ਪੰਜਾਬ ਦੇ ਬਠਿੰਡਾ ਵਿਚ ਵੱਡੀ ਵਾਰਦਾਤ ਵਾਪਰੀ ਹੈ। ਇਕ ਮਹਿਲਾ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕਾ ਦੀ ਪਛਾਣ ਗੁਰਮੀਤ ਕੌਰ ਵਜੋਂ ਹੋਈ ਹੈ ਜੋ ਕਿ ਆਪਣੇ ਪੁੱਤ ਨੂੰ ਸਕੂਲ ਤੋਂ ਲਿਜਾਣ ਵਾਸਤੇ ਗਈ ਸੀ ਕਿ ਰਸਤੇ ਵਿਚ ਹੀ ਕੁਝ ਅਣਪਛਾਤਿਆਂ ਨੇ ਘੇਰ ਕੇ ਉਸ ਦਾ ਕਤਲ ਕੀਤਾ ਹੈ। ਹਾਲਾਂਕਿ ਇਲਜ਼ਾਮ ਉਸ ਦੇ ਪਤੀ ‘ਤੇ ਲਗਾਏ ਗਏ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਬੀਤੇ ਕੱਲ੍ਹ ਸਕੂਲ ਵੈਨ ਤੋਂ ਬੱਚੇ ਨੂੰ ਲੈਣ ਵਾਸਤੇ ਗੁਰਮੀਤ ਕੌਰ ਆਪਣੇ ਘਰੋਂ ਨਿਕਲੀ ਸੀ ਕਿ ਰਸਤੇ ਵਿਚ ਉਸ ਦਾ ਕੁਝ ਅਣਪਛਾਤਿਆਂ ਵੱਲੋਂ ਅੰਨ੍ਹੇਵਾਹ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਹੈ। ਹਾਲਾਂਕਿ ਮ੍ਰਿਤਕ ਦੀ ਮਾਂ ਦਾ ਇਲਜ਼ਾਮ ਹੈ ਕਿ ਗੁਰਮੀਤ ਦੇ ਪਤੀ ਨੇ ਉਸ ਦਾ ਕਤਲ ਕੀਤਾ ਹੈ। ਘਰੇਲੂ ਕਲੇਸ਼ ਕਤਲ ਦੀ ਵਜ੍ਹਾ ਦੱਸੀ ਜਾ ਰਹੀ ਹੈ ਪਰ ਪੁਲਿਸ ਵੱਲੋਂ ਹਰ ਪਹਿਲੂ ਤੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੈਟਰੋਲ-ਡੀਜ਼ਲ ‘ਤੇ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਦਿੱਤਾ ਬਿਆਨ, ਕਿਹਾ-‘ਫਿਲਹਾਲ ਘੱਟ ਨਹੀਂ ਹੋਣਗੇ ਰੇਟ’
ਜਾਣਕਾਰੀ ਦਿੰਦਿਆਂ ਗੁਰਮੀਤ ਕੌਰ ਦੀ ਮਾਂ ਨੇ ਦੱਸਿਆ ਕਿ 14 ਸਾਲ ਪਹਿਲਾਂ ਉਸ ਦੀ ਧੀ ਦਾ ਵਿਆਹ ਹੋਇਆ ਸੀ। ਉਸ ਨੂੰ ਲਗਾਤਾਰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਉਸ ਦਾ ਪਤੀ ਗੁਰਮੀਤ ਕੌਰ ਨੂੰ ਖਰਚਾ ਵੀ ਨਹੀਂ ਦਿੰਦਾ ਸੀ ਸਗੋਂ ਉਲਟਾ ਉਹ 8 ਲੱਖ ਰੁਪਏ ਦੀ ਮੰਗ ਕਰ ਰਿਹਾ ਸੀ ਤੇ ਇਸ ਲਈ ਗੁਰਮੀਤ ਕੌਰ ਨੂੰ ਬਲੈਕਮੇਲ ਵੀ ਕਰ ਰਿਹਾ ਸੀ। ਫਿਲਹਾਲ ਬਿਆਨ ਦਰਜ ਕਰ ਲਏ ਗਏ ਹਨ ਤੇ ਉਸ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









