ਗੁਰਦਾਸਪੁਰ ਦੇ ਦੀਨਾਨਗਰ ਵਿਖੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਨੌਜਵਾਨ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ। ਹਾਦਸੇ ਤੋਂ ਬਾਅਦ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ।
ਜਾਣਕਾਰੀ ਅਨੁਸਾਰ ਨੌਜਵਾਨ ਸੜਕ ਕਿਨਾਰੇ ਖੜ੍ਹਾ ਸੀ ਕਿ ਤੇਜ਼ ਰਫ਼ਤਾਰ ਵਾਹਨ ਨੇ ਉਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਟੱਕਰ ਤੋਂ ਬਾਅਦ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧਨਵੰਦ
ਪੁਲਿਸ ਵੱਲੋਂ ਹਾਦਸੇ ਨਾਲ ਸਬੰਧਤ ਵਾਇਰਲ ਹੋ ਰਹੀ ਵੀਡੀਓ ਅਤੇ ਹੋਰ ਸਬੂਤਾਂ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਫ਼ਰਾਰ ਵਾਹਨ ਚਾਲਕ ਦੀ ਪਛਾਣ ਕਰਕੇ ਉਸ ਨੂੰ ਕਾਬੂ ਕੀਤਾ ਜਾ ਸਕੇ। ਹਾਦਸੇ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








