ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ ਵਿਚ ਆਪਣੇ ਆਪ ਨੂੰ ਗੋਲੀ ਮਾਰ ਲਈ ਤੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮਿਲੀ ਜਾਣਕਾਰੀ ਮੁਤਾਬਕ ਜਸਪ੍ਰੀਤ ਸਿੰਘ ਨੇ ਲਵਮੈਰਿਜ ਕਰਵਾਈ ਸੀ ਪਰ ਪਤੀ-ਪਤਨੀ ਵਿਚਕਾਰ ਕਾਫੀ ਝਗੜਾ ਰਹਿੰਦਾ ਸੀ ਤੇ ਇਸੇ ਕਰਕੇ ਮੰਨਿਆ ਜਾ ਰਿਹਾ ਹੈ ਕਿ ਜਸਪ੍ਰੀਤ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲਈ।
ਘਟਨਾ ਮੌਕੇ ਜਸਪ੍ਰੀਤ ਆਪਣੇ ਪਿੰਡ ਦਾਖਾ ਤੋਂ ਹੋ ਕੇ ਲੁਧਿਆਣਾ ਵੱਲ ਨੂੰ ਜਾ ਰਿਹਾ ਸੀ ਪਰ ਹਵੇਲੀ ਨੇੜੇ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਮਾਰ ਲਈ ਗਈ। ਗੱਡੀ ਬੇਕਾਬੂ ਹੋ ਗਈ ਤੇ ਉਹ ਜਾ ਕੇ ਡਿਵਾਈਡਰ ਨਾਲ ਜਾ ਟਕਰਾਈ। ਗੱਡੀ ਪੂਰੀ ਤਰ੍ਹਾਂ ਨੁਕਸਾਨੀ ਗਈ।
ਇਹ ਵੀ ਪੜ੍ਹੋ : ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ
ਮੌਕੇ ‘ਤੇ ਪੁਲਿਸ ਅਧਿਕਾਰੀ ਪਹੁੰਚ ਗਏ ਹਨ ਤੇ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਸਕਾਰਪੀਓ ਦੇ ਏਅਰਬੈਗ ਤੱਕ ਖੁੱਲ੍ਹ ਗਏ। ਰਾਹਗੀਰਾਂ ਦੀ ਮਦਦ ਨਾਲ ਜਸਪ੍ਰੀਤ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਜਿਥੇ ਡਾਕਟਰਾਂ ਨੇ ਇਸ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਨੌਜਵਾਨ ਦੀ 4 ਸਾਲ ਦੀ ਬੱਚੀ ਵੀ ਹੈ। ਹਾਲਾਂਕਿ ਨੌਜਵਾਨ ਵੱਲੋਂ ਕਿਉਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ, ਇਹ ਜਾਂਚ ਦਾ ਵਿਸ਼ਾ ਹੈ।
ਵੀਡੀਓ ਲਈ ਕਲਿੱਕ ਕਰੋ -:










