ਜ਼ਿਲ੍ਹਾ ਤਰਨਤਾਰਨ ਨਾਲ ਸੰਬੰਧਿਤ ਪਿੰਡ ਗੰਡੀਵਿੰਡ ਧੱਤਲ ਵਿਖੇ ਦੋ ਅਣਪਛਾਤੇ ਵਿਅਕਤੀਆਂ ਨੇ, ਇਕ ਵਿਅਕਤੀ ਨੂੰ ਘਰੋਂ ਬਾਹਰ ਬੁਲਾ ਕੇ ਗੋਲੀਆਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ।
ਜਾਣਕਾਰੀ ਮੁਤਾਬਿਕ ਆਤਮਾ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਗਡੀਵਿੰਡ ਜੋ ਆਪਣੇ ਘਰ ਵਿਚ ਮੌਜੂਦ ਸੀ, ਨੂੰ ਦੋ ਅਣਪਛਾਤੇ ਵਿਅਕਤੀਆਂ ਵਲੋਂ ਬਾਹਰ ਬੁਲਾਇਆ ਗਿਆ ਜਦੋਂ ਉਹ ਆਪਣੇ ਘਰ ਦਾ ਦਰਵਾਜ਼ਾ ਖੋਲ ਕੇ ਬਾਹਰ ਨਿਕਲਿਆ ਤਾਂ ਬਾਹਰ ਖੜ੍ਹੇ ਦੋ ਅਣਪਛਾਤੇ ਨੌਜਵਾਨਾਂ ਵਲੋਂ ਆਤਮਾ ਸਿੰਘ ‘ਤੇ ਪਿਸਤੌਲ ਨਾਲ ਗੋਲੀਆਂ ਚਲਾ ਦਿੱਤੀਆਂ ਗਈਆਂ। ਗੋਲੀਆਂ ਲੱਗਣ ਨਾਲ ਆਤਮਾ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ : ਬੇਅਦਬੀ ‘ਤੇ ਬਣਿਆ ਕਾਨੂੰਨ, ਨੋਟੀਫਿਕੇਸ਼ਨ ਜਾਰੀ ਹੁੰਦਿਆਂ ਹੀ ਖਤਮ ਹੋਵੇਗਾ ਸਮਾਣਾ ਧਰਮ ਯੁੱਧ ਮੋਰਚਾ
ਪੁਲਿਸ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਪਾਰਟੀ ਵਲੋਂ ਘਟਨਾ ਦਾ ਪਤਾ ਚੱਲਦਿਆਂ ਹੀ ਘਟਨਾ ਸਥਾਨ ‘ਤੇ ਪੁੱਜ ਗਈ ਤੇ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:












