ਫਿਰੋਜ਼ਪੁਰ ਦੇ ਸਰਹੱਦੀ ਕਸਬਾ ਮਮਦੋਟ ਤੋਂ ਇਸ ਵੇਲੇ ਦੀ ਵੱਡੀ ਅਤੇ ਮੰਦਭਾਗੀ ਖਬਰ ਆ ਰਹੀ ਹੈ, ਜਿੱਥੇ ਦੇਰ ਸ਼ਾਮ ਗੱਡੀ ਸਵਾਰ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਗੱਡੀ ‘ਤੇ ਸਵਾਰ ਹੋ ਕੇ ਆਏ ਹਮਲਾਵਰਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਦੇਰ ਰਾਤ ਨੂੰ ਕਰੀਬ ਪੌਣੇ 8 ਵਜੇ ਗੁਰਪ੍ਰੀਤ ਸਿੰਘ ਇੱਕ ਹੋਰ ਨੌਜਵਾਨ ਨਾਲ ਕਾਰ ‘ਤੇ ਜਾ ਰਿਹਾ ਸੀ। ਇਸ ਦੌਰਾਨ ਕਾਰ ਵਿੱਚ ਸਵਾਰ ਕੁਝ ਹਮਲਾਵਰਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਜਿਸ ਵਿੱਚ ਛੋਟੀ ਕਾਰ ਸਵਾਰ ਗੁਰਪ੍ਰੀਤ ਸਿੰਘ ਉਰਫ ਗੋਪੀ ਕਾਂਗਰਸੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਗੰਭੀਰ ਰੂਪ ਵਿੱਚ ਉਸ ਨੂੰ ਫਿਰੋਜ਼ਪੁਰ ਵਿਖੇ ਲਿਜਾਇਆ ਗਿਆ, ਜਿਥੇ ਉਸ ਨੇ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ : CM ਮਾਨ ਨੂੰ ਮਿਲੇ ਜਗਤਾਰ ਸਿੰਘ ਹਵਾਰਾ ਦੀ ਭੈਣ , ਪੈਰੋਲ ਸਬੰਧੀ ਕੀਤੀ ਕਾਰਗੁਜ਼ਾਰੀ ਲਈ ਸੀਐੱਮ ਦਾ ਕੀਤਾ ਧੰਨਵਾਦ
ਫੋਨ ‘ਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਕਾਂਗਰਸੀ ਦੇ ਚਾਚਾ ਲਖਵਿੰਦਰ ਸਿੰਘ ਨੇ ਉਸ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਇੱਥੇ ਇਹ ਦੱਸਣਯੋਗ ਹੋਵੇਗਾ ਕਿ ਕੁਝ ਮਹੀਨੇ ਪਹਿਲਾਂ ਹੋਈਆਂ ਨਗਰ ਪੰਚਾਇਤ ਦੀਆਂ ਚੋਣਾਂ ਦੌਰਾਨ ਗੁਰਪ੍ਰੀਤ ਸਿੰਘ ਉਰਫ ਗੋਪੀ ਨਿਰਵਿਰੋਧ ਐਮਸੀ ਚੁਣਿਆ ਗਿਆ ਸੀ। ਘਟਨਾ ਦੀ ਸੂਚਨਾ ਮਿਲਦੇ ਫਿਰੋਜ਼ਪੁਰ ਦਿਹਾਤੀ ਦੇ ਡੀਐਸਪੀ ਕਰਨ ਕੁਮਾਰ ਸ਼ਰਮਾ ਵੀ ਭਾਰੀ ਫੋਰਸਸ ਸਮੇਤ ਮੌਕੇ ਤੇ ਪਹੁੰਚ ਗਏ। ਘਟਨਾ ਸਬੰਧੀ ਜਾਣਕਾਰੀ ਹਾਸਿਲ ਕਰਨ ਲਈ ਨੇੜ ਲਏ ਸੀਸੀਟੀਵੀ ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








