ਪੰਜਾਬ ਵਿਚ ਪਿਛਲੇ ਕੁਝ ਦਿਨਾਂ ਤੋਂ ਤੇਜ਼ ਗਰਮੀ ਪੈ ਰਹੀ ਹੈ ਪਰ ਹੁਣ ਇਨ੍ਹਾਂ ਸਭ ਦੇ ਵਿਚਾਲੇ ਰਾਹਤ ਭਰੀ ਖਬਰ ਹੈ। ਪੰਜਾਬ ਵਿਚ ਮੌਸਮ ਹੁਣ ਕਰਵਟ ਲੈਣ ਵਾਲਾ ਹੈ। 7 ਜ਼ਿਲ੍ਹਿਆਂ ‘ਚ ਮੌਸਮ ਵਿਭਾਗ ਵੱਲੋਂ ਤੂਫਾਨ ਤੇ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। IMD ਵੱਲੋਂ 20 ਅਪ੍ਰੈਲ ਲਈ ਵੱਡੀ ਭਵਿੱਖਬਾਣੀ ਕੀਤੀ ਗਈ ਹੈ,ਜਿਸ ਨਾਲ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੇਗੀ।
ਪੰਜਾਬ ਦੇ 7 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫਾਜ਼ਿਲਕਾ, ਮੁਕਸਤਰ, ਬਠਿੰਡਾ ਤੇ ਮਾਨਸਾ ਵਿਚ ਵੱਖ-ਵੱਖ ਥਾਵਾਂ ‘ਤੇ ਬਿਜਲੀ ਤੇ ਤੇਜ਼ ਹਵਾਵਾਂ ਨਾਲ ਤੂਫਾਨ ਆਉਣ ਦੀ ਸੰਭਾਵਨਾ ਜਤਾਈ ਗਈ ਹੈ। ਇਨ੍ਹਾਂ ਥਾਵਾਂ ‘ਤੇ ਹਲਕਾ ਤੇ ਦਰਮਿਆਨਾ ਮੀਂਹ ਪੈ ਸਕਦਾ ਹੈ। ਜੇਕਰ ਗੱਲ ਕੀਤੀ ਜਾਵੇ 18 ਅਪ੍ਰੈਲ ਦੀ ਤਾਂ ਮੌਸਮ ਸਾਫ ਰਹੇਗਾ।
ਇਹ ਵੀ ਪੜ੍ਹੋ : ਦਸਤਖ਼ਤ ਲਈ ਗਵਰਨਰ ਨੂੰ ਭੇਜਿਆ ਗਿਆ ਬੇਅਦਬੀ ਖਿਲਾਫ਼ ਪਾਸ ਬਿੱਲ, CM ਮਾਨ ਨੇ ਪੋਸਟ ਕਰ ਸਾਂਝੀ ਕੀਤੀ ਜਾਣਕਾਰੀ
ਪਰ 19 ਅਪ੍ਰੈਲ ਨੂੰ ਫਿਰ ਤੋਂ ਮੀਂਹ ਪਵੇਗਾ। ਪੰਜਾਬ ਵਿਚ ਤਾਪਮਾਨ 40 ਡਿਗਰੀ ਤੱਕ ਪਹੁੰਚ ਗਿਆ ਸੀ ਪਰ ਹੁਣ ਫਿਰ ਤੋਂ ਪਹਾੜੀ ਇਲਾਕਿਆਂ ਵਿਚ ਵੈਸਟਰਨ ਡਿਸਟਰਬੈਂਸ ਐਕਟਿਵ ਹੋਣ ਕਰਕੇ ਮੌਸਮ ਵਿਭਾਗ ਨੇ ਅੱਜ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਕੁਝ ਜ਼ਿਲ੍ਹਿਆਂ ਵਿਚ ਅੱਜ ਮੀਂਹ ਵੀ ਪੈ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -:











