ਕੈਨੇਡਾ ਵਿੱਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਸਮਾਣਾ ਦੇ ਪਿੰਡ ਫਤਿਹਪੁਰ ਦੇ ਨੌਜਵਾਨ ਬਿਕਰਮਜੀਤ ਸਿੰਘ ਦੀ ਮੌਤ ਹੋ ਗਈ, ਜਿਸ ਨਾਲ ਪਰਿਵਾਰ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਮਿਲੀ ਜਾਣਕਾਰੀ ਮੁਤਾਬਕ ਬਿਕਰਮਜੀਤ ਸਿੰਘ ਰੋਜ਼ਗਾਰ ਦੀ ਭਾਲ ਵਿੱਚ ਕੈਨੇਡਾ ਗਿਆ ਸੀ। ਹਾਦਸੇ ਦੌਰਾਨ ਉਸ ਦੀ ਮੌਤ ਹੋ ਜਾਣ ਦੀ ਖ਼ਬਰ ਮਿਲਦੇ ਹੀ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ, ਜਦਕਿ ਪੂਰੇ ਪਿੰਡ ਵਿੱਚ ਗਮ ਦਾ ਮਾਹੌਲ ਹੈ।

ਪਰਿਵਾਰ ਮੈਂਬਰਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਕੋਲ ਅਪੀਲ ਕੀਤੀ ਹੈ ਕਿ ਮ੍ਰਿਤਕ ਦੀ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਉਣ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਮੰਗ ਕੀਤੀ ਕਿ ਨੌਜਵਾਨਾਂ ਨੂੰ ਵਿਦੇਸ਼ ਜਾਣ ਲਈ ਮਜਬੂਰ ਹੋਣ ਤੋਂ ਬਚਾਉਣ ਲਈ ਦੇਸ਼ ਵਿੱਚ ਹੀ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣ। ਇਸ ਦੁਖਦਾਈ ਘਟਨਾ ਨੇ ਇੱਕ ਵਾਰ ਫਿਰ ਵਿਦੇਸ਼ਾਂ ਵਿੱਚ ਰਹਿ ਰਹੇ ਪੰਜਾਬੀ ਨੌਜਵਾਨਾਂ ਦੀ ਸੁਰੱਖਿਆ ਅਤੇ ਰੋਜ਼ਗਾਰ ਨਾਲ ਜੁੜੇ ਮੁੱਦਿਆਂ ਨੂੰ ਚਰਚਾ ਦੇ ਕੇਂਦਰ ਵਿੱਚ ਲਿਆ ਦਿੱਤਾ ਹੈ।
ਇਹ ਵੀ ਪੜ੍ਹੋ : ਹਰੇ ਰੰਗ ਦੀ ਦਸਤਾਰ ਸਜਾ ਕੇ ਮੰਚ ‘ਤੇ ਪਹੁੰਚੇ PM ਮੋਦੀ, ਪੰਜਾਬੀ ‘ਚ ਸ਼ੁਰੂ ਕੀਤਾ ਭਾਸ਼ਣ, ਬੋਲੇ- ‘ਕਿਵੇਂ ਓ…’
ਪਰਿਵਾਰ ਨੇ ਦੱਸਿਆ ਕਿ ਹੁਣ ਤੱਕ ਕੋਈ ਵੀ ਪ੍ਰਸ਼ਾਸਨ ਅਧਿਕਾਰੀ ਸਾਡੇ ਕੋਲ ਨਹੀਂ ਪਹੁੰਚਿਆ ਅਤੇ ਸਾਨੂੰ ਨਹੀਂ ਪਤਾ ਕਿ ਉਸ ਦੀ ਬਾਡੀ ਨੂੰ ਲਿਆਉਣ ਲਈ ਕਿਸ ਤਰ੍ਹਾਂ ਦੀ ਕਾਰਵਾਈ ਕੀਤੀ ਜਾਣੀ ਹੈ, ਜੇ ਕੋਈ ਪ੍ਰਸ਼ਾਸਨ ਅਧਿਕਾਰੀ ਪਹੁੰਚ ਕੇ ਕੋਈ ਗੱਲਬਾਤ ਕਰਦਾ ਹੈ ਤਾਂ ਕਾਰਵਾਈ ਉਸ ਤਰ੍ਹਾਂ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:










