ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ‘ਤੇ ਵੀਰਵਾਰ (13 ਅਗਸਤ) ਨੂੰ ਮਹਾਰਾਸ਼ਟਰ ਦੇ ਨਾਂਦੇੜ ਵਿੱਚ ਹਮਲਾ ਕੀਤਾ ਗਿਆ। ਪੁਲਿਸ ਨੇ ਦੋਸ਼ੀ ਨੂੰ ਮੌਕੇ ‘ਤੇ ਗ੍ਰਿਫ਼ਤਾਰ ਕਰ ਲਿਆ। ਦੋਸ਼ੀ ਦੀ ਪਛਾਣ ਜਸਪਾਲ ਸਿੰਘ ਵਜੋਂ ਹੋਈ ਹੈ, ਜਿਸ ਦੀ ਉਮਰ 62 ਸਾਲ ਹੈ। ਉਹ ਮੂਲ ਤੌਰ ‘ਤੇ ਪੁਣੇ ਦਾ ਰਹਿਣ ਵਾਲਾ ਹੈ ਅਤੇ ਪਹਿਲਾਂ ਪੁਣੇ ਦੀ ਅਦਾਲਤ ਵਿੱਚ ਵਕੀਲ ਚੁੱਕਾ ਹੈ।
ਰਿਪੋਰਟਾਂ ਮੁਤਾਬਕ ਜਸਪਾਲ ਸਿੰਘ ਪਿਛਲੇ ਦੋ ਸਾਲਾਂ ਤੋਂ ਨਾਂਦੇੜ ਦੇ ਨੇੜੇ ਮੁਗਾਟ ਵਿੱਚ ਮਾਤਾ ਸਾਹਿਬ ਗੁਰਦੁਆਰੇ ਵਿੱਚ ਸੇਵਾ ਨਿਭਾ ਰਿਹਾ ਸੀ। ਸੁਖਬੀਰ ਸਿੰਘ ਬਾਦਲ ਅਰਦਾਸ ਤੋਂ ਬਾਅਦ ਮਾਤਾ ਸਾਹਿਬ ਗੁਰਦੁਆਰੇ ਤੋਂ ਬਾਹਰ ਜਾ ਰਹੇ ਸਨ ਜਦੋਂ ਜਸਪਾਲ ਸਿੰਘ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਪੁਲਿਸ ਨੇ ਤੁਰੰਤ ਜਸਪਾਲ ਸਿੰਘ ਨੂੰ ਮੌਕੇ ‘ਤੇ ਹਿਰਾਸਤ ਵਿੱਚ ਲੈ ਲਿਆ। ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹਮਲੇ ਦੇ ਪਿੱਛੇ ਦੇ ਉਦੇਸ਼ ਦੀ ਜਾਂਚ ਕੀਤੀ ਜਾ ਰਹੀ ਹੈ।

ਹਮਲੇ ਵਿੱਚ ਬਾਦਲ ਅਤੇ ਉਨ੍ਹਾਂ ਦੇ ਇੱਕ ਪੀਐਸਓ ਜ਼ਖਮੀ ਹੋ ਗਏ। ਬਾਦਲ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਅਕਾਲੀ ਦਲ ਦੇ ਮੁਖੀ ਨਾਲ ਗੱਲ ਕੀਤੀ। ਉਨ੍ਹਾਂ ਨੇ ਮਾਮਲੇ ਦੀ ਜਾਂਚ ਦੇ ਵੀ ਆਦੇਸ਼ ਦਿੱਤੇ।
ਨਾਂਦੇੜ ਦੇ ਪੁਲਿਸ ਸੁਪਰਡੈਂਟ ਨੀਲਾਭ ਰੋਹਨ ਨੇ ਦੱਸਿਆ ਕਿ ਇੱਕ ਨਿਹੰਗ ਨੇ ਗੁਰਦੁਆਰੇ ਦੇ ਅੰਦਰ ਸੁਖਬੀਰ ਸਿੰਘ ਬਾਦਲ ‘ਤੇ ਕਿਰਪਾਨ ਨਾਲ ਹਮਲਾ ਕੀਤਾ। ਸਪੈਸ਼ਲ ਸਿਕਿਓਰਿਟੀ ਯੂਨਿਟ ਵਿੱਚ ਤਾਇਨਾਤ ਪੁਲਿਸ ਅਧਿਕਾਰੀ ਸੰਤੋਸ਼ ਕੇਂਦਰੇ ਬਾਦਲ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਜ਼ਖਮੀ ਹੋ ਗਏ। ਇਹ ਹਮਲਾ ਗੁਰਦੁਆਰਾ ਮਾਤਾ ਸਾਹਿਬ ਦੀਵਾਨ ਜੀ ਮੁਗਤ ਦੇ ਅੰਦਰ ਦੁਪਹਿਰ 1:45 ਵਜੇ ਦੇ ਕਰੀਬ ਹੋਇਆ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ‘ਤੇ ਹਮਲੇ ਦੀ ਨਿੰਦਾ, ਰਵਨੀਤ ਬਿੱਟੂ ਬੋਲੇ, ‘ਸਾਡੇ ਪਵਿੱਤਰ ਅਸਥਾਨਾਂ ਵਿੱਚ ਹਿੰਸਾ…’
ਅਕਾਲੀ ਦਲ ਦੇ ਨੇਤਾ ਦਲਜੀਤ ਚੀਮਾ ਨੇ ਹਮਲੇ ਦੀ ਸੀਬੀਆਈ ਜਾਂ ਅਦਾਲਤ ਦੀ ਨਿਗਰਾਨੀ ਹੇਠ ਜਾਂਚ ਦੀ ਮੰਗ ਕੀਤੀ। ਚੀਮਾ ਨੇ ਕਿਹਾ ਕਿ ਇਸ ਹਮਲੇ ਦੇ ਦੋਸ਼ੀਆਂ ਅਤੇ ਸਾਜ਼ਿਸ਼ ਦਾ ਪਤਾ ਲਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਅਕਾਲੀ ਦਲ ਤਾਕਤ ਹਾਸਲ ਕਰਦਾ ਹੈ, ਤਾਂ ਪਾਰਟੀ ਆਗੂਆਂ ਨੂੰ ਖਤਮ ਕਰਨ ਲਈ ਇਸੇ ਤਰ੍ਹਾਂ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ। ਚੀਮਾ ਨੇ ਅੱਗੇ ਕਿਹਾ ਕਿ ਪਹਿਲਾਂ ਦਸੰਬਰ 2024 ਵਿੱਚ ਵੀ ਹਮਲਾ ਹੋਇਆ ਸੀ। ਜੇਕਰ ਪੁਲਿਸ ਨੇ ਪਿਛਲੀ ਵਾਰ ਸਹੀ ਢੰਗ ਨਾਲ ਕਾਰਵਾਈ ਕੀਤੀ ਹੁੰਦੀ, ਤਾਂ ਸ਼ਾਇਦ ਇਹ ਹਮਲਾ ਅੱਜ ਨਾ ਹੁੰਦਾ। ਇਹ ਇੱਕ ਵੱਡੀ ਸੁਰੱਖਿਆ ਅਸਫਲਤਾ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








