ਪੰਜਾਬ ਵਿਚ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਵਿਚ ਅਗਲੇ ਚਾਰ ਦਿਨਾਂ ਲਈ ਭਾਰੀ ਮੀਂਹ ਦੀ ਸੰਭਾਵਨਾ ਪ੍ਰਗਟਾਈ ਗਈ ਹੈ। 31 ਜੁਲਾਈ ਤੋਂ 4 ਅਗਸਤ ਤੱਕ ਪੰਜਾਬ ਵਿਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।ਨਾਲ ਹੀ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਭਾਰੀ ਮੀਂਹ ਕਾਰਨ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।
ਦੱਸ ਦੇਈਏ ਕਿ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਤੇ ਹੁਸ਼ਿਆਰਪੁਰ ਵਿਚ ਭਾਰੀ ਮੀਂਹ ਜਦੋਂ ਕਿ ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਰੂਪਨਗਰ ਤੇ ਐੱਸਏਐੱਸ ਨਗਰ ਵਿਚ ਮੀਂਹ ਦੀ ਚੇਤਾਵਨੀ ਹੈ। ਸੂਬੇ ਦੇ ਅਧਿਕਤਮ ਤਾਪਮਾਨ ਵਿਚ 0.3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ ਜਿਸ ਨਾਲ ਇਹ ਸਾਧਾਰਨ ਦੇ ਨੇੜੇ ਪਹੁੰਚ ਗਿਆ ਹੈ। ਸਭ ਤੋਂ ਵਧ ਅਧਿਕਤਮ ਤਾਪਮਾਨ 37.8 ਡਿਗਰੀ ਸੈਲਸੀਅਸ ਫਰੀਦਕੋਟ ਵਿਚ ਰਿਕਾਰਡ ਕੀਤਾ ਗਿਆ।

ਇਹ ਵੀ ਪੜ੍ਹੋ : FBI ਦੀMost Wanted ਸੂਚੀ ‘ਚ ਸ਼ਾਮਿਲ ਪੰਜਾਬੀ ਮੁੰਡਾ, ਅਮਰੀਕਾ ਨੇ ਗੁਰਪ੍ਰੀਤ ਸਿੰਘ ਖਿਲਾਫ ਜਾਰੀ ਕੀਤਾ ਵਾਰੰਟ
1 ਅਗਸਤ ਨੂੰ ਸਾਰੇ ਜ਼ਿਲ੍ਹਿਆਂ ਵਿਚ ਮੀਂਹ ਦੀ ਸੰਭਾਵਨਾ ਹੈ। ਪੰਜ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਤੇ ਮੋਹਾਲੀ ਵਿਚ ਭਾਰੀ ਮੀਂਹ ਦੀ ਸੰਭਾਵਨਾ ਹੈ। 2 ਅਗਸਤ ਨੂੰ ਸਾਰੇ ਜ਼ਿਲ੍ਹਿਆਂ ਵਿਚ ਮੀਂਹ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਰੂਪਨਗਰ ਵਿਚ ਭਾਰੀ ਮੀਂਹ ਦਾ ਅਲਰਟ ਹੈ। 3 ਅਗਸਤ ਨੂੰ 9 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਰੂਪਨਗਰ ਤੇ ਮੋਹਾਲੀ ਵਿਚ ਵੀ ਭਾਰੀ ਮੀਂਹ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








