ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਸੰਜੌਲੀ ਵਿੱਚ ਹਾਊਸਿੰਗ ਬੋਰਡ ਕਲੋਨੀ ਵਿੱਚ ਸਥਿਤ ਇੱਕ ਸਕੂਲ ਵਿੱਚ ਗੋਲੀਬਾਰੀ ਦੀ ਘਟਨਾ ਨਾਲ ਦਹਿਸ਼ਤ ਫੈਲ ਗਈ ਹੈ। ਸਕੂਲ ਮਾਲਿਕ ਮਹਿਲਾ ਦਾ ਸਕੂਲ ਦੇ ਗੇਟ ਨੇੜੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕਾ ਦੀ ਪਛਾਣ ਮਨੀਸ਼ਾ ਮਿੱਤਲ ਵਜੋਂ ਹੋਈ। ਇਸ ਘਟਨਾ ਨਾਲ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਸ਼ਨੀਵਾਰ ਸ਼ਾਮ ਕਰੀਬ 6 ਵਜੇ ਸੰਜੌਲੀ ਸਥਿਤ ਇੱਕ ਸਕੂਲ ਕੰਪਲੈਕਸ ਵਿੱਚ ਨਕਾਬਪੋਸ਼ ਹਮਲਾਵਰ ਆਏ ਅਤੇ ਮਨੀਸ਼ਾ ਨੂੰ ਗੋਲੀਆਂ ਮਾਰਨ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ। ਮਨੀਸ਼ਾ ਦੀ ਦੇਹ ਖੂਨ ਨਾਲ ਲੱਥਪੱਥ ਸਕੂਲ ਦੇਤ ਨੇੜੇ ਪਿਆ ਸੀ। ਸੂਚਨਾ ਮਿਲਣ ‘ਤੇ, ਇੱਕ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਜੰਡਿਆਲਾ ਗੁਰੂ ‘ਚ ਵੱਡੀ ਵਾ/ਰਦਾਤ: 5 ਮਹੀਨੇ ਦੇ ਮਾਸੂਮ ਦੇ ਪਿਤਾ ਦਾ ਕ/ਤਲ, 3 ਅਣਪਛਾਤਿਆਂ ਨੇ ਮਾ/ਰੀਆਂ ਗੋ/ਲੀਆਂ
ਮੁੱਢਲੀ ਜਾਂਚ ਵਿੱਚ ਇਹ ਘਟਨਾ ਜਾਇਦਾਦ ਦੇ ਵਿਵਾਦ ਨਾਲ ਜੁੜੀ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮਨੀਸ਼ਾ ਮਿੱਤਲ ਦਾ ਆਪਣੇ ਭਰਾ ਨਾਲ ਜਾਇਦਾਦ ਨੂੰ ਲੈ ਕੇ ਕਾਫੀ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਪੁਲਿਸ ਨੂੰ ਸ਼ੱਕ ਹੈ ਕਿ ਇਸੇ ਰੰਜਿਸ ਕਾਰਨ ਇਸ ਹੱਤਿਆ ਨੂੰ ਅੰਜਾਮ ਦਿੱਤਾ ਗਿਆ ਹੈ। ਸ਼ਿਮਲਾ ਦੇ ਪੁਲਿਸ ਸੁਪਰਡੈਂਟ ਨੇ ਦੱਸਿਆ ਕਿ ਇੱਕ ਔਰਤ ‘ਤੇ ਗੋਲੀ ਚਲਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਪੁਲਿਸ ਅਗਲੀ ਕਾਰਵਾਈ ਕਰਨ ਤੋਂ ਪਹਿਲਾਂ ਸਾਰੇ ਪਹਿਲੂਆਂ ਨੂੰ ਧਿਆਨ ਵਿੱਚ ਰੱਖ ਰਹੀ ਹੈ।








