ਅੰਮ੍ਰਿਤਸਰ ਦੇ ਮਜੀਠਾ ਹਲਕੇ ਦੇ ਪਿੰਡ ਸਿਆਲਕਾ ਵਿਚ ਮੰਗਲਵਾਰ ਦੇਰ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਤਾਬੜਤੋੜ ਫਾਇਰਿੰਗ ਕੀਤੀ ਗਈ। ਘਟਨਾ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ ਜਿਸ ਵਿਚ ਸਾਫ ਤੌਰ ‘ਤੇ ਗੋਲੀਆਂ ਦੀ ਆਵਾਜ਼ ਵੀ ਸੁਣਾਈ ਦੇ ਰਹੀ ਹੈ।
ਜਾਣਕਾਰੀ ਮੁਤਾਬਕ ਲਗਭਗ 9 ਤੋਂ 10 ਰਾਊਂਡ ਫਾਇਰਿੰਗ ਕੀਤੀ ਗਈ। ਘਰ ਦੇ ਬਾਹਰ ਗੇਟ ‘ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ ਜਦੋਂ ਕਿ ਪਰਿਵਾਰ ਦੇ ਮੈਂਬਰਾਂ ਨੂੰ ਮੌਕੇ ਤੋਂ ਗੋਲੀਆਂ ਦੇ ਖਾਲੀ ਖੋਲ ਵੀ ਬਰਾਮਦ ਹੋਏ ਹਨ। ਗਨੀਮਤ ਰਹੀ ਕਿ ਹਮਲੇ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਘਟਨਾ ਦੇ ਬਾਅਦ ਇਲਾਕੇ ਵਿਚ ਸਹਿਮ ਦਾ ਮਾਹੌਲ ਹੈ।

ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਸਾਡਾ ਕਿਸੇ ਨਾਲ ਕੋਈ ਝਗੜਾ ਜਾਂ ਦੁਸ਼ਮਣੀ ਨਹੀਂ ਹੈ ਫਿਰ ਵੀ ਇਸ ਤਰ੍ਹਾਂ ਦੀ ਘਟਨਾ ਨੇ ਉਨ੍ਹਾਂ ਨੂੰ ਦਹਿਸ਼ਤ ਵਿਚ ਪਾ ਦਿੱਤਾ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ : BJP ਆਗੂ RP ਸਿੰਘ ਨੇ ਚੰਡੀਗੜ੍ਹ ਧ/ਮਾਕੇ ਨੂੰ ਲੈ ਕੇ ਕੀਤੇ ਵੱਡੇ ਖੁਲਾਸੇ, ਕਿਹਾ-‘ਹਮ/ਲੇ ਦਾ ਟਾਰਗੇਟ ਸੀ ਅਸ਼ਵਨੀ ਸ਼ਰਮਾ’
ਖਬਰ ਮਿਲਦੇ ਹੀ ਥਾਣਾ ਮਜੀਠਾ ਦੇ SHO ਅਵਤਾਰ ਸਿੰਘ ਪੁਲਿਸ ਟੀਮ ਨਾਲ ਮੌਕੇ ‘ਤੇ ਪਹੁੰਚੇ ਹਨ ਤੇ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ ਸੀਸੀਟੀਵੀ ਰਿਕਾਰਡਿੰਗ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ। ਦੂਜੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









