ਚੰਡੀਗੜ੍ਹ ਦੇ ਸੈਕਟਰ 9 ਵਿਖੇ ਜਿੰਮ ਦੇ ਬਾਹਰ ਬੁੱਧਵਾਰ ਨੂੰ ਦਿਨ ਦਿਹਾੜੇ ਤਾਬੜਤੋੜ ਫਾਇਰਿੰਗ ਹੋਈ। ਇੱਕ ਨੌਜਵਾਨ ਦਾ ਅਣਪਛਾਤਿਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਈ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਸਨ ਅਤੇ ਅਚਾਨਕ ਹੀ ਨੌਜਵਾਨ ‘ਤੇ ਗੋਲੀਆਂ ਚਲਾ ਦਿੱਤੀਆਂ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੇ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਜਿੰਮ ਤੋਂ ਵਾਪਸ ਆ ਰਿਹਾ ਸੀ। ਇਸ ਦੌਰਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਹਮਲਾਵਰਾਂ ਵੱਲੋਂ ਨੌਜਵਾਨ ‘ਤੇ ਅੱਠ ਗੋਲੀਆਂ ਮਾਰੀਆਂ ਗਈਆਂ। ਨੌਜਵਾਨ ਨੂੰ ਤੁਰੰਤ ਗੱਡੀ ਵਿੱਚ ਬੈਠਾ ਕੇ ਪੀਜੀਆਈ ਲਿਜਾਇਆ ਗਿਆ, ਜਿੱਥੇ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਨੌਜਵਾਨ ਨੇ ਦਮ ਤੋੜ ਦਿੱਤਾ। ਮ੍ਰਿਤਕ ਨੌਜਵਾਨ ਨਿਊ ਚੰਡੀਗੜ੍ਹ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ :
ਨਾਭਾ : ਦੋ ਟਰੱਕਾਂ ਦੀ ਆਹਮੋ-ਸਾਹਮਣੇ ਹੋਈ ਟੱ/ਕਰ, ਦੋਵੇਂ ਡ੍ਰਾਈਵਰ ਸਣੇ ਚਾਰ ਵਿਅਕਤੀ ਹੋਏ ਗੰਭੀਰ ਫੱ/ਟੜ
ਫਿਲਹਾਲ ਸੂਚਨਾ ਮਿਲਣ ਤੋਂ ਬਾਅਦ ਇੱਕ ਪੁਲਿਸ ਟੀਮ ਸੈਕਟਰ 9 ਵਿੱਚ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਜਿਸ ਇਲਾਕੇ ਵਿੱਚ ਇਹ ਘਟਨਾ ਵਾਪਰੀ, ਉਸਨੂੰ ਚੰਡੀਗੜ੍ਹ ਦਾ ਇੱਕ ਪ੍ਰਮੁੱਖ ਇਲਾਕਾ ਮੰਨਿਆ ਜਾਂਦਾ ਹੈ, ਜਿੱਥੇ ਕਈ ਪ੍ਰਸਿੱਧ ਵਿਦਿਅਕ ਸੰਸਥਾਵਾਂ, ਹਸਪਤਾਲ ਅਤੇ ਦਫ਼ਤਰ ਹਨ।
ਵੀਡੀਓ ਲਈ ਕਲਿੱਕ ਕਰੋ -:
