ ਉਰਫ਼ ਜੱਸਾ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮੋਗਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ। ਲੜਾਈ ਦਾ ਕਾਰਨ ਕੀ ਸੀ ਅਤੇ ਲੜਾਈ ਵਿੱਚ ਕੌਣ-ਕੌਣ ਸ਼ਾਮਲ ਸਨ, ਇਹ ਪਤਾ ਲਗਾਉਣ ਲਈ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: