ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਦੇ ਪਿਤਾ ਅਤੇ ਅਦਾਕਾਰ ਯੋਗਰਾਜ ਸਿੰਘ ਨੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਆਪਣੇ ਵਿਰੁੱਧ ਦਰਜ ਮਾਮਲੇ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਹੈ। ਅਦਾਲਤ ਨੇ ਚੰਡੀਗੜ੍ਹ ਪੁਲਿਸ ਨੂੰ ਨੋਟਿਸ ਜਾਰੀ ਕਰਕੇ ਮਾਮਲੇ ਨਾਲ ਸਬੰਧਤ ਰਿਕਾਰਡ ਅਤੇ ਜਵਾਬ ਤਲਬ ਕੀਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 20 ਮਈ ਨੂੰ ਹੋਵੇਗੀ।
ਯੋਗਰਾਜ ਸਿੰਘ ਨੇ ਇਹ ਪਟੀਸ਼ਨ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 482 ਤਹਿਤ ਦਾਇਰ ਕੀਤੀ ਹੈ। ਉਨ੍ਹਾਂ ਵਿਰੁੱਧ ਚੰਡੀਗੜ੍ਹ ਦੇ ਸੈਕਟਰ 36 ਪੁਲਿਸ ਸਟੇਸ਼ਨ ਵਿੱਚ ਕੇਸ ਨੰਬਰ 72 ਦਰਜ ਕੀਤਾ ਗਿਆ ਹੈ। ਇਹ ਮਾਮਲਾ ਇੱਕ ਵੈੱਬ ਸੀਰੀਜ਼ ਵਿੱਚ ਔਰਤਾਂ ਬਾਰੇ ਕੀਤੀਆਂ ਗਈਆਂ ਕਥਿਤ ਇਤਰਾਜ਼ਯੋਗ ਟਿੱਪਣੀਆਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਕੇਸ ਦਰਜ ਕੀਤਾ।
ਇਹ ਵੀ ਪੜ੍ਹੋ : ਸਾਬਕਾ ਸਰਪੰਚ ‘ਤੇ ਜਾ/ਨ.ਲੇ/ਵਾ ਹ.ਮ/ਲਾ 4-5 ਨੌਜਵਾਨਾਂ ਨੇ ਕੀਤੀ ਕੁੱ/ਟਮਾਰ; ਘਟਨਾ CCTV ਕੈਮਰਿਆਂ ‘ਚ ਕੈਦ
ਇੱਕ ਵੈੱਬ ਸੀਰੀਜ਼ 8 ਮਈ, 2026 ਨੂੰ ਐਮਾਜ਼ਾਨ ਪ੍ਰਾਈਮ ਵੀਡੀਓ ‘ਤੇ ਰਿਲੀਜ਼ ਕੀਤੀ ਗਈ ਸੀ। ਯੋਗਰਾਜ ਸਿੰਘ ਨੇ ਇਸ ਵੈੱਬ ਸੀਰੀਜ਼ ਵਿੱਚ ਇੱਕ ਅਦਾਕਾਰ ਦੀ ਭੂਮਿਕਾ ਨਿਭਾਈ ਹੈ। ਸੀਰੀਜ਼ ਦੇ ਇੱਕ ਐਪੀਸੋਡ ਵਿੱਚ, ਉਹ ਮਹਿਲਾਵਾਂ ਵਿਰੁੱਧ ਕੁਝ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਦੇ ਦਿਖਾਈ ਦੇ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










